WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਰੰਗਾਰੰਗ ਆਗਾਜ਼

ਭਾਰੀ ਗਿਣਤੀ ਵਿੱਚ ਯੂਥ ਨੇ ਸ਼ਮੂਲੀਅਤ ਕਰਕੇ ਪੇਸ਼ ਕੀਤੀਆਂ ਸੱਭਿਆਚਾਰਕ ਵੰਨਗੀਆਂ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 11 ਜਨਵਰੀ:
ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ  ਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਲੋਕ ਨਾਚਾਂ ਤੇ ਹੋਰ ਸੱਭਿਆਚਾਰਕ ਮੁਕਾਬਲੇ ਸਮੇਂ ਸਮੇਂ ਤੇ ਆਯੋਜਿਤ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦਾ ਨਿਰਮਾਣ ਕਰ ਸਕਣ।
ਉਕਤ ਦੀ ਲਗਾਤਾਰਤਾ ਵਿੱਚ ਅੱਜ ਜ਼ਿਲ੍ਹਾ ਪੱਧਰ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦੀ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ, ਮੋਗਾ ਵਿਖੇ ਸ਼ੁਰੂਆਤ ਕੀਤੀ ਗਈ ਹੈ। ਅੱਜ ਦੇ ਇਸ ਓਪਨ ਯੁਵਕ ਮੇਲੇ ਵਿੱਚ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸੱਭਿਆਚਾਰ ਨਾਲ ਜੁੜਨ ਲਈ ਪ੍ਰੇਰਿਆ।ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਰੰਗਾਰੰਗ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ।
ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮੋਗਾ ਸ੍ਰ. ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਅੱਜ ਪਹਿਲੇ ਦਿਨੇ ਇਸ ਮੇਲੇ ਵਿੱਚ ਭੰਗੜਾ,  ਲੁੱਡੀ/ਸੰਮੀ,  ਲੋਕ-ਸਾਜ਼ ਮੁਕਾਬਲਾ,  ਭਾਸ਼ਣ ਪ੍ਰਤੀਯੋਗਤਾ/ਡੀਬੇਟ,  ਵਾਰ-ਗਾਇਨ, ਕਵੀਸ਼ਰੀ ਅਤੇ ਫਾਈਨ ਆਰਟਸ ਮੁਕਾਬਲੇ (ਪੋਸਟਰ ਬਣਾਉਣਾ, ਕਲਾਜ਼ ਬਣਾਉਣਾ, ਕਲੇਅ ਮਾਡਲਿੰਗ, ਕਾਰਟੂਨਿੰਗ, ਰੰਗੋਲੀ ਅਤੇ ਮਹਿੰਦੀ) ਆਇਟਮਾਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵੱਖ ਵੱਖ ਉਮੀਦਵਾਰਾਂ ਨੂੰ ਮੁੱਖ ਮਹਿਮਾਨ ਵੱਲੋਂ ਇਨਾਮਾਂ ਤੇ ਸਰਟੀਫਿਕੇਟਾਂ ਦੀ ਵੰਡ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੇਲੇ ਦੇ ਦੂਸਰੇ ਦਿਨ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਨੌਜਵਾਨਾਂ ਨਾਲ ਆਪਣੇ ਕੀਮਤੀ ਵਿਚਾਰ ਪੇਸ਼ ਕਰਨਗੇ।
ਜਿਕਰਯੋਗ ਹੈ ਕਿ ਮੇਲੇ ਦੇ ਦੂਸਰੇ ਦਿਨ ਮਿਤੀ 12 ਜਨਵਰੀ, 2024 ਨੂੰ  ਗਿੱਧਾ, ਗੱਤਕਾ, ਰਵਾਇਤੀ ਲੋਕ-ਗੀਤ (ਲੰਮੀਆਂ ਹੇਕਾਂ ਵਾਲੇ),  ਪੁਰਾਤਨ ਪਹਿਰਾਵਾ,  ਭੰਡ,  ਮੋਨੋ-ਐਕਟਿੰਗ, ਬੇਕਾਰ ਵਸਤੂਆਂ ਦਾ ਸਦਉਪਯੋਗ ਅਤੇ ਰਵਾਇਤੀ ਲੋਕ ਕਲਾ ਮੁਕਾਬਲੇ ( ਫੁਲਕਾਰੀ ਕੱਢਣਾ, ਨਾਲੇ ਬੁਨਣਾ, ਪੀੜੀ ਬੁਨਣਾ, ਛਿੱਕੂ ਬਣਾਉਣਾ ਅਤੇ ਪੱਖੀ ਬੁਣਨਾ) ਆਇਟਮਾਂ ਦੇ ਮੁਕਾਬਲੇ ਕਰਵਾਏ ਜਾਣਗੇ। ਪ੍ਰੋਗਰਾਮ ਵਿੱਚ ਪੁਜ਼ੀਸ਼ਨ ਹਾਸਲ ਕਰਨ ਵਾਲੇ ਪ੍ਰਤੀਯੋਗੀ/ਟੀਮਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਬਾਕੀ ਪ੍ਰਤੀਯੋਗੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।

 

 

 

 

SUNAMDEEP KAUR

Related Articles

Back to top button