WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਸੀ.ਪਾਈਟ ਕੈਂਪ ਦੇ ਰਿਹੈ ਸੁਰੱਖਿਆ ਬਲਾਂ ਵਿੱਚ ਭਰਤੀ ਹੋਣ ਦੀ ਮੁਫ਼ਤ ਸਿਖਲਾਈ

67 ਹਜ਼ਾਰ ਤੋਂ ਵਧੇਰੇ ਆਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 28 ਦਸੰਬਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 20 ਦਸੰਬਰ:
ਭਾਰਤ ਸਰਕਾਰ ਵੱਲੋਂ ਵੱਖ-ਵੱਖ ਸੁਰੱਖਿਆ ਬਲਾਂ ਵਿੱਚ ਲੜਕਿਆਂ ਲਈ 67364 ਸਰਕਾਰੀ ਆਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਬੀ.ਐਸ.ਐਫ਼. ਵਿੱਚ 24806, ਸੀ.ਆਈ.ਐਸ.ਐਫ਼  ਵਿੱਚ 7877, ਸੀ.ਆਰੀ.ਪੀ.ਐਫ਼. ਵਿੱਚ 22196, ਐਸ.ਐਸ.ਬੀ. ਵਿੱਚ 4839, ਆਈ.ਟੀ.ਬੀ.ਪੀ. ਵਿੱਚ 2564, ਏ.ਆਰ. ਵਿੱਚ 4624, ਐਸ.ਐਸ.ਐਫ਼. ਵਿੱਚ 458 ਅਤੇ ਐਨ.ਆਈ.ਏ. ਸੁਰੱਖਿਆ ਬਲ ਵਿੱਚ 225 ਆਸਾਮੀਆਂ ਸ਼ਾਮਿਲ ਹਨ।ਉਕਤ ਆਸਾਮੀਆਂ ਆਨਲਾਈਨ ਰਜਿਟਰੇਸ਼ਨ ਵੈਬਸਾਈਟ https://ssc.nic.in/  ਤੇ 28 ਦਸੰਬਰ 2023 ਤੱਕ ਕਰਵਾਈ ਜਾ ਸਕਦੀ ਹੈ। ਇਨ੍ਹਾਂ ਆਸਾਮੀਆਂ ਲਈ ਸਰੀਰਿਕ ਟੈਸਟ ਤੋਂ ਪਹਿਲਾਂ ਲਿਖਤੀ ਪੇਪਰ ਜਿਹੜਾ ਕਿ ਕੰਪਿਊਟਰ ਬੇਸਡ ਹੈ, ਫਰਵਰੀ 2024 ਵਿੱਚ ਹੋਵੇਗਾ। ਦਸਵੀਂ, ਬਾਰਵ੍ਹੀਂ, ਜਾਂ ਡਿਗਰੀ ਪ੍ਰਾਪਤ ਨੌਜਵਾਨ ਇਨ੍ਹਾਂ ਆਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹਨ। ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਯੋਗ ਨੌਜਵਾਨਾਂ ਨੂੰ ਇਹਨਾਂ ਅਸਾਮੀਆਂ ਲਈ ਵੱਧ ਤੋਂ ਵੱਧ ਅਪਲਾਈ ਕਰਨ ਅਤੇ ਸੀ ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਟ੍ਰੇਨਿੰਗ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।
ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ  ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ) ਗੁਰਦਰਸ਼ਨ ਸਿੰਘ ਨੇ ਦੱਸਿਆ ਇਨ੍ਹਾਂ ਆਸਾਮੀਆਂ ਲਈ ਜਨਰਲ ਵਰਗ ਲਈ ਉਮਰ ਸੀਮਾ 18 ਤੋਂ 23 ਸਾਲ, ਓ.ਬੀ.ਸੀ. ਵਰਗ ਲਈ 18 ਤੋਂ 26 ਸਾਲ ਤੇ ਐਸ.ਸੀ./ਐਸ.ਟੀ. ਵਰਗ ਲਈ 18 ਤੋਂ 28 ਸਾਲ ਉਮਰ ਸੀਮਾ ਨਿਰਧਾਰਿਤ ਕੀਤੀ ਗਈ ਹੈ। ਲਿਖਤੀ ਪੇਪਰ 160 ਨੰਬਰਾਂ ਦਾ ਲਿਆ ਜਾਵੇਗਾ।
ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ ਜ਼ਿਲ੍ਹਿਆਂ ਦੇ ਯੁਵਕਾਂ, ਜਿਹਨਾਂ ਨੇ ਉਪਰੋਕਤ ਪੋਸਟਾਂ ਲਈ ਅਪਲਾਈ ਕੀਤਾ ਹੋਇਆ ਹੈ, ਦੀ ਲਿਖਤੀ ਅਤੇ ਸਰੀਰਿਕ ਟ੍ਰੇਨਿੰਗ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ੋ ਯੁਵਕ ਇਨ੍ਹਾਂ ਸੁਰੱਖਿਆ ਬਲਾਂ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਸਰੀਰਿਕ ਟ੍ਰੇਨਿੰਗ ਲੈਣਾ ਚਾਹੁੰਦੇ ਹਨ ਉਹ ਸਵੇਰੇ  ਜ਼ ਵਜੇ ਤੋਂ 11:30 ਵਜੇ ਤੱਕ  (ਸੋਮਵਾਰ ਤੋਂ ਸ਼ੁੱਕਰਵਾਰ) ਕੈਂਪ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਰਿਪੋਰਟ ਕਰ ਸਕਦੇ ਹਨ। ਕੈਂਪ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ ਟ੍ਰੇਨਿੰਗ ਲੈਣ ਲਈ ਉਮੀਦਵਾਰ ਵੱਲੋਂ ਉਕਤ ਕਿਸੇ ਵੀ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਪ੍ਰਿੰਟ ਆਊਟ, ਦਸਵੀਂ ਸਰਟੀਫਿਕੇਟ, ਪੰਜਾਬ ਵਸਨੀਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤਾ ਬੁੱਕ ਦੀਆਂ ਫੋਟੋ ਕਾਪੀਆਂ ਤੋ ਇਲਾਵਾ ਪਾਸਪੋਰਟ ਸਾਈਜ਼ ਫੋਟੋ, ਕਾਪੀ, ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣਾ ਹੋਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਸਰੀਰਿਕ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਇਸ ਸਬੰਧੀ ਵਧੇਰੇ ਜਾਣਕਾਰੀ ਲਈ 83601-63527 ਅਤੇ 78891-75575 ਨੰਬਰਾਂ ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਮੋਗਾ ਦੇ ਜਿਹੜੇ ਵੀ ਨੌਜਵਾਨ ਨੂੰ ਇਹਨਾਂ ਅਸਾਮੀਆਂ ਲਈ ਅਪਲਾਈ ਕਰਨ ਵਿੱਚ ਮੁਸ਼ਕਿਲ ਪੇਸ਼ ਆ ਰਹੀ ਹੈ ਉਹ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਮੋਗਾ ਨਾਲ ਰਾਬਤਾ ਬਣਾ ਸਕਦੇ ਹਨ।

Fast News Punjab

Related Articles

Back to top button