‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ‘ ਤਹਿਤ ਵਿਸੇਸ ਬੱਸ ਨੂੰ ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ ਮੋਗਾ ਤੋਂ ਕੀਤਾ ਰਵਾਨਾ

ਤਾਜਾ ਖਬਰਾਂ

ਮੋਗਾ, 15 ਦਸੰਬਰ(Charanjit Singh) :-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ‘ ਤਹਿਤ 43 ਯਾਤਰੀਆਂ ਦੀ ਦੂਸਰੀ ਵਿਸੇਸ ਬੱਸ ਨੂੰ ਅੱਜ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਸ੍ਰੀ ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਧਾਰਮਿਕ ਸਥਾਨਾਂ ਲਈ ਰਵਾਨਾ ਕੀਤਾ। ਇਸ ਮੌਕੇ ਉਨਾਂ ਨਾਲ ਨਗਰ ਨਿਗਮ ਮੇਅਰ ਬਲਜੀਤ ਸਿੰਘ ਚਾਨੀ ਵੀ ਮੌਜੂਦ ਸਨ।
ਗੱਲਬਾਤ ਕਰਦਿਆਂ ਡਾ ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ‘ ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ‘ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਇਨਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ – ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਹਨਾਂ ਦੱਸਿਆ ਕਿ 16 ਦਸੰਬਰ ਨੂੰ ਵਿਸੇਸ ਬੱਸ ਬਾਘਾਪੁਰਾਣਾ ਤੋਂ ਸ੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮਿ੍ਰਤਸਰ ਸਾਹਿਬ ਲਈ ਰਵਾਨਾ ਹੋਵੇਗੀ। ਹਰੇਕ ਹਲਕੇ ਤੋਂ 8-8 ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਹੋਣਗੀਆਂ।ਉਹਨਾਂ ਦੱਸਿਆ ਕਿ ਜ਼ਿਲਾ ਮੋਗਾ ਨਾਲ ਸਬੰਧਤ ਸ਼ਰਧਾਲੂ ਉਕਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫਤਰ ਵਿਖੇ ਜਮਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਹੈ। ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ। ਡਾ ਅਮਨਦੀਪ ਕੌਰ ਅਰੋੜਾ ਨੇ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਤੌਰ ਤੇ ਯਕੀਨੀ ਬਣਾਉਣ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab