ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋਇਆ- ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਕੰਗ

ਤਾਜਾ ਖਬਰਾਂ

ਮੋਗਾ ਮਿਤੀ: 20-11-2023 (ਚਰਨਜੀਤ ਸਿੰਘ ) ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਗੁਰਬਚਨ ਸਿੰਘ ਕੰਗ 8-11-2023 ਤੋਂ ਚੱਲ ਰਹੀ ਕਲਮ ਛੋੜ/ਕੰਪਿਊਟਰ ਬੰਦ/ਆਨਲਾਈਨ ਕੰਮ ਬੰਦ ਕਰਕੇ ਜ਼ਿਲਾ ਮੋਗਾ ਵਿਖੇ ਕੀਤੀ ਗਈ ਅਤੇ 28-11-2023 ਤੱਕ ਵਾਧਾ ਕੀਤਾ ਗਿਆ ਹੈ| ਇਸ ਦਰਮਿਆਨ ਸਮੂਹ ਮੁਲਾਜ਼ਮ ਆਪਣੇ ਦਫ਼ਤਰਾਂ ਦੇ ਬਾਹਰ ਦਰੀਆਂ ਤੇ ਬੈਠਣਗੇ| ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਕੰਗ ਨੇ ਦੱਸਿਆ ਕਿ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਅਗਵਾਈ ਵਿੱਚ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਮਿਤੀ 28-11-2023 ਤੱਕ ਸਮੁੱਚੇ ਪੰਜਾਬ ਦੇ ਸਮੂਹ ਵਿਭਾਗਾਂ ਦਾ ਦਫਤਰੀ ਕੰਮ ਕਲਮ ਛੋੜ ਹੜਤਾਲ/ਕੰਪਿਊਟਰ ਬੰਦ/ਆਨਲਾਈਨ ਕੰਮ ਬੰਦ ਕਰਕੇ ਠੱਪ ਰੱਖਿਆ ਜਾਵੇਗਾ| ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਕੋਈ ਵੀ ਕੈਬਨਿਟ ਮੰਤਰੀ ਕਿਸੇ ਵੀ ਜ਼ਿਲੇ ਵਿੱਚ ਸਰਕਾਰੀ ਪ੍ਰੋਗਰਾਮ ਵਿੱਚ ਆਉਂਦਾ ਹੈ ਤਾਂ ਉਸ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਜ਼ਾਹਰ ਕੀਤਾ ਜਾਵੇਗਾ| ਉਹਨਾਂ ਵੱਲੋਂ ਦੱਸਿਆ ਗਿਆ ਕਿ ਜਥੇਬੰਦੀ ਵੱਲੋਂ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਮਿਤੀ 24-11-2023 ਨੂੰ ਪੰਜਾਬ ਭਰ ਦੇ ਸਮੂਹ ਡੀ.ਸੀ ਦਫਤਰਾਂ ਦੇ ਸਾਹਮਣੇ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਜ਼ਿਲ੍ਹਾ ਪੱਧਰੀਆ ਵਿਸ਼ਾਲ ਰੋਸ ਰੈਲੀਆ ਕਰਕੇ ਬਜ਼ਾਰਾਂ ਵਿੱਚ ਰੋਸ ਮਾਰਚ ਕਰਨ ਉਪਰੰਤ ਪੰਜਾਬ ਦਾ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ| ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਵੱਲੋ ਦੱਸਿਆ ਗਿਆ ਕਿ ਮਿਤੀ 29.09.2023 ਨੂੰ ਕੈਬਨਿਟ ਸਬ ਕਮੇਟੀ ਦੇ ਦੋ ਸੀਨੀਅਰ ਮੰਤਰੀਆਂ ਸ਼੍ਰੀ ਅਮਨ ਅਰੋੜਾ ਅਤੇ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਜੀ ਅਤੇ ਵਿੱਤ ਵਿਭਾਗ, ਪ੍ਰਸੋਨਲ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੇ ਵਫਦ ਨਾਲ ਮੀਟਿੰਗ ਕੀਤੀ ਗਈ ਸੀ। ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਸੰਪੰਨ ਹੋਈ ਸੀ| ਜਿਸ ਕਰਕੇ ਸੂਬਾ ਬਾਡੀ ਵੱਲੋਂ ਮਿਤੀ 5-10-2023 ਤੋਂ ਦਿੱਤੇ ਗਏ ਕਲਮ ਛੋੜ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ| ਸਰਕਾਰ ਨਾਲ ਹੋਈ ਮੀਟਿੰਗ ਵਿੱਚ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਮੁੱਦੇ ਨੂੰ ਵਿਸਥਾਰ ਨਾਲ ਸੁਣਿਆ ਗਿਆ ਸੀ।ਮੁਲਾਜ਼ਮਾਂ ਦੇ ਜੀ.ਪੀ. ਫੰਡ ਖਾਤੇ ਖੋਲ੍ਹਣ ਸਬੰਧੀ ਸਹਿਮਤੀ ਪ੍ਰਗਟਾਈ ਸੀ ਅਤੇ SOP ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਸੀ ਅਤੇ ਜਲਦੀ ਪੁਰਾਣੀ ਪੈਨਸ਼ਨ ਸਬੰਧੀ ਸਪੱਸ਼ਟ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਸਟੈਨੋ ਦੀ ਤਰੱਕੀ ਲਈ ਤਜਵੀਜ਼ ਜਲਦ ਕੈਬਨਿਟ ਸਬ ਕਮੇਟੀ ਦੇ ਸਾਹਮਣੇ ਪੇਸ਼ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ, ਪੇ ਕਮਿਸ਼ਨ ਦੀਆਂ ਤਰੁੱਟੀਆਂ ਨਾਲ ਸਬੰਧਤ ਮਸਲੇ ਸਰਕਾਰ ਵੱਲੋਂ ਗਠਿਤ ਅਨਾਮਲੀ ਕਮੇਟੀ ਨਾਲ ਵਿਚਾਰਨ ਲਈ ਜਥੇਬੰਦੀ ਨੂੰ ਕਿਹਾ ਗਿਆ ਅਤੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਸੀ ਕਿ ਕਮੇਟੀ ਨਾਲ ਤੁਰੰਤ ਮੀਟਿੰਗ ਕਰਵਾਈ ਜਾਵੇ, ਸੀਨੀਅਰ ਸਹਾਇਕ ਦੀਆਂ 25 ਪ੍ਰਤੀਸ਼ਤ ਸਿੱਧੀ ਭਰਤੀ ਦੀਆਂ ਪੋਸਟਾਂ ਖਤਮ ਕਰਕੇ 💯% ਤਰੱਕੀ ਰਾਹੀਂ ਭਰਨ ਲਈ ਤਜਵੀਜ਼ ਪੇਸ਼ ਕਰਨ ਸਬੰਧੀ ਅਧਿਕਾਰੀਆਂ ਨੂੰ ਕਿਹਾ ਗਿਆ ਸੀ, ਸੀਨੀਅਰ ਸਹਾਇਕ ਤੋਂ ਸੁਪਰਡੈਂਟ ਗ੍ਰੇਡ-2 ਦੀ ਪ੍ਰਮੋਸ਼ਨ ਲਈ ਤਜਰਬਾ ਖਤਮ ਕਰਨ ਲਈ ਪ੍ਰਪੋਜਲ ਪੁੱਟ ਕਰਨ ਲਈ ਕਿਹਾ ਗਿਆ ਸੀ, ਤਰਸ ਦੇ ਅਧਾਰ ਤੇ ਭਰਤੀ ਹੋਏ ਕਲਰਕਾਂ ਨੂੰ ਟਾਈਪ ਟੈਸਟ ਤੋਂ ਛੋਟ ਦੇ ਕੇ 120 ਘੰਟੇ ਕੰਪਿਊਟਰ ਟ੍ਰੇਨਿੰਗ ਦਾ ਕੋਰਸ ਮੰਨਣ ਦਾ ਪੱਤਰ ਤੁਰੰਤ ਜਾਰੀ ਕਰਨ ਦੀ ਹਦਾਇਤ ਕੀਤੀ ਗਈ ਸੀ, ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਸਬੰਧੀ ਵਿਭਾਗਾਂ ਨੂੰ ਹਦਾਇਤ ਕਰਨ ਲਈ ਮੌਕੇ ਤੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਗਿਆ ਸੀ ਕਿ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ, ਅਸਾਮੀ ਖਾਲੀ ਹੋਣ ਤੋਂ ਇੱਕ ਮਹੀਨੇ ਦੇ ਅੰਦਰ ਅੰਦਰ ਹਰ ਹਾਲਤ ਵਿੱਚ ਤਰੱਕੀ ਰਾਹੀਂ ਭਰੀਆਂ ਜਾਣ| ਸਰਕਾਰ ਵੱਲੋਂ ਸਾਰੀ ਕਾਰਵਾਈ ਮੁਕੰਮਲ ਕਰਕੇ ਜਥੇਬੰਦੀ ਨਾਲ 20 ਦਿਨਾਂ ਦੇ ਅੰਦਰ ਅੰਦਰ ਕੈਬਨਿਟ ਸਬ ਕਮੇਟੀ ਨਾਲ ਦੁਬਾਰਾ ਪੈਨਲ ਮੀਟਿੰਗ ਕਰਨ ਦਾ ਵਿਸ਼ਵਾਸ ਦਿੱਤਾ ਗਿਆ ਸੀ|ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਨਾ ਤਾਂ ਮੀਟਿੰਗ ਦੀ ਪ੍ਰੋਸੀਡਿੰਗ ਜਾਰੀ ਕੀਤੀ ਗਈ ਅਤੇ ਨਾ ਹੀ ਮੰਨੀਆਂ ਗਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ ਅਤੇ ਨਾ ਹੀ ਜਥੇਬੰਦੀਆਂ ਨਾਲ ਦੁਬਾਰਾ ਪੈਨਲ ਮੀਟਿੰਗ ਕੀਤੀ ਗਈ ਹੈ| ਜ਼ਿਲਾ ਪਰਧਾਨ ਕੰਗ ਵੱਲੋਂ ਦੱਸਿਆ ਕਿ ਮਿਤੀ 8-11-2023 ਤੋਂ ਪੰਜਾਬ ਦਾ ਸਮੁੱਚੇ ਮੁਲਾਜ਼ਮਾਂ ਵੱਲੋਂ ਕਲਮ ਛੋੜ/ਕੰਪਿਊਟਰ ਬੰਦ/ਆਨਲਾਈਨ ਕੰਮ ਬੰਦ ਕਰਕੇ ਕੀਤੀ ਗਈ ਹੜਤਾਲ ਵਿੱਚ ਮਿਤੀ 20-11-2023 ਤੱਕ ਦਾ ਵਾਧਾ ਕੀਤਾ ਗਿਆ ਸੀ। ਪਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਗਿਆ ਜਿਸ ਕਰਕੇ ਜਥੇਬੰਦੀ ਵੱਲੋਂ ਮਜਬੂਰਨ ਹੜਤਾਲ ਵਿੱਚ ਵਾਧਾ ਕਰਨਾ ਪਿਆ ਹੈ| ਜੇਕਰ ਹੁਣ ਵੀ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਮਿਤੀ 28-11-2023 ਨੂੰ ਮੀਟਿੰਗ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਅਤੇ ਸੜਕਾਂ ਤੇ ਉਤਰਨ ਤੋਂ ਵੀ ਗੁਰੇਜ ਨਹੀਂ ਕੀਤਾ ਜਾਵੇਗਾ| ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਹਾਜ਼ਰ ਸੁਪਰਡੈਂਟ ਜਗਸੀਰ ਸਿੰਘ ਖਾਰਾ, ਛਤਰਪਲ ਸਿੰਘ ਜਨਮ ਅਤੇ ਮੌਤ ਬ੍ਰਾਂਚ, ਜਸਵਿੰਦਰ ਸਿੰਘ, ਵਿਕਾਸ ਕੁਮਾਰ, ਤੇਜਿੰਦਰ ਸਿੰਘ, ਰਮਨ ਕੁਮਾਰ, ਚਰਨ ਕੌਰ, ਲਖਵੀਰ ਕੌਰ ਵੀ ਹਾਜ਼ਰ ਸਨ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

 

Fast News Punjab