WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਸਮੂਹ ਪੋਲਿੰਗ ਸਟੇਸ਼ਨਾਂ ਉੱਪਰ 4 ਤੇ 5 ਨਵੰਬਰ ਨੂੰ ਲੱਗਣਗੇ ਵੋਟਾਂ ਸਬੰਧੀ ਸਪੈਸ਼ਲ ਕੈਂਪ

ਕੋਈ ਵੀ ਨਾਗਰਿਕ ਆਪਣੇ ਨਜਦੀਕੀ ਪੋਲਿੰਗ ਸਟੇਸ਼ਨਾਂ ਤੋਂ ਵੋਟਾਂ ਸਬੰਧੀ ਲੈ ਸਕੇਗਾ ਸਹਾਇਤਾ-ਜ਼ਿਲ੍ਹਾ ਚੋਣ ਅਫ਼ਸਰ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 3 ਨਵੰਬਰ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਆਮ ਜਨਤਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ  ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਅਧਾਰ ਤੇ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਤਹਿਤ ਵੋਟਾਂ ਬਣਾਉਣ ਸਬੰਧੀ ਦਾਅਵੇ ਅਤੇ ਇਤਰਾਜ ਮਿਤੀ 27.10.20223 ਤੋਂ ਮਿਤੀ 09.12.2023 ਤੱਕ ਪ੍ਰਾਪਤ ਕੀਤੇ ਜਾਣੇ ਹਨ। ਇਹਨਾਂ ਮਿਤੀਆਂ ਦੌਰਾਨ ਕਮਿਸ਼ਨ ਵੱਲੋਂ ਸਪੈਸ਼ਲ ਕੈਂਪ 4.11.2023 ਦਿਨ ਸ਼ਨੀਵਾਰ ਅਤੇ 05.11.2023 ਦਿਨ ਐਤਵਾਰ ਤੋਂ ਇਲਾਵਾ 2.12.2023 ਦਿਨ ਸ਼ਨੀਵਾਰ ਅਤੇ 03.12.2023 ਦਿਨ ਐਤਵਾਰ ਨੂੰ ਲਗਾਏ ਜਾਣੇ ਹਨ। ਸਪੈਸ਼ਲ ਕੈਂਪਾਂ ਦੌਰਾਨ ਬੀ.ਐਲ.ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠਣਗੇ ਅਤੇ ਆਮ ਜਨਤਾ ਤੋਂ ਫਾਰਮ ਪ੍ਰਾਪਤ ਕਰਨਗੇ। ਇਸ ਲਈ ਇਨ੍ਹਾਂ ਮਿਤੀਆਂ ਨੂੰ ਉਮੀਦਵਾਰ ਆਪਣੇ ਘਰ ਦੇ ਨੇੜੇ ਦੇ ਪੋਲਿੰਗ ਸਟੇਸ਼ਨ ਤੇ ਜਾ ਕੇ ਆਪਣੇ ਬੂਥ ਲੈਵਲ ਅਫ਼ਸਰ ਪਾਸ ਵੋਟ ਬਣਾਉਣ ਲਈ ਫਾਰਮ ਨਬੰਰ 6 ਅਤੇ ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਜਾਂ ਇੱਕ ਪੋਲਿੰਗ ਸਟੇਸ਼ਨ ਤੋਂ ਦੂਸਰੇ ਪੋਲਿੰਗ ਸਟੇਸ਼ਨ ਵਿੱਚ ਵੋਟ ਟਰਾਂਸਫਰ ਕਰਨ ਲਈ ਫਾਰਮ ਨੰਬਰ 8 ਭਰਕੇ ਦੇ ਸਕਦਾ ਹੈ।
ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਵੋਟਰ ਸੂਚੀ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵਰਤੀ ਜਾਵੇਗੀ ਇਸ ਲਈ ਹਰੇਕ ਵੋਟਰ ਆਪਣਾ ਨਾਮ ਵੋਟਰ ਸੂਚੀ ਵਿੱਚ ਜਰੂਰ ਚੈਕ ਕਰੇ ਤਾਂ ਜੋ ਵੋਟਾਂ ਵਾਲੇ ਦਿਨ ਉਸ ਨੂੰ ਪੋਲਿੰਗ ਸਟੇਸ਼ਨ ਤੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ voters.eci.gov.in ਅਤੇ ਗੂਗਲ ਪਲੇ ਸਟੋਰ ਤੋਂ ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰਕੇ ਇਹ ਫਾਰਮ ਆਨਲਾਈਨ ਵੀ ਭਰ ਸਕਦੇ ਹੋ। ਜੇਕਰ ਫਿਰ ਵੀ ਕਿਸੇ ਕਿਸਮ ਦੀ ਪਰੇਸ਼ਾਨੀ ਆਉਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ ਤੇ ਮੁਫ਼ਤ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਆਪਣੀ ਵੋਟ ਇੱਕ ਹੀ ਥਾਂ ਤੇ ਬਣਵਾਉਣ ਜੇਕਰ ਕੋਈ ਵੋਟਰ ਇੱਕ ਤੋਂ ਵੱਧ ਆਪਣੀ ਵੋਟ ਬਣਵਾਉਂਦਾ ਹੈ ਤਾਂ ਉਸ ਤੇ 1950 ਦੀ ਧਾਰਾ 31 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

 

 

SUNAMDEEP KAUR

Related Articles

Back to top button