ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਦੀਆਂ ਰਿਹਰਸਲਾਂ ਸ਼ੁਰੂ
20, 22, 23 ਜਨਵਰੀ ਦੀਆਂ ਆਮ ਰਿਹਰਸਲਾਂ ਤੋਂ ਬਾਅਦ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ

ਮੋਗਾ, 19 ਜਨਵਰੀ –
ਮੋਗਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ, ਜਿਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਅੱਜ ਇਸ ਜ਼ਿਲ੍ਹਾ ਪੱਧਰੀ ਸਮਾਗਮ ਦੀ ਪਹਿਲੀ ਰਿਹਰਸਲ ਹੋਈ। ਮਿਤੀ 20,22,23 ਨੂੰ ਆਮ ਰਿਹਰਸਲਾਂ ਤੋਂ ਬਾਅਦ ਮਿਤੀ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਆਯੋਜਿਤ ਕੀਤੀ ਜਾਵੇਗੀ।
ਇਸ ਸਬੰਧੀ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਰੀਵਿਊ ਮੀਟਿੰਗ ਦਾ ਆਯੋਜਨ ਕੀਤਾ।
ਉਹਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਡੇ ਦੇਸ਼ ਦੇ ਇਸ ਰਾਸ਼ਟਰੀ ਤਿਉਹਾਰ ਨੂੰ ਪੂਰੀ ਸ਼ਾਨ ਅਤੇ ਉਤਸ਼ਾਹ ਨਾਲ ਮਨਾਉਣ ਲਈ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ।
ਉਹਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ ਬਲਕਾਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਤਿਰੰਗੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਵਿਸ਼ੇਸ਼ ਵਿਅਕਤੀਆਂ ਦਾ ਸਨਮਾਨ ਅਤੇ ਮਾਰਚ ਪਾਸਟ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕਈ ਨੁਮਾਇੰਦੇ ਭਾਗ ਲੈਣਗੇ।
ਉਹਨਾਂ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਦੀਆਂ ਤਿਆਰੀਆਂ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਇਸ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਘਰਾਂ ਜਾਂ ਖੇਤਰਾਂ ਵਿੱਚ ਇਸ ਸਮਾਗਮ ਨੂੰ ਮਨਾਉਣਾ ਯਕੀਨੀ ਬਣਾਉਣ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਸਮੂਹ ਐੱਸ ਡੀ ਐੱਮ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।





