WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

ਜ਼ਿਲ੍ਹਾ ਸੈਨਿਕ ਬੋਰਡ ਤਰਫ਼ੋਂ ਸੁਪਰਡੈਂਟ ਪਰਮਜੀਤ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ ਮੋਗਾ ਦੇ ਸੀਨੇ 'ਤੇ ਲਗਾਇਆ ਝੰਡਾ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 7 ਦਸੰਬਰ(Charanjit Singh):-ਹਰ ਸਾਲ ਦੀ ਤਰ੍ਹਾਂ ਜ਼ਿਲਾ ਮੋਗਾ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਅੱਜ 7 ਦਸੰਬਰ  ਨੂੰ ਵਧੀਕ ਡਿਪਟੀ ਕਮਿਸ਼ਨਰ (ਜ਼) ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਦੇ ਦਫ਼ਤਰ ਵਿਖੇ ਮਨਾਇਆ ਗਿਆ। ਇਸ ਸਮੇਂ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਤਰਫ਼ੋਂ ਸੁਪਰਡੈਂਟ ਪਰਮਜੀਤ ਸਿੰਘ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਦੇ ਸੀਨੇ ‘ਤੇ ਝੰਡਾ ਲਗਾਉਣ ਦੀ ਰਸਮ ਅਦਾ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਮੋਗਾ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਦੇਸ਼ ਦੇ ਉਨ੍ਹਾਂ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ, ਜਿੰਨ੍ਹਾਂ ਨੇ ਆਪਣਾ ਅੱਜ ਸਾਡੇ ਸਭਨਾਂ ਦੇ ਕੱਲ੍ਹ ਵਾਸਤੇ ਕੁਰਬਾਨ ਕੀਤਾ ਹੈ।ਇਸ ਦਿਨ ਸੁਰੱਖਿਆ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ ਜਿਸ ਨਾਲ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਹਾਰਾ ਮਿਲਦਾ ਹੈ ਅਤੇ ਸੇਵਾ ਕਰ ਰਹੇ ਸੈਨਿਕਾਂ ਦੇ ਹੌਂਸਲੇ ਬੁਲੰਦ ਰੱਖਣ ਲਈ ਉਹਨਾਂ ਨੂੰ ਵਿਸ਼ਵਾਸ਼ ਦਵਾਇਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹਰ ਮਾੜੇ ਅਤੇ ਚੰਗੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਦੁਸ਼ਮਣ ਵੱਲੋਂ ਥੋਪੀਆਂ ਲੜਾਈਆਂ ਅਤੇ ਅੱਤਵਾਦ ਖਿਲਾਫ਼ ਸੈਨਿਕਾਂ ਨੇ ਕਾਫ਼ੀ ਸ਼ਹਾਦਤਾਂ ਪਾਈਆਂ ਹਨ, ਜੋ ਕਿ ਸ਼ਲਾਘਾਯੋਗ ਹਨ। ਕਈ ਸੈਨਿਕ ਸ਼ਹੀਦ ਹੋ ਗਏ ਅਤੇ ਕਈ ਸਦਾ ਲਈ ਨਕਾਰਾ ਹੋ ਗਏ। ਅਜਿਹੇ ਸੈਨਿਕਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਅਤੇ ਸਮਾਜ ਦੀ ਮੁੱਢਲੀ ਜੁੰਮੇਵਾਰੀ ਬਣ ਜਾਂਦੀ ਹੈ।ਬੇਸ਼ੱਕ ਸਰਕਾਰ ਅਜਿਹੇ ਪਰਿਵਾਰਾਂ ਦੀ ਬੜੀ ਹਮਦਰਦੀ ਨਾਲ ਸਮੇਂ-ਸਮੇਂ ਤੇ ਕਈ ਪ੍ਰਕਾਰ ਦੀ ਮੱਦਦ ਕਰਦੀ ਹੈ, ਪ੍ਰੰਤੂ ਹਥਿਆਰਬੰਦ ਸੈਨਾ ਝੰਡਾ ਦਿਵਸ ਭਾਰਤ ਦੇਸ਼ ਅਤੇ ਇਸ ਸੂਬੇ ਦੇ ਹਰ ਨਾਗਰਿਕ ਨੂੰ ਆਪਣੇ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਅਤੇ ਸਹਾਨੁਭੂਤੀ ਪ੍ਰਗਟ ਕਰਨ ਲਈ ਇੱਕ ਸੁਨਿਹਰੀ ਮੌਕਾ ਪ੍ਰਦਾਨ ਕਰਦਾ ਹੈ। ਦਾਨ ਵਜੋਂ ਇੱਕਠਾ ਕੀਤਾ ਗਿਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸਜ਼ ਫਲੈਗ ਡੇ ਫੰਡ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ ਜੋ ਕਿ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਨਕਾਰਾ ਹੋਏ ਸੈਨਿਕਾਂ ਅਤੇ ਲੋੜਵੰਦ ਸਾਬਕਾ ਸੈਨਿਕਾਂ ਲਈ ਭਲਾਈ ਸਕੀਮਾਂ ਲਈ ਵਰਤਿਆ ਜਾਂਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਇਸ ਝੰਡਾ ਦਿਵਸ ਤੇ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ, ਪ੍ਰਾਈਵੇਟ ਸਕੂਲਾਂ/ਕਾਲਜਾਂ, ਹਸਪਤਾਲਾਂ, ਵਿਭਾਗਾਂ ਅਤੇ ਸੰਸਥਾਵਾਂ ਨੂੰ ਖੁੱਲ੍ਹੇ ਦਿਲ ਨਾਲ ਦਾਨ ਦੇਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਆਉ ਆਪਾਂ ਵੀ ਉਨ੍ਹਾਂ ਸੂਰਬੀਰ ਸ਼ਹੀਦ ਸੈਨਿਕਾਂ ਨੂੰ ਪ੍ਰਣਾਮ ਕਰੀਏ ਜਿਨ੍ਹਾਂ ਨੇ ਮੁਸ਼ਕਲਾਂ ਭਰੇ ਹਾਲਤਾਂ ਵਿੱਚ ਆਪਣੇ ਅਨਮੋਲ ਜੀਵਨ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਦੀ ਸੁਰੱਖਿਆ ਲਈ ਲਾਸਾਨੀ ਕੁਰਬਾਨੀ ਦਾ ਜਾਮ ਪੀਤਾ ਅਤੇ ਸਾਡੇ ਕੱਲ੍ਹ ਲਈ ਆਪਣਾ ਅੱਜ ਕੁਰਬਾਨ ਕੀਤਾ। ਇਹਨਾਂ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਸਦਕਾ ਹੀ ਅਸੀਂ ਦੇਸ਼ ਦੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਇਸ ਲਈ ਸਾਡਾ ਇਹ ਸਮਾਜਿਕ ਫਰਜ਼ ਬਣਦਾ ਹੈ ਕਿ ਅਸੀਂ ਵੀ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਆਪਣਾ ਯੋਗਦਾਨ ਪਾਈਏ। ਸ਼ਹੀਦ ਸਦਾ ਅਮਰ ਰਹਿੰਦੇ ਹਨ।ਇਸ ਮੌਕੇ ਤੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਦੇ ਕਰਮਚਾਰੀ ਵੀ ਹਾਜ਼ਰ ਸਨ ।

 

 

SUNAMDEEP KAUR

Related Articles

Back to top button