WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਵਧੀਕ ਡਿਪਟੀ ਕਮਿਸ਼ਨਰ (ਜ) ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਵੋਟਾਂ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਦੀ ਚੈਕਿੰਗ

ਕਿਹਾ! ਸਮੂਹ ਬੀ.ਐਲ.ਓ.ਜ਼ ਨਾਗਰਿਕਾਂ ਨੂੰ ਵੋਟਿੰਗ ਸੇਵਾਵਾਂ ਪ੍ਰਭਾਵਸ਼ਾਲੀ ਅਤੇ ਨਰਮ ਵਤੀਰੇ ਨਾਲ ਮੁਹੱਈਆ ਕਰਵਾਉਣ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 4 ਨਵੰਬਰ:
ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਅਧਾਰ ਤੇ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਤਹਿਤ ਵੋਟਾਂ ਬਣਾਉਣ ਸਬੰਧੀ ਦਾਅਵੇ ਅਤੇ ਇਤਰਾਜ ਮਿਤੀ 27.10.20223 ਤੋਂ ਮਿਤੀ 09.12.2023 ਤੱਕ ਪ੍ਰਾਪਤ ਕੀਤੇ ਜਾਣੇ ਹਨ। ਇਹਨਾਂ ਮਿਤੀਆਂ ਦੌਰਾਨ ਕਮਿਸ਼ਨ ਵੱਲੋਂ ਸਪੈਸ਼ਲ ਕੈਂਪ 4.11.2023 ਦਿਨ ਸ਼ਨੀਵਾਰ ਅਤੇ 05.11.2023 ਦਿਨ ਐਤਵਾਰ ਤੋਂ ਇਲਾਵਾ 2.12.2023 ਦਿਨ ਸ਼ਨੀਵਾਰ ਅਤੇ 03.12.2023 ਦਿਨ ਐਤਵਾਰ ਨੂੰ ਲਗਾਏ ਜਾ ਰਹੇੇ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਅੱਜ ਦਿਨ ਸ਼ਨੀਵਾਰ ਨੂੰ ਲਗਾਏ ਜਾ ਰਹੇ ਕੈਂਪਾਂ ਦੀ ਮੋਗਾ ਦੇ ਪੋਲਿੰਗ ਬੂਥਾਂ ਉੱਪਰ ਪਹੁੰਚ ਕੇਸਮੀਖਿਆ ਕੀਤੀ ਅਤੇ ਵੋਟਰਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ ਅਤੇ ਤਹਿਸੀਲਦਾਰ ਵੀ ਹਾਜ਼ਰ ਸਨ।
ਉਨ੍ਹਾਂ ਇਸ ਚੈਕਿੰਗ ਦੌਰਾਨ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਪਹੁੰਚਾਇਆ ਜਾਣਾ ਹੈ ਇਸ ਲਈ ਹਰੇਕ ਬੀ.ਐਲ.ਓ. ਇਨ੍ਹਾਂ ਕੈਂਪਾਂ ਵਿੱਚ ਨਾਗਰਿਕਾਂ ਨੂੰ ਵੋਟਿੰਗ ਸਬੰਧੀ ਸੇਵਾਵਾਂ ਪ੍ਰਭਾਵਸ਼ਾਲੀ, ਸੌਖਾਲੇ ਅਤੇ ਨਰਮ ਵਿਵਹਾਰ ਨਾਲ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਨਾਗਰਿਕਾਂ ਨੂੰ ਦੱਸਿਆ ਕਿ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਬੀ.ਐਲ.ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠਣਗੇ ਅਤੇ ਆਮ ਜਨਤਾ ਤੋਂ ਫਾਰਮ ਪ੍ਰਾਪਤ ਕਰ ਰਹੇ ਹਨ। ਇਸ ਲਈ ਇਨਾਂ ਮਿਤੀਆਂ ਨੂੰ ਉਮੀਦਵਾਰ ਆਪਣੇ ਘਰ ਦੇ ਨੇੜੇ ਦੇ ਪੋਲਿੰਗ ਸਟੇਸ਼ਨ ਤੇ ਜਾ ਕੇ ਆਪਣੇ ਬੂਥ ਲੈਵਲ ਅਫ਼ਸਰ ਪਾਸ ਵੋਟ ਬਣਾਉਣ ਲਈ ਫਾਰਮ ਨਬੰਰ 6 ਅਤੇ ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਜਾਂ ਇੱਕ ਪੋਲਿੰਗ ਸਟੇਸ਼ਨ ਤੋਂ ਦੂਸਰੇ ਪੋਲਿੰਗ ਸਟੇਸ਼ਨ ਵਿੱਚ ਵੋਟ ਟਰਾਂਸਫਰ ਕਰਨ ਲਈ ਫਾਰਮ ਨੰਬਰ 8 ਭਰਕੇ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਵੋਟਰ ਸੂਚੀ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵਰਤੀ ਜਾਵੇਗੀ ਇਸ ਲਈ ਹਰੇਕ ਵੋਟਰ ਆਪਣਾ ਨਾਮ ਵੋਟਰ ਸੂਚੀ ਵਿੱਚ ਜਰੂਰ ਚੈਕ ਕਰੇ ਤਾਂ ਜੋ ਵੋਟਾਂ ਵਾਲੇ ਦਿਨ ਉਸ ਨੂੰ ਪੋਲਿੰਗ ਸਟੇਸ਼ਨ ਤੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟhttp://voters.eci.gov.in/ ਅਤੇ ਗੂਗਲ ਪਲੇ ਸਟੋਰ ਤੋਂ ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰਕੇ ਇਹ ਫਾਰਮ ਆਨਲਾਈਨ ਵੀ ਭਰ ਸਕਦੇ ਹੋ। ਜੇਕਰ ਫਿਰ ਵੀ ਕਿਸੇ ਕਿਸਮ ਦੀ ਪਰੇਸ਼ਾਨੀ ਆਉਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ ਤੇ ਮੁਫ਼ਤ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਆਪਣੀ ਵੋਟ ਇੱਕ ਹੀ ਥਾਂ ਤੇ ਬਣਵਾਉਣ ਜੇਕਰ ਕੋਈ ਵੋਟਰ ਇੱਕ ਤੋਂ ਵੱਧ ਆਪਣੀ ਵੋਟ ਬਣਵਾਉਂਦਾ ਹੈ ਤਾਂ ਉਸ ਤੇ 1950 ਦੀ ਧਾਰਾ 31 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

Fast News Punjab

Related Articles

Back to top button