ਦੋਵੇਂ ਵੈਨਾਂ ਨੇ ਪਿੰਡ ਹਰੀਏ ਵਾਲਾ, ਨੱਥੂਵਾਲਾ, ਰੌਲੀ ਤੇ ਕਪੂਰੇ ਦੇ ਲੋਕਾਂ ਨੂੰ ਦਿੱਤੀਆਂ ਸਰਕਾਰੀ ਸੇਵਾਵਾਂ- ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ

ਤਾਜਾ ਖਬਰਾਂ

ਮੋਗਾ, 15 ਦਸੰਬਰ :
”ਵਿਕਸਤ ਭਾਰਤ ਸੰਕਲਪ ਯਾਤਰਾ” ਦੀ  ਦੂਸਰੀ ਵੈਨ ਵੀ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੇਣ ਲਈ ਚਾਲੂ ਹੋ ਚੁੱਕੀ ਹੈ। ਪਹਿਲੀ ਵੈਨ ਦੇ ਜ਼ਿਲ੍ਹਾ ਮੋਗਾ ਵਿੱਚ ਅੱਜ 14 ਦਿਨ ਮੁਕੰਮਲ ਹੋ ਗਏ ਹਨ। ਪਿਛਲੇ 13 ਦਿਨਾਂ ਤੋਂ ਵੱਖ ਵੱਖ ਪਿੰਡਾਂ ਦੇ ਲੋਕ ਇਸ ਵੈਨ ਰਾਹੀਂ ਸਰਕਾਰੀ ਸਹੂਲਤਾਂ ਦਾ ਆਪਣੇ ਦਰਾਂ ਸਾਹਮਣੇ ਹੀ ਲਾਭ ਉਠਾ ਰਹੇ ਹਨ। ਅੱਜ ਦੋਵੇਂ ਵੈਨਾਂ ਵੱਲੋਂ ਪਿੰਡ ਹਰੀਏ ਵਾਲਾ, ਨੱਥੂਵਾਲਾ, ਰੌਲੀ ਤੇ ਕਪੂਰੇ ਦੇ ਲੋਕਾਂ ਨੂੰ  ਸਰਕਾਰੀ ਸੇਵਾਵਾਂ ਮੁਹਈਆ ਕਰਵਾਈਆਂ।
ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਮੋਗਾ (ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅੱਜ ਦੇ ਦਿਨ ਵੀ ਇਸ ਮੌਕੇ ਵੱਖ-ਵੱਖ ਵਿਭਾਗਾਂ ਨੇ ਆਪਣੇ ਅਧੀਨ ਆਉਂਦੀਆਂ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਣੂੰ ਕਰਵਾਇਆ ਅਤੇ ਯੋਗ ਲਾਭਪਾਤਰੀਆਂ ਦੇ ਵੱਖ ਵੱਖ ਸਰਕਾਰੀ ਸਕੀਮਾਂ ਪ੍ਰਤੀ ਫਾਰਮ ਭਰੇ ਗਏ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ 15 ਨਵੰਬਰ ਤੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੇ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਯਾਤਰਾ 25 ਜਨਵਰੀ, 2024 ਨੂੰ ਸਮਾਪਤ ਹੋਵੇਗੀ।
ਸ੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਅੱਜ ਪਿੰਡ ਵਾਸੀਆਂ ਤੇ ਸਰਕਾਰੀ ਮੁਲਾਜ਼ਮਾਂ ਨੇ ਭਾਰਤ ਨੂੰ 2047 ਤੱਕ ਵਿਕਸਤ ਤੇ ਆਤਮ ਨਿਰਭਰ ਦੇਸ਼ ਬਣਾਉਣ ਦਾ, ਗੁਲਾਮੀ ਦੀ ਮਾਨਸਿਕਤਾ ਨੂੰ ਖਤਮ ਕਰਨ, ਆਪਣੇ ਦੇਸ਼ ਦੀ ਅਮੀਰ ਵਿਰਾਸਤ ਨੂੰੰ ਸਾਂਭਣ, ਭਾਰਤ ਦੀ ਏਕਤਾ ਨੂੰ ਮਜ਼ਬੂਤ ਬਣਾਉਣ, ਜਿੰਮੇਵਾਰ ਨਾਗਰਿਕ ਬਣਨ ਦਾ ਅਹਿਦ ਵੀ ਲਿਆ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

Fast News Punjab