ਤਿੰਨ ਰੋਜ਼ਾ ਪਲਸ ਪੋਲੀਓ ਰੋਕੂ ਮੁਹਿੰਮ ਸਫ਼ਲਤਾਪੂਰਵਕ ਸੰਪੰਨ, 1 ਲੱਖ ਤੋਂ ਵਧੇਰੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ-ਡਿਪਟੀ ਕਮਿਸ਼ਨਰ

ਮੋਗਾ, 12 ਦਸੰਬਰ-
ਕੇਂਦਰੀ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਵਿਖੇ ਤਿੰਨ ਰੋਜ਼ਾ ਪਲਸ ਪੋਲੀਓ ਰੋਕੂ ਮੁਹਿੰਮ ਅੱਜ ਸਫ਼ਲਤਾਪੂਰਵਕ ਸੰਪੰਨ ਹੋ ਗਈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿਖੇ 10 ਤੋਂ 12 ਦਸੰਬਰ ਤੱਕ 0-5 ਸਾਲ ਉਮਰ ਦੇ 1 ਲੱਖ 1 ਹਜ਼ਾਰ 191 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਪੋਲੀਓ ਰੋਕੂ ਮੁਹਿੰਮ ਦਾ ਤਹਿਤ ਸਿਹਤ ਵਿਭਾਗ ਦੀਆਂ 835 ਟੀਮਾਂ, 20 ਮੋਬਾਇਲ ਟੀਮਾਂ ਅਤੇ 19 ਟਰਾਂਜਿਟ ਟੀਮਾਂ ਵੱਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
ਸਿਵਲ ਸਰਜਨ ਮੋਗਾ ਡਾ. ਰਜੇਸ਼ ਅੱਤਰੀ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ 41891 ਬੱਚਿਆਂ ਨੂੰ, ਦੂਸਰੇ ਦਿਨ 35725 ਬੱਚਿਆਂ ਨੂੰ ਅਤੇ ਅਖੀਰਲੇ ਦਿਨ 23575 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ 1226 ਅਜਿਹੇ ਘਰ ਹਨ ਜਿੱਥੇ ਬੱਚੇ ਘਰਾਂ ਵਿੱਚ ਨਹੀਂ ਮਿਲੇ ਉਨ੍ਹਾਂ ਬੱਚਿਆਂ ਨੂੰ ਕਵਰ ਕਰਨ ਲਈ ਸਿਹਤ ਵਿਭਾਗ ਦੀਆਂ ਦੋ ਦਿਨਾਂ ਦੇ ਰਾਊਂਡ ਉੱਪਰ ਜਾਣਗੀਆਂ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਅਸ਼ੋਕ ਸਿੰਗਲਾ ਨੇ ਦੱਸਿਆ ਕਿ ਟੀਚੇ ਨੂੰ ਪੂਰਾ ਕਰਨ ਲਈ 417 ਬੂਥ ਲਗਾਏ ਗਏ ਸਨ। ਇਸ ਤੋਂ ਇਲਾਵਾ ਘਰ ਘਰ ਜਾ ਕੇ ਬੂੰਦਾਂ ਪਿਲਾਉਣ ਲਈ 654 ਟੀਮਾਂ, 21 ਮੋਬਾਈਲ ਟੀਮਾਂ, 16 ਟਰਾਂਜ਼ਟਿ ਟੀਮਾਂ ਬਣਾਈਆਂ ਗਈਆਂ ਸਨ। ਇਸ ਕੰਮ ਨੂੰ 1915 ਵੈਕਸੀਨੇਟਰਾਂ ਵੱਲੋਂ ਸਿਰੇ ਚਾੜ੍ਹਿਆ ਗਿਆ।




