ਵਿਸ਼ਵ ਏਡਜ਼ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋ ਏਡਜ਼ ਕੰਟਰੋਲ ਸੁਸਾਇਟੀ ਸੈਂਟਰਲ ਕਲੱਬ ਮੋਗਾ ਵਿਖੇ ਸੈਮੀਨਾਰ

ਮੋਗਾ 1 ਦਸੰਬਰ
ਸ਼੍ਰੀ ਅਤੁਲ ਕਸਾਨਾ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਅਤੇ ਮੈਂਬਰ ਸੱਕਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 1 ਦਸੰਬਰ 2023 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਸੈਂਟਰਲ ਕਲੱਬ ਮੋਗਾ ਵਿਖੇ ਵਿਸ਼ਵ ਏਡਜ਼ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਸ਼੍ਰੀ ਰਜੇਸ਼ ਸ਼ਰਮਾ ਪੈਨਲ ਵਕੀਲ ਵੱਲੋਂ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਫੀਲਡ ਵਿੱਚ ਜਾ ਕੇ ਕੰਮ ਕਰਨ ਵਾਲੇ ਕਲੱਬਾਂ ਦੇ ਵੱਖਰੇ -ਵੱਖਰੇ ਮੈਂਬਰਾਂ ਨੂੰ ਲੋਕਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਵੀ ਪ੍ਰੇਰਤ ਕੀਤਾ ਅਤੇ ਏਡਜ਼ ਤੋਂ ਬਚਣ ਦੇ ਤਰੀਕਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਤੇ ਦੀਪਕ ਅਰੋੜਾ ਪ੍ਰੋਜੈਕਟ ਮੈਨੇਜਰ, ਪ੍ਰਿਤਪਾਲ ਸਿੰਘ, ਲਖਵੀਰ ਸਿੰਘ ਤੇ ਕਾਊਂਸਲਰ ਮਿਸ ਸ਼ਿਵਾਨੀ ਤੇ ਸੁਮਨ ਹਾਜ਼ਰ ਸਨ।




