ਡਿਪਟੀ ਕਮਿਸ਼ਨਰ ਵੱਲੋਂ ਰੈੱਡ ਕਰਾਸ ਵਿਸਤਾ ਐੱਮ ਆਰ ਸਕੂਲ ਦੇ ਬੱਚਿਆਂ ਨੂੰ ਸਰਦੀਆਂ ਦੇ ਕੱਪੜਿਆਂ ਦੀ ਵੰਡ

ਤਾਜਾ ਖਬਰਾਂ

ਮੋਗਾ, 20 ਦਸੰਬਰ  –
ਸ਼ਹਿਰ ਮੋਗਾ ਵਿਖੇ 21 ਸਾਲ ਪਹਿਲਾਂ ਸ਼ੁਰੂ ਹੋਏ ਰੈੱਡ ਕਰਾਸ ਵਿਸਤਾ ਐੱਮ ਆਰ ਸਕੂਲ ਦੇ ਸਾਰੇ ਬੱਚਿਆਂ ਨੂੰ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਸਰਦੀਆਂ ਦੇ ਕੱਪੜਿਆਂ ਦੀ ਵੰਡ ਕੀਤੀ ਗਈ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸ਼ੁਰੂ ਕੀਤੇ ਗਏ ਇਸ ਸਕੂਲ ਨੂੰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਾਲ 2020 ਵਿੱਚ ਬੰਦ ਕਰ ਦਿੱਤਾ ਗਿਆ ਸੀ। ਇਹ ਸਕੂਲ ਮੁੜ ਤੋਂ ਸਥਾਨਕ ਗੋਧੇਵਾਲਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਹੀ ਸ਼ੁਰੂ ਕੀਤਾ ਗਿਆ ਹੈ।
ਸਕੂਲ ਵਿੱਚ ਦਾਖਲਾ ਲੈਣ ਲਈ ਕੋਈ ਵੀ ਉਮਰ ਸੀਮਾ ਨਿਰਧਾਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਹੂਲੀਅਤ ਨੂੰ ਮੁੱਖ ਰੱਖਦੇ ਹੋਏ ਛੇਤੀ ਹੀ ਇਸ ਸਕੂਲ ਨੂੰ ਨਵੀਂ ਇਮਾਰਤ ਵਿੱਚ ਸ਼ਿਫ਼ਟ ਕਰ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਖਾਣ ਪੀਣ ਦੀਆਂ ਵਸਤਾਂ ਦੀ ਵੰਡ ਵੀ ਕੀਤੀ।ਉਨ੍ਹਾਂ ਦੱਸਿਆ ਕਿ ਗਰਮੀਆਂ ਵਿੱਚ ਵੀ ਬੱਚਿਆਂ ਨੂੰ ਅਲੱਗ ਅਲੱਗ ਵਰਦੀਆਂ ਬਿਲਕੁਲ ਮੁਫ਼ਤ ਵੰਡੀਆਂ ਜਾਣਗੀਆਂ।
ਉਹਨਾਂ ਕਿਹਾ ਕਿ ਇਹ ਸਕੂਲ ਇਕ ਡੇਅ ਬੋਰਡਿੰਗ ਸਕੂਲ ਹੈ, ਜਿੱਥੇ ਦਿਨ ਸਮੇਂ ਬੱਚਿਆਂ ਨੂੰ ਲੋੜੀਂਦੀ ਪੜ੍ਹਾਈ ਦੇ ਨਾਲ ਨਾਲ ਖੇਡ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਸਕੂਲ ਵਿੱਚ ਇੱਕ ਟੀਚਰ ਅਤੇ ਹੋਰ ਸਟਾਫ਼ ਵੀ ਰੱਖਿਆ ਗਿਆ ਹੈ। ਬੱਚਿਆਂ ਨੂੰ ਸਕੂਲ ਲਿਆਉਣ ਅਤੇ ਘਰ ਛੱਡਣ ਲਈ ਵੈਨ ਦੀ ਸਹੂਲਤ ਵੀ ਹੈ, ਜਿਸ ਦਾ ਕਿਰਾਇਆ ਬਹੁਤ ਹੀ ਘੱਟ ਹੈ।
ਉਹਨਾਂ ਕਿਹਾ ਕਿ ਇਸ ਸਕੂਲ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਫੰਡਾਂ ਨਾਲ ਚਲਾਇਆ ਜਾ ਰਿਹਾ ਹੈ।ਇਸ ਤੋਂ ਇਲਾਵਾ ਦਾਨੀ ਸੱਜਣਾਂ ਵੱਲੋਂ ਦਾਨ ਨਾਲ ਵੀ ਯੋਗਦਾਨ ਪਾਇਆ ਜਾਂਦਾ ਹੈ। ਉਹਨਾਂ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੂਲ ਨੂੰ ਵਧੀਆ ਤਰੀਕੇ ਨਾਲ ਚਲਾਉਣ ਲਈ ਵਿੱਤੀ ਅਤੇ ਹੋਰ ਤਰੀਕਿਆਂ ਰਾਹੀਂ ਯੋਗਦਾਨ ਪਾਉਣ।
ਉਹਨਾਂ ਕਿਹਾ ਕਿ ਮੰਦਬੁੱਧੀ ਵਿਅਕਤੀ ਸਮਾਜ ਦਾ ਅਹਿਮ ਅੰਗ ਹੁੰਦੇ ਹਨ। ਇਹਨਾਂ ਨੂੰ ਪੜ੍ਹਾਈ ਅਤੇ ਖੇਡਾਂ ਦੇ ਬਰਾਬਰ ਮੌਕੇ ਮੁਹਈਆ ਕਰਵਾਏ ਜਾਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਗੁਲਬਹਾਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab