ਸੁਖਾਨੰਦ ਤੋਂ 40 ਸ਼ਰਧਾਲੂਆਂ ਦਾ ਜੱਥਾ ਆਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਧਾਰਮਿਕ ਯਾਤਰਾ ਲਈ ਰਵਾਨਾ

ਤਾਜਾ ਖਬਰਾਂ

ਬਾਘਾਪੁਰਾਣਾ, 16 ਦਸੰਬਰ (Charanjit Singh) -ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 40 ਸ਼ਰਧਾਲੂਆਂ ਦਾ ਜੱਥਾ ਸ਼ਨੀਵਾਰ ਨੂੰ ਹਲਕਾ ਬਾਘਾਪੁਰਾਣਾ ਦੇ ਪਿੰਡ ਸੁਖਾਨੰਦ ਤੋਂ ਆਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਇਸ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਦੋ ਦਿਨਾਂ ਯਾਤਰਾ ਲਈ ਪੰਜਾਬ ਸਰਕਾਰ ਵੱਲੋਂ ਹਰ ਪਹਿਲੂ ਤੋਂ ਪ੍ਰਬੰਧ ਕੀਤੇ ਗਏ ਹਨ ਅਤੇ ਸ਼ਰਧਾਲੂਆਂ ਨੂੰ ਖਾਣ-ਪੀਣ ਤੇ ਰਹਿਣ ਲਈ ਕੋਈ ਖਰਚਾ ਨਹੀਂ ਕਰਨਾ ਪਵੇਗਾ। ਰਾਜ ਸਰਕਾਰ ਵੱਲੋਂ ਲੋੜੀਂਦੀਆਂ ਟਾਇਲਟਰੀ ਕਿੱਟਾਂ ਤੋਂ ਇਲਾਵਾ ਕੰਬਲ, ਚਾਦਰਾਂ, ਸਿਰਹਾਣੇ ਵੀ ਮੁਹੱਈਆ ਕਰਵਾਏ ਗਏ ਹਨ। ਤੀਰਥ ਯਾਤਰਾ ਬੱਸ ਨੂੰ ਐਸ ਡੀ ਐਮ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਸ਼ਰਧਾਲੂਆਂ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਸੰਸਾ ਕੀਤੀ। ਉਨ੍ਹਾਂ ਨੇ ਬਿਨਾਂ ਕਿਸੇ ਪੱਖਪਾਤ ਦੇ ਸੂਬਾ ਵਾਸੀਆਂ ਨੂੰ ਉਨ੍ਹਾਂ ਦੇ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਭ ਅਵਸਰ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ ‘ਤੇ ਉਨ੍ਹਾਂ ਨੂੰ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਹੈ।
ਸੰਗਤ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ ‘ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ।
ਐੱਸ ਡੀ ਐੱਮ ਨੇ ਦੱਸਿਆ ਕਿ ਹਰੇਕ ਹਲਕੇ ਤੋਂ ਤੀਰਥ ਯਾਤਰਾ ਲਈ ਅੱਠ-ਅੱਠ ਬੱਸਾਂ ਚੱਲਣਗੀਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਇਸ ਮੌਕੇ ਹਲਕਾ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਪਿਤਾ ਨਿਸ਼ਾਨ ਸਿੰਘ ਅਤੇ ਭਰਾ ਮਾਸਟਰ ਸੁਰਜੀਤ ਸਿੰਘ ਵੀ ਹਾਜ਼ਰ ਸਨ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab