ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਪੈਡੀ ਸਟਰਾਅ ਰੀਪਰ ਚਲਾਉਣ ‘ਤੇ ਲਗਾਈ ਮੁਕੰਮਲ ਪਾਬੰਦੀ
ਬੇਲਰ ਨਾਲ ਗੰਢਾਂ ਬਣਾਉਣ ਦੇ ਚਾਹਵਾਨ ਕਿਸਾਨ ਖੇਤੀਬਾੜੀ ਵਿਭਾਗ ਪਾਸੋ ਪੂਰਵ ਮਨਜੂਰੀ ਲੈ ਕੇ ਹੀ ਚਲਾ ਸਕਣਗੇ ਰੀਪਰ-ਸੰਦੀਪ ਹੰਸ

ਮੋਗਾ 16 ਸਤੰਬਰ ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ, ਮੋਗਾ ਸ੍ਰੀ ਸੰਦੀਪ ਹੰਸ, ਆਈ.ਏ.ਐਸ. ਵੱਲੋਂ ਫੌਜ਼ਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਲੋਕ ਹਿੱਤ ਵਿੱਚ ਜਿਲ੍ਹਾ ਮੋਗਾ ਦੀ ਹਦੂਦ ਅੰਦਰ ਪੈਡੀ ਸਟਰਾਅ ਰੀਪਰ ਚਲਾਉਣ ‘ਤੇ 15 ਨਵੰਬਰ, 2021 ਤੱਕ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕਿਸਾਨ ਝੋਨੇ ਦੀ ਕਟਾਈ ਤੋ ਬਾਅਦ ਝੋਨੇ ਦੇ ਂਜੋ ਮੁੱਢ ਰਹਿ ਜਾਂਦੇ ਹਨ ਉਨ੍ਹਾਂ ਦੀ ਟ੍ਰੈਕਟਰ ਨਾਲ ਚੱਲਣ ਵਾਲੇ ਰੀਪਰ ਰਾਹੀਂ ਕਟਾਈ ਕਰਨ ਤੋਂ ਬਾਅਦ ਸਾਰੇ ਨਾੜ ਨੂੰ ਅੱਗ ਲਗਾ ਦਿੰਦੇ ਹਨ। ਇਹ ਨਾੜ ਗਿੱਲਾ ਤੇ ਸਲ੍ਹਾਬਾ ਹੋਣ ਕਾਰਣ ਵਾਤਾਵਰਣ ਵਿੱਚ ਪ੍ਰਦੂਸ਼ਣ ਫ਼ੈਲਾਉਦਾ ਹੈ ਅਤੇ ਇਸ ਧੂੰਏ ਕਰਕੇ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਤੇ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਇਸ ਧੂੰਏ ਨਾਲ ਜਹਿਰਲੀਆਂ ਗੈਸਾਂ ਵੀ ਨਿੱਕਲਦੀਆਂ ਹਨ ਜੋ ਕਿ ਕੋਵਿਡ 19 ਦੇ ਨਾਲ ਨਾਲ ਹੋਰਨਾਂ ਬਿਮਾਰੀਆਂ ਵਿੱਚ ਵਾਧਾ ਕਰਦੀਆਂ ਹਨ ਅਤੇ ਛੋਟੇ ਬੱਚਿਆਂ ਦੇ ਤਾਂ ਦਿਮਾਗੀ ਵਿਕਾਸ ‘ਤੇ ਬਹੁਤ ਬੁਰਾ ਅਸਰ ਪੈਂਦਾ ਹੈ।
ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਨੇ ਬੇਲਰ ਨਾਲ ਗੰਢਾਂ ਬਣਾਉਣੀਆਂ ਹਨ, ਉਹ ਸਬੰਧਤ ਖੇਤੀਬਾੜੀ ਵਿਕਾਸ ਅਫ਼ਸਰ/ਬਲਾਕ ਖੇਤੀਬਾੜੀ ਅਫ਼ਸਰ ਤੋਂ ਪਹਿਲਾਂ ਮਨਜੂਰੀ ਲੈ ਕੇ ਹੀ ਰੀਪਰ ਚਲਾ ਸਕਦੇ ਹਨ।
!ਜ਼ਿਲ੍ਹਾ ਮੈਜਿਸਟ੍ਰੇਟ ਨੇ ਅੱਗੇ ਦੱਸਿਆ ਕਿ ਨਾੜ ਨੂੰ ਅੱਗ ਲਾਉਣ ਨਾਲ ਧਰਤੀ ਹੇਠਲਾ ਤਾਪਮਾਨ ਵੱਧ ਜਾਂਦਾ ਹੈ, ਜਿਸ ਕਾਰਨ ਜੈਵਿਕ ਮਾਦਾ ਸੜ ਜਾਂਦਾ ਹੈ ਅਤੇ ਇਸ ਦੀ ਘਾਟ ਆ ਜਾਂਦੀ ਹੈ। ਜ਼ਮੀਨ ਸਖਤ ਅਤੇ ਸੁੱਕੀ ਹੋ ਜਾਂਦੀ ਹੈ ਅਤੇ ਇਸ ਦੀ ਪਾਣੀ ਨੂੰ ਸੋਖਣ ਦੀ ਸਮਰੱਥਾ ਘੱਟ ਜਾਂਦੀ ਹੈ। ਇਸ ਤੋਂ ਇਲਾਵਾ ਜਿਆਦਾ ਤਾਪਮਾਨ ਵੱਧਣ ਕਰਕੇ ਨਾਈਟ੍ਰੋਜ਼ਨ, ਫਾਸਫੋਰਸ, ਸਲਫ਼ਰ ਅਤੇ ਪੋਟਾਸ਼ ਵਰਗੇ ਜ਼ਰੂਰੀ ਤੱਤ ਖਤਮ ਹੋ ਜਾਂਦੇ ਹਨ। ਤਾਪਮਾਨ ਵੱਧਣ ਕਰਕੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ ਤੇ ਅਗਲੀ ਫ਼ਸਲ ਵਿੱਚ ਨੁਕਸਾਨਦਾਇਕ ਕੀੜੇ ਵੱਧ ਜਾਂਦੇ ਹਨ ਅਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਵੱਧ ਜਾਂਦੀ ਹੈ ਤੇ ਜਮੀਨ ਦੀ ਉਪਜਾਊ ਸ਼ਕਤੀ ਘੱਟ ਜ਼ਾਂਦੀ ਹੈ। ਇਸ ਲਈ ਜਿਲ੍ਹੇ ਦੇ ਅਗਾਂਹੂ ਵਧੂ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਲਿਖਤੀ ਤੌਰ ਤੇ ਮੈਮੋਰੈਂਡਮ ਦੇ ਕੇ ਮੰਗ ਕੀਤੀ ਗਈ ਹੈ ਕਿ ਪੈਡੀ ਸਟਰਾਅ ਰੀਪਰ ‘ਤੇ ਪਾਬੰਦੀ ਲਗਾਈ ਜਾਵੇ ਕਿਉਂਕਿ ਐਨੇ ਵੱਡੇ ਧੂਏਂ/ਪ੍ਰਦੂਸ਼ਣ ਦਾ ਕਾਰਨ ਰੀਪਰ ਹੀ ਹੈ ਅਤੇ ਸਿਰਫ ਉਨ੍ਹਾਂ ਕਿਸਾਨਾਂ ਨੂੰ ਹੀ ਰੀਪਰ ਚਲਾਉਣ ਦੀ ਆਗਿਆ ਦਿੱਤੀ ਜਾਵੇ, ਜਿੰਨ੍ਹਾਂ ਨੇ ਬੇਲਰ ਨਾਲ ਗੰਢਾਂ ਬਣਾਉਣੀਆਂ ਹਨ।




