ਵਿਕਸਤ ਭਾਰਤ ਸੰਕਲਪ ਯਾਤਰਾ ਦੇ ਦੂਸਰੇ ਦਿਨ ਤਲਵੰਡੀ ਨੌਂ ਬਹਾਰ, ਠੂਠਗੜ੍ਹ, ਦਾਣੇਵਾਲਾ, ਫਤਹਿਗੜ੍ਹ ਝੁੱਗੀਆਂ ਪਹੁੰਚੀ ਵੈਨ

ਤਾਜਾ ਖਬਰਾਂ

ਮੋਗਾ, 2 ਦਸੰਬਰ :
”ਵਿਕਸਤ ਭਾਰਤ ਸੰਕਲਪ ਯਾਤਰਾ” ਦੇ ਦੂਸਰੇ ਦਿਨ ਅੱਜ ਪ੍ਰਚਾਰ ਵੈਨ ਜ਼ਿਲ੍ਹਾ ਮੋਗਾ ਦੇ ਪਿੰਡ ਤਲਵੰਡੀ ਨੌਂ ਬਹਾਰ, ਠੂਠਗੜ੍ਹ, ਦਾਣੇਵਾਲਾ, ਫਤਹਿਗੜ੍ਹ ਝੁੱਗੀਆਂ ਵਿੱਚ ਪਹੁੰਚੀ।
ਇਹ ਯਾਤਰਾ ਦੋ ਮਹੀਨੇ ਜ਼ਿਲ੍ਹੇ ਵਿੱਚ ਰਹੇਗੀ। ਉਕਤ ਪਿੰਡਾਂ ਦੇ ਵਾਸੀਆਂ ਨੇ ਭਾਰੀ ਗਿਣਤੀ ਵਿੱਚ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਲੈਣ ਤੋਂ ਇਲਾਵਾ ਇਹਨਾਂ ਦਾ ਮੌਕੇ ਉਪਰ ਲਾਹਾ ਵੀ ਲਿਆ।
ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ 15 ਨਵੰਬਰ ਤੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੇ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਯਾਤਰਾ 25 ਜਨਵਰੀ, 2024 ਨੂੰ ਸਮਾਪਤ ਹੋਵੇਗੀ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ”ਵਿਕਸਤ ਭਾਰਤ ਸੰਕਲਪ ਯਾਤਰਾ- ਹਮਾਰਾ ਸੰਕਲਪ ਵਿਕਸਿਤ ਭਾਰਤ” ਮੁਹਿੰਮ ਦੀ ਨਿਗਰਾਨੀ ਸਿੱਧੇ ਤੌਰ ਉੱਤੇ ਕੀਤੀ ਜਾਵੇਗੀ ਤਾਂ ਜੋ ਪਿੰਡਾਂ ਵਿਚ ਜਾਗਰੂਕਤਾ ਵੈਨਾਂ ਨੂੰ ਭੇਜ ਕੇ ਕੈਂਪ ਲਗਾਏ ਜਾਣ ਜਿਸ ਦੀ ਜਾਣਕਾਰੀ ਸਬੰਧਤ ਪਿੰਡਾਂ ਨੂੰ ਦਿੱਤੀ ਜਾ ਰਹੀ ਹੈ ਅਤੇ ਮੌਕੇ ਉਤੇ ਹੀ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਤੇ ਪ੍ਰੋਗਰਾਮਾਂ ਦੇ ਲਾਭ ਦਿਤੇ ਜਾ ਰਹੇ ਹਨ। ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਲਈ ਇਨ੍ਹਾਂ ਕੈਂਪਾਂ ਵਿੱਚ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।
ਉਹਨਾਂ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿੱਚ ਲੋਕਾਂ ਨੂੰ ਹਰ ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁੱਹਈਆ ਕਰਵਾਏ ਜਾਣ। ਉਹਨਾ ਕਿਹਾ ਕਿ ਸਕੀਮਾਂ ਦੇ ਮੌਕੇ ਉੱਤੇ ਲਾਭਪਾਤਰੀ ਫਾਰਮ ਭਰੇ ਜਾ ਰਹੇ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਤੋਂ ਹੀ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ ਅਤੇ ਜਿਥੇ ਸੈਕੜਿਆਂ ਲੋਕਾਂ ਨੂੰ ਲਾਭ ਦਿੱਤਾ ਹੈ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab