ਵਿਰਾਸਤੀ ਮੇਲੇ ਦੌਰਾਨ ਵੋਟ ਬਣਾਉਣ ਲਈ ਪ੍ਰੇਰਿਆ

ਮੋਗਾ, 1 ਦਸੰਬਰ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਐਸ.ਡੀ.ਐਮ ਮੋਗਾ ਸਾਰੰਗਪ੍ਰੀਤ ਸਿੰਘ ਔਜਲਾ ਦੀ ਯੋਗ ਅਗਵਾਈ ‘ਚ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਚੱਲ ਰਹੇ ਵਿਰਾਸਤੀ ਮੇਲੇ ਦੌਰਾਨ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫ਼ੈਲਾਈ ਗਈ। ਇਸ ਮੌਕੇ ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਵਿਦਿਆਰਥੀਆਂ ਨੂੰ ਆਪਣੀ ਨਵੀਂ ਵੋਟ ਬਣਾਉਣ ਲਈ ਪ੍ਰੇਰਿਆ।ਇਸ ਮੌਕੇ ਸਾਬਕਾ ਜ਼ਿਲ੍ਹਾ ਸਵੀਪ ਇੰਚਾਰਜ ਬਲਵਿੰਦਰ ਸਿੰਘ ਨੇ ਵੀ ਜਾਗਰੂਕਤਾ ਫੈਲਾਈ।
ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਆਫਲਾਈਨ ਢੰਗ ਨਾਲ ਵੋਟ ਬਣਵਾਉਣ ਲਈ ਫਾਰਮ ਆਪਣੇ ਏਰੀਏ ਦੇ ਬੂਥ ਲੈਵਲ ਅਫ਼ਸਰ (ਬੀਐੱਲਓ) ਨੂੰ ਜਾਂ ਸਬੰਧਤ ਐਸ.ਡੀ.ਐਮ ਦੇ ਦਫ਼ਤਰ ਜਮ੍ਹਾਂ ਕਰਵਾਏ ਜਾ ਸਕਦੇ ਹਨ ਅਤੇ ਆਨ-ਲਾਈਨ ਢੰਗ ਨਾਲ ਵੋਟ ਬਣਵਾਉਣ ਲਈ ਪੋਰਟਲ ਜਾਂ ਵੋਟਰ ਹੈਲਪਲਾਈਨ ਐਪ ਦੀ ਵਰਤੋਂ ਨਾਲ ਵੋਟਰ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।
ਹਲਕਾ ਮੋਗਾ ਦੇ ਸਵੀਪ ਇੰਚਾਰਜ ਅਮਨਦੀਪ ਸਿੰਘ ਤੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੀ 1 ਜਨਵਰੀ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਹੋ ਗਈ ਹੈ ਅਤੇ ਅਜੇ ਤੱਕ ਉਨ੍ਹਾਂ ਨੇ ਵੋਟ ਲਈ ਅਪਲਾਈ ਨਹੀਂ ਕੀਤਾ ਉਹ ਤੁਰੰਤ ਆਪਣੀ ਵੋਟ ਬਣਵਾਉਣ। ਉਨ੍ਹਾਂ ਨੇ 2 ਅਤੇ 3 ਦਸੰਬਰ 2023 ਨੂੰ ਪੋਲਿੰਗ ਬੂਥਾਂ ‘ਤੇ ਲੱਗ ਰਹੇ ਵਿਸ਼ੇਸ਼ ਕੈਂਪਾਂ ਬਾਰੇ ਵੀ ਦੱਸਿਆ।
ਇਸ ਮੌਕੇ ਪ੍ਰੋ. ਗੁਰਪ੍ਰੀਤ ਸਿੰਘ ਘਾਲੀ ਸਹਾਇਕ ਨੋਡਲ ਅਫ਼ਸਰ ਸਵੀਪ ਲੇਖਿਕਾ ਬੇਅੰਤ ਕੌਰ ਗਿੱਲ, ਬਰਜਿੰਦਰ ਸਿੰਘ ਭੁੱਲਰ ਡੀਐਸਪੀ ,ਨਰਿੰਦਰਪਾਲ ਸਹਾਰਨ, ਜਗਤਾਰ ਸਿੰਘ ਦੌਧਰ, ਤੋਂ ਇਲਾਵਾ ਵੱਡੀ ਗਿਣਤੀ ਵਿਚ ਦਰਸ਼ਕ ਹਾਜ਼ਰ ਸਨ।




