ਮੁੱਖ ਮੰਤਰੀ ਤੀਰਥ ਯਾਤਰਾ ਦੀ ਵਿਸ਼ੇਸ਼ ਬੱਸ ਰਾਹੀਂ ਬਾਘਾਪੁਰਾਣਾ ਤੋਂ ਸਾਲਾਸਰ ਲਈ ਜੱਥਾ ਰਵਾਨਾ

ਤਾਜਾ ਖਬਰਾਂ

ਬਾਘਾਪੁਰਾਣਾ, 18 ਜਨਵਰੀ
ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬਾਘਾਪੁਰਾਣਾ ਤੋਂ  ਸਾਲਾਸਰ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਵਿਸ਼ੇਸ਼ ਬੱਸ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਨਲਈ ਅੱਜ ਰਵਾਨਾ ਹੋਏ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਐੱਸ.ਡੀ.ਐਮ. ਬਾਘਾਪੁਰਾਣਾ ਸ੍ਰ. ਹਰਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਹਰੇਕ ਹਲਕੇ ਤੋਂ  ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਕੀਤੀਆਂ ਜਾਂਦੀਆਂ ਹਨ।  ਜੇਕਰ ਹੋਰ ਸੰਗਤਾਂ ਤੀਰਥ ਯਾਤਰਾ ਲਈ ਚਾਹਵਾਨ ਹੋਣ ਤਾਂ ਉਹ ਉਕਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ ਤੇ ਸ਼ਰਧਾਲੂਆਂ ਨੇ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਪ੍ਰਗਟਾਈ । ਸ਼ਰਧਾਲੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab