ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਕੈਂਪ ਕੋਰਟ ਆਯੋਜਿਤ

ਮੋਗਾ 15 ਦਸੰਬਰ:
ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮਨਜਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਅਤੁਲ ਕਸਾਨਾ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ -ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਜੀਆਂ ਦੀ ਅਗਵਾਈ ਹੇਠ ਅੱਜ ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਸ਼੍ਰੀ ਅਮਰੀਸ਼ ਕੁਮਾਰ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਕੋਰਟ ਵਿੱਚ 7 ਪੈਟੀ ਕੇਸ ਸੁਣਵਾਈ ਲਈ ਰੱਖੇ ਗਏ ਸਨ ਜਿਨ੍ਹਾਂ ਵਿਚੋਂ 4 ਕੇਸਾਂ ਦਾ ਮੌਕੇ ਤੇ ਹੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਫੈਸਲਾ ਕਰਕੇ ਸਬੰਧਤ 5 ਹਵਾਲਾਤੀਆਂ ਨੂੰ ਜੇਲ ਵਿਚੋਂ ਰਿਹਾਅ ਕੀਤਾ ਗਿਆ।ਸ਼੍ਰੀ ਅਮਰੀਸ਼ ਕੁਮਾਰ ਨੇ ਦੱਸਿਆ ਕਿ ਇਹ ਕੈਂਪ ਕੋਰਟ ਹਰ ਮਹੀਨੇ ਇੱਕ ਜਾਂ ਦੋ ਵਾਰ ਲੋੜ ਅਨੁਸਾਰ ਲਗਾਈ ਜਾਂਦੀ ਹੈ। ਇਸ ਮੌਕੇ ਤੇ ਜੇਲ ਸੁਪਰਡੈਂਟ ਸ਼੍ਰੀ ਰਜੀਵ ਅਰੋੜਾ ਵੀ ਮੌਜੂਦ ਸਨ।




