ਰਾਜ ਕੁਮਾਰ ਸ਼ਰਮਾ ਬਣੇ ਆਮ ਆਦਮੀ ਪਾਰਟੀ ਹਲਕਾ ਮੋਗਾ ਦੇ ਪ੍ਰਚਾਰਕ ਸਕੱਤਰ

ਮੋਗਾ 17 ਸਤੰਬਰ ( ਰਾਜੂ , ਚਰਨਜੀਤ ਸਿੰਘ ) ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਸੇਵਾ ਦਲ ਦੇ ਸਾਬਕਾ ਸੂਬਾ ਪ੍ਰੈੱਸ ਸਕੱਤਰ ਅਤੇ ਅਕਾਲੀ ਦਲ ਦੇ ਸਾਬਕਾ ਜਿਲ੍ਹਾ ਦਫਤਰ ਇੰਚਾਰਜ ਰਾਜ ਕੁਮਾਰ ਸ਼ਰਮਾ ਨੇ ਨਵਦੀਪ ਸੰਘਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਅਤੇ ਰਵਾਇਤੀ ਪਾਰਟੀਆਂ ਬਾਰੇ ਬੋਲਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀਆਂ ਨੀਤੀਆਂ ਹਮੇਸ਼ਾ ਲੋਕ ਮਾਰੂ ਰਹੀਆਂ ਹਨ। ਕਾਂਗਰਸ ਸਰਕਾਰ ਤੋਂ ਪੰਜਾਬ ਵਾਸੀਆਂ ਨੂੰ ਬਹੁਤ ਉਮੀਦਾਂ ਸਨ ਪਰ ਕੈਪਟਨ ਸਰਕਾਰ ਨੇ ਵੀ ਸਿਰਫ ਆਪਣੇ ਨਜ਼ਦੀਕੀਆਂ ਨੂੰ ਫਾਇਦਾ ਪਹੁੰਚਾਇਆ ਹੈ।
ਆਮ ਆਦਮੀ ਪਾਰਟੀ ਬਾਰੇ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਬਣਨ ਤੋਂ ਬਾਅਦ ਇੱਕ ਨਵੀਂ ਕ੍ਰਾਂਤੀ ਆਈ ਹੈ। ਸਿਹਤ, ਸਿੱਖਿਆ ਅਤੇ ਹੋਰ ਮੁੱਢਲੀਆਂ ਸਹੂਲਤਾਂ ਲਈ ਕੇਜਰੀਵਾਲ ਸਰਕਾਰ ਨੇ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਜਨਤਾ ਦੀ ਇਹ ਆਵਾਜ਼ ਹੈ ਕਿ ਪੰਜਾਬ ਵਿੱਚ ਬਦਲਾਅ ਲਿਆਵਾਂਗੇ ਆਪ ਦੀ ਸਰਕਾਰ ਬਣਾਵਾਂਗੇ। ਜਿਸਦੇ ਵਿੱਚ ਸੱਚਾਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਆਪ ਦੀ ਹੀ ਸਰਕਾਰ ਬਣੇਗੀ।
ਇਸ ਮੌਕੇ ਹਲਕਾ ਇੰਚਾਰਜ ਨਵਦੀਪ ਸੰਘਾ ਨੇ ਰਾਜਕੁਮਾਰ ਸ਼ਰਮਾ ਨੂੰ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣ ਦੀ ਵਧਾਈ ਦਿੱਤੀ ਅਤੇ ਹਲਕਾ ਮੋਗਾ ਦਾ ਪ੍ਰਚਾਰਕ ਸਕੱਤਰ ਨਿਯੁਕਤ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਕਟਾਰੀਆ, ਤੇਜਿੰਦਰ ਬਰਾੜ ਜਿਲ੍ਹਾ ਖਜਾਨਚੀ, ਸੁਖਦੀਪ ਧਾਮੀ ਸੂਬਾ ਸਕੱਤਰ ਬੀ. ਸੀ. ਵਿੰਗ, ਡਾਕਟਰ ਨੂਰ ਧਾਲੀਵਾਲ, ਬਲਬੀਰ ਸਿੰਘ ਮੌਜੂਦ ਸਨ।




