WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਮਿਲਾਵਟਖੋਰੀ ਕਰਨ ਵਾਲਿਆਂ ਖ਼ਿਲਾਫ਼ ਸਿਹਤ ਵਿਭਾਗ ਸਖ਼ਤ

ਸਿਵਲ ਸਰਜਨ ਦੀ ਅਗਵਾਈ ਵਿੱਚ ਮਾਰੀ ਰੇਡ ਦੌਰਾਨ 1647 ਕਿਲੋ ਮਠਿਆਈ ਅਤੇ ਖਾਧ ਪਦਾਰਥ ਕਬਜ਼ੇ ਵਿੱਚ ਲਏ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 7 ਨਵੰਬਰ (Charanjit Singh) – ਤਿਉਹਾਰਾਂ ਦੇ ਦਿਨਾਂ ਵਿੱਚ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਖਾਧ ਪਦਾਰਥ ਵਪਾਰੀਆਂ ਉੱਤੇ ਜ਼ਿਲ੍ਹਾ ਮੋਗਾ ਦੇ ਸਿਹਤ ਵਿਭਾਗ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਅੱਜ ਸਵੇਰੇ ਤੜਕਸਾਰ ਸਿਹਤ ਵਿਭਾਗ ਨੇ ਸ਼ਹਿਰ ਵਿੱਚ ਹੋਰ ਥਾਵਾਂ ਤੋਂ ਤਿਆਰ ਹੋ ਕੇ ਆਏ ਸ਼ੱਕੀ ਮਿਲਾਵਟੀ ਮਠਿਆਈ ਅਤੇ ਖਾਧ ਪਦਾਰਥ ਕਬਜ਼ੇ ਵਿੱਚ ਲਏ ਅਤੇ ਅਗਲੇਰੀ ਕਰਵਾਈ ਆਰੰਭ ਦਿੱਤੀ।
ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਅੱਜ ਸਵੇਰੇ 7:30 ਵਜੇ ਸਿਵਲ ਸਰਜਨ ਮੋਗਾ ਡਾਕਟਰ ਰਾਜੇਸ਼ ਅੱਤਰੀ ਨੇ ਇਕ ਗੁਪਤ ਸੂਚਨਾ ਦੇ ਅਧਾਰ ਉਤੇ ਖੁਦ ਮੋਗਾ ਦੀ ਮਸ਼ਹੂਰ ਲਕਸ਼ਮੀ ਪਤੀਸਾ ਫੈਕਟਰੀ ਜਾ ਕੇ ਚੈਕਿੰਗ ਕੀਤੀ। ਸਿਵਲ ਸਰਜਨ ਨੇ ਫੂਡ ਇਸਪੈਕਟਰ ਯੋਗੇਸ਼  ਗੋਇਲ ਸਮੇਤ ਟੀਮ ਨੂੰ ਬੁਲਾ ਕੇ ਮੌਕੇ ਉੱਤੇ ਜੋਧਪੁਰ ਤੇ ਅਬੋਹਰ ਤੋਂ ਆਇਆ ਸ਼ੱਕੀ ਮਿਲਾਵਟੀ ਮਿਲਕ ਕੇਕ 1392 ਕਿੱਲੋ, ਖੋਇਆ ਬਰਫੀ 255 ਕਿਲੋ, ਪਤੀਸੇ ਸਮੇਤ 4 ਸੈਂਪਲ ਲਏ ਗਏ। ਕੁੱਲ 1647 ਕਿੱਲੋ ਖਾਣ ਪੀਣ ਵਾਲਾ ਸ਼ੱਕੀ ਮਾਲ ਸੀਜਰ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫੂਡ ਸੇਫਟੀ ਇਸਪੈਕਟਰ ਯੋਗੇਸ਼ ਗੋਇਲ ਨੇ ਦੱਸਿਆ ਕਿ ਉਕਤ ਦੁਕਾਨ ਉੱਤੇ ਜੋ ਸ਼ੱਕੀ  ਸਾਮਾਨ ਬਾਹਰੋਂ ਤਿਆਰ ਕਰਕੇ ਮੰਗਵਾਇਆ ਗਿਆ ਹੈ, ਉਸਨੂੰ ਜ਼ਬਤ ਕਰ ਲਿਆ ਗਿਆ ਹੈ। ਇਸਦੇ ਸੈਂਪਲ ਲੈ ਕੇ ਸਰਕਾਰੀ ਲੈਬਾਰਟਰੀ ਨੂੰ ਭੇਜ ਦਿੱਤੇ ਗਏ ਹਨ। ਜਦੋਂ ਰਿਪੋਰਟ ਆਵੇਗੀ ਤਾਂ ਦੋਸ਼ੀ ਪਾਏ ਜਾਣ ਉੱਤੇ ਦੁਕਾਨਦਾਰ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪਹਿਲੀ ਨਜ਼ਰੇ ਇਹ ਸਾਰਾ ਸਮਾਨ ਬਹੁਤ ਹੀ ਹਲਕੀ ਪੱਧਰ ਦਾ ਲੱਗਦਾ ਹੈ।
ਸਿਵਲ ਸਰਜਨ ਨੇ ਸਮੂਹ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈ ਅਤੇ ਹੋਰ ਖਾਧ ਪਦਾਰਥ ਖਰੀਦਣ ਵੇਲੇ ਗੁਣਵੱਤਾ ਵੱਲ ਜ਼ਰੂਰ ਧਿਆਨ ਦੇਣ। ਜੇਕਰ ਉਹਨਾਂ ਨੂੰ ਕੋਈ ਮਿਲਾਵਟ ਬਾਰੇ ਸ਼ੱਕ ਪੈਂਦਾ ਹੈ ਤਾਂ ਤੁਰੰਤ ਫੂਡ ਸੇਫਟੀ ਟੀਮ ਜਾਂ ਸਿੱਧਾ ਸਿਹਤ ਵਿਭਾਗ ਦੇ ਧਿਆਨ ਵਿੱਚ ਲਿਆਉਣ। ਉਹਨਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਮੁਨਾਫ਼ੇ ਲਈ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰਨ।

 

Fast News Punjab

Related Articles

Back to top button