WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਰਾਜੇਸ਼ ਅੱਤਰੀ

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 15 ਦਸੰਬਰ(Charanjit Singh):-ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਧੀਨ ਸਿਹਤ ਵਿਭਾਗ ਵੱਲੋਂ ਸਵਾਇਨ ਫਲੂ ਦੀ ਰੋਕਥਾਮ ਅਤੇ ਕਾਬੂ ਪਾਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਰਾਜੇਸ਼ ਅੱਤਰੀ ਸਿਵਲ ਸਰਜਨ ਮੋਗਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ ਦੇ ਹੋਰ ਫੈਲਾਅ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਆਮ ਲੋਕ ਆਪਣੀ ਸਿਹਤ ਸਬੰਧੀ ਵਿਸ਼ੇਸ਼ ਧਿਆਨ ਰੱਖ ਸਕਣ। ਜੇਕਰ ਕਿਸੇ ਵੀ ਵਿਆਕਤੀ ਚ ਸਾਹ  ਦਾ ਚੜਨਾ,ਖਾਂਸੀ , ਗਲੇ ਚ ਖਰਾਸ,ਤੇਜ ਬੁਖਾਰ,ਸਿਰ ਦਰਦ,ਸਰੀਰ ਚ ਦਰਦ,ਠੰਡ ਲੱਗਣਾ ਅਤੇ ਸਰੀਰ ਚ ਥਕਾਵਟ ਮਹਿਸੂਸ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ।

ਡਾ ਅੱਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਸੀ  ਐਚ ਸੀ ਪੱਧਰ ਅਤੇ ਸਿਵਿਲ  ਹਸਪਤਾਲ ਮੋਗਾ ਵਿੱਚ ਫਲੂ ਕਾਰਨਰ ਸਥਾਪਤ ਕਰ ਦਿੱਤੇ ਗਏ ਹਨ  ਅਤੇ ਲੱਛਣਾਂ ਦੀ ਗੰਭੀਰਤਾ ਅਨੁਸਾਰ ਮਰੀਜ਼ਾਂ ਦਾ ਇਲਾਜ ਕਰਨ ਦੇ ਵੀ ਨਿਰਦੇਸ਼ ਦੇ ਦਿੱਤੇ ਗਏ ਹਨ। ਇਨ੍ਹਾਂ ਫਲੂ ਕਾਰਨਰਾਂ ਵਿੱਚ ਸਾਰੇ ਹਸਪਤਾਲਾਂ ਨੂੰ ਢੁਕਵੀਂ ਲਾਜਿਸਟਿਕਸ ਅਤੇ ਆਕਸੀਜਨ ਸਪਲਾਈ ਦੇ ਨਾਲ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ।ਡਾ. ਨਰੇਸ਼ ਆਮਲਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਖਾਸ ਤੌਰ ‘ਤੇ ਇਮਿਊਨੋ-ਕੰਪ੍ਰੋਮਾਈਜ਼ਡ ਵਿਅਕਤੀ, ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਇਸ ਸਬੰਧੀ ਵਿਸ਼ੇਸ਼ ਖਿਆਲ ਰੱਖਣਾ ਚਾਹੀਦਾ ਹੈ ਜਿਵੇਂ ਮਾਸਕ ਪਹਿਨਣਾ , ਨਿਯਮਤ ਤੌਰ ’ਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣਾ, ਤਰਲ ਪਦਾਰਥਾਂ ਦੀ ਜਿਆਦਾ ਵਰਤੋਂ ਕਰਨ, ਬੁਖਾਰ ਹੋਣ ਤੇ ਪੈਰਾਸੀਟਾਮੋਲ ਗੋਲੀ ਲੈਣ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਿਵਿਲ ਸਰਜਨ ਨੇ ਕਿਹਾ ਕਿ  ਮੋਗਾ ਨਿਵਾਸੀਆਂ ਨੂੰ ਇਸ ਘਬਰਾਉਣ ਦੀ ਜਰੂਰਤ ਨਹੀਂ ਜੇਕਰ ਲੱਛਣ ਦਿਖਾਈ ਦੇਣ ਤਾਂ ਨੇੜੇ ਦੇ ਸਿਹਤ ਕੇਂਦਰ ਸੰਪਰਕ ਕੀਤਾ ਜਾਵੇ।

 

SUNAMDEEP KAUR

Related Articles

Back to top button