WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਜਨਵਰੀ ਵਿੱਚ ਆਲੂਆਂ ਦੀ ਫ਼ਸਲ ‘ਤੇ ਹੋ ਸਕਦੈ ਝੁਲਸ ਰੋਗ ਦਾ ਹਮਲਾ, ਖੇਤਾਂ ਦੀ ਲਗਾਤਾਰ ਨਿਗਰਾਨੀ ਜਰੂਰੀ

ਪੌਦਾ ਰੋਗ ਵਿਭਾਗ ਦੇ ਮੁਖੀ ਨੇ ਰੋਗ ਦੇ ਲੱਛਣ, ਰੋਕਥਾਮ ਆਦਿ ਬਾਰੇ ਸਾਂਝੀ ਕੀਤੀ ਮਹੱਤਵਪੂਰਨ ਜਾਣਕਾਰੀ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 11 ਜਨਵਰੀ:
ਪਿਛੇਤਾ ਝੁਲਸ ਰੋਗ ਆਲੂਆਂ ਦੀ ਇੱਕ ਗੰਭੀਰ ਸਮੱਸਿਆ ਹੈ। ਇਸ ਰੋਗ ਦੇ ਹਮਲੇ ਨਾਲ ਪੱਤਿਆਂ ਦੇ ਕਿਨਾਰਿਆਂ ਤੇ ਪਾਣੀ ਭਿੱਜੇ ਗੂੜ੍ਹੇ ਭੂਰੇ ਰੰਗ ਦੇ ਧੱਬੇ (ਚੱਟਾਖ) ਪੈ ਜਾਂਦੇ ਹਨ ਜੋ ਕਿ ਬਾਅਦ ਵਿੱਚ ਕਾਲੇ ਹੋ ਜਾਂਦੇ ਹਨ ਅਤੇ ਸਵੇਰ ਵੇਲੇ ਵੇਖਣ ‘ਤੇ ਪੱਤਿਆਂ ਦੇ ਹੇਠਲੇ ਪਾਸੇ ਚਿੱਟੀ ਰੂੰ ਵਰਗੀ ਉੱਲੀ ਵੀ ਨਜ਼ਰ ਆਉਂਦੀ ਹੈ। ਜਿਆਦਾ ਅਨੁਕੂਲ ਮੌਸਮ (10-20 ਡਿਗਰੀ ਤਾਪਮਾਨ, 90 ਫੀਸਦ ਤੋਂ ਵੱਧ ਨਮੀ) ਅਤੇ ਰੁਕ-ਰੁਕ ਕੇ ਬਾਰਿਸ਼ ਦੌਰਾਨ ਇਹ ਰੋਗ ਬਹੁਤ ਤੇਜ਼ੀ ਨਾਲ ਫੈਲਦਾ ਹੈ।
ਇਸ ਬਾਰੇ ਕਿਸਾਨਾਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਪੌਦਾ ਰੋਗ ਵਿਭਾਗ ਦੇ ਮੁੱਖੀ ਡਾ. ਪ੍ਰਭਜੋਧ ਸਿੰਘ ਸੰਧੂ ਨੇ ਦੱਸਿਆ ਕਿ ਨਵੰਬਰ ਮਹੀਨੇ ਮੀਂਹ ਪੈਣ ਕਰਕੇ ਮੌਸਮ ਇਸ ਰੋਗ ਦੇ ਹਮਲੇ ਅਤੇ ਵਾਧੇ ਲਈ ਅਨੁਕੂਲ ਹੋ ਗਿਆ ਸੀ, ਜਿਹੜੇ ਕਿਸਾਨਾਂ ਨੇ ਸਮੇਂ ਸਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਮੁਤਾਬਿਕ ਛਿੜਕਾਅ ਕੀਤੇ ਉਨ੍ਹਾਂ ਦੀ ਫ਼ਸਲ ਇਸ ਰੋਗ ਤੋਂ ਬਚ ਗਈ ਹੈ। ਪਰ ਜਿਹਨਾਂ ਕਿਸਾਨਾਂ ਨੇ ਸਮੇਂ ਸਿਰ ਇਸ ਰੋਗ ਦੀ ਰੋਕਥਾਮ ਲਈ ਉਪਾਅ ਨਹੀਂ ਕੀਤੇ ਉੱਥੇ ਇਸ ਰੋਗ ਦਾ ਹਮਲਾ ਜਿਆਦਾ ਵੇਖਣ ਨੂੰ ਮਿਲਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਨਵਰੀ ਮਹੀਨੇ ਦਾ ਮੌਸਮ ਵੀ ਇਸ ਰੋਗ ਦੇ ਅਨੁਕੂਲ ਚੱਲ ਰਿਹਾ ਹੈ ਅਤੇ ਆਉਂਦੇ ਦਿਨ੍ਹਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਇਸ ਰੋਗ ਦੀ ਉੱਲੀ ਦੇ ਬੀਜਾਣੂੰ ਮੀਂਹ ਪੈਣ ਨਾਲ ਪੱਤਿਆਂ ਅਤੇ ਤਣੇ ਤੋਂ ਝੜ ਕੇ ਜ਼ਮੀਨ ਵਿੱਚ ਰਲ ਜਾਂਦੇ ਹਨ, ਜੋ ਧਰਤੀ ਵਿਚਲੇ ਨਵੇਂ ਬਣ ਰਹੇ ਆਲੂਆਂ ਤੇ ਬੇਢੰਗੇ ਭੂਰੇ ਰੰਗ ਦੇ ਧੱਬੇ ਬਣਾ ਦਿੰਦੇ ਹਨ।ਇਸੇ ਤਰ੍ਹਾਂ ਹੀ ਆਉਂਦੇ ਦਿਨ੍ਹਾਂ ਵਿੱਚ ਮੌਸਮ ਨਿੱਘਾ ਹੋਣ ਤੇ ਤੇਲੇ ਦੀ ਆਮਦ ਵੱਧਣ ਦੀ ਸੰਭਾਵਨਾ ਬਣ ਜਾਂਦੀ ਹੈ ਜਿਸ ਨਾਲ ਵਿਸ਼ਾਣੂੰ ਰੋਗ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ।ਆਲੂਆਂ ਦੇ ਵਿਸ਼ਾਣੂੰ ਰੋਗ ਵੀ ਪੱਤਿਆਂ ਰਾਹੀਂ ਜ਼ਮੀਨ ਵਿੱਚ ਹੇਠਾਂ ਬਣ ਰਹੇ ਆਲੂਆਂ ਤੇ ਚਲੇ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਬੀਜ ਵਾਲੀ ਫ਼ਸਲ ਦੀਆਂ ਵੇਲਾਂ ਸਮੇਂ ਸਿਰ ਕੱਟ ਲੈਣ। ਜਿਹੜੇ ਖੇਤਾਂ ਵਿੱਚ ਝੁਲਸ ਰੋਗ ਦਾ ਹਮਲਾ ਹੋਇਆ ਹੈ ਉਸ ਖੇਤ ਦੀਆਂ ਵੇਲਾਂ ਖੇਤ ਵਿੱਚੋਂ ਬਾਹਰ ਕੱਢ ਦੇਣ ਤਾਂ ਜੋ ਇਹ ਰੋਗ ਜ਼ਮੀਨ ਹੇਠਾਂ ਪਏ ਆਲੂਆਂ ਤੇ ਨਾ ਪਹੁੰਚ ਸਕੇ।
ਬਹਾਰ ਰੁੱਤ ਦੇ ਆਲੂਆਂ ਨੂੰ ਇਸ ਰੋਗ ਤੋਂ ਬਚਾਉਣ ਲਈ ਕਿਸਾਨ ਸਮੇਂ-ਸਮੇਂ ਸਿਰ ਆਪਣੇ ਖੇਤਾਂ ਦਾ ਸਰਵੇਖਣ ਕਰਦੇ ਰਹਿਣ ਅਤੇ ਜੇਕਰ ਝੁਲਸ ਰੋਗ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਫ਼ਸਲ ਤੇ ਸਿਸਟੈਮਿਕ ਉੱਲੀਨਾਸ਼ਕਾਂ ਜਿਵੇਂ ਕਿ 700 ਗ੍ਰਾਮ ਮਿਲੋਡੀ ਡਿਊ ਜਾਂ ਰਿਡੋਮਿਲ ਗੋਲਡ ਜਾਂ ਕਰਜ਼ੇਟ ਐਮ-8 ਜਾਂ ਸੈਕਟਿਨ ਜਾਂ 250 ਮਿ.ਲਿ. ਰੀਵਸ ਜਾਂ 200 ਮਿ.ਲਿ ਈਕੂਏਸ਼ਣ ਪ੍ਰੋ ਨੂੰ 250 ਤੋਂ 350 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ 10 ਦਿਨਾਂ ਦੇ ਵਕਫ਼ੇ ‘ਤੇ ਦੋ ਛਿੜਕਾਅ ਕਰਨ ਤਾਂ ਜੋ ਇਸ ਰੋਗ ਨੂੰ ਸਮੇਂ ਸਿਰ ਕਾਬੂ ਕੀਤਾ ਜਾ ਸਕੇ।
ਇਸ ਰੋਗ ਦਾ ਹਮਲਾ ਆਲੂਆਂ ਤੋਂ ਇਲਾਵਾ ਨੈੱਟ/ਪੌਲੀਹਾਊਸ ਵਿੱਚ ਲੱਗੀ ਟਮਾਟਰਾਂ ਦੀ ਫ਼ਸਲ ਤੇ ਵੀ ਹੋ ਸਕਦਾ ਹੈ। ਟਮਾਟਰਾਂ ਦੀ ਕਾਸ਼ਤ ਕਰਨ ਵਾਲੇ ਕਿਸਾਨ ਸਮੇਂ ਸਿਰ ਛਿੜਕਾਅ ਕਰਕੇ ਆਪਣੀ ਟਮਾਟਰਾਂ ਦੀ ਫਸਲ ਨੂੰ ਇਸ ਰੋਗ ਤੋਂ ਬਚਾ ਸਕਦੇ ਹਨ। ਆਲੂਆਂ ਦੇ ਬੀਜ ਉਤਪਾਦਕ ਬੀਜ ਵਾਲੇ ਆਲੂਆਂ ਨੂੰ ਗੋਦਾਮਾਂ ਵਿੱਚ ਰੱਖਣ ਤੋਂ ਪਹਿਲਾਂ ਇਨ੍ਹਾਂ ਰੋਗਾਂ ਨਾਲ ਪ੍ਰਭਾਵਿਤ ਆਲਅੂਾਂ ਨੂੰ ਛਾਂਟ ਕੇ ਨਸ਼ਟ ਕਰ ਦੇਣ। ਇਸ ਤਰ੍ਹਾਂ ਕਰਨ ਨਾਲ ਬੀਜ ਰਾਹੀਂ ਫੈਲਣ ਵਾਲੀਆਂ ਇਹ ਬਿਮਾਰੀਆਂ ਨੂੰ ਅੱਗੋ ਨਵੇਂ ਖੇਤਾਂ ਜਾਂ ਖੇਤਰਾਂ ਚ’ ਫੈਲ਼ਣ ਤੋਂ ਰੋਕਿਆ ਜਾ ਸਕਦਾ ਹੈ।

 

 

SUNAMDEEP KAUR

Related Articles

Back to top button