ਸੰਘਣੀ ਧੁੰਦ ਦੇ ਮੱਦੇਨਜ਼ਰ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ

ਤਾਜਾ ਖਬਰਾਂ

ਮੋਗਾ, 29 ਦਸੰਬਰ (Charanjit Singh):-
ਮੌਸਮ ਵਿਭਾਗ ਵਲੋਂ ਅਗਲੇ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਦਿੱਤੀ ਚੇਤਾਵਨੀ ਦੇ ਮੱਦੇਨਜ਼ਰ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ‘ਚ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਅਲਰਟ 11 ਜ਼ਿਲਿਆਂ ਅੰਮਿ੍ਰਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ ਸਾਹਿਬ, ਪਟਿਆਲਾ ਲਈ ਜਾਰੀ ਕੀਤਾ ਗਿਆ ਹੈ। ਜਿਸ ਕਰਕੇ ਇਨਾਂ ਜ਼ਿਲਿਆਂ ਵਿੱਚ ਵਿਜੀਬਿਲਟੀ ਜੀਰੋ ਰਹਿ ਸਕਦੀ ਹੈ। ਅਜਿਹੇ ‘ਚ ਮੌਸਮ ਵਿਭਾਗ ਨੇ ਇਨਾਂ ਜ਼ਿਲਿਆਂ ‘ਚ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਸਮ ਵਿਭਾਗ ਦੀ ਚਿਤਾਵਨੀ ਦੇ ਚੱਲਦਿਆਂ ਸੜਕਾਂ ‘ਤੇ ਜਾਂਦੇ ਸਮੇਂ ਕਿਸੇ ਵੀ ਤਰਾਂ ਦੇ ਹਾਦਸਿਆਂ ਤੋਂ ਬਚਣ ਲਈ ਖਾਸ ਧਿਆਨ ਰੱਖਿਆ ਜਾਵੇ।

 

 

Fast News Punjab