ਕੇਸਾਧਾਰੀ ਫਾਰਮ ਪ੍ਰਾਪਤ ਕਰਨ ਲਈ 20 ਤੇ 21ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਤਾਜਾ ਖਬਰਾਂ

ਮੋਗਾ 19ਜਨਵਰੀ:
ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਫਾਰਮ ਨੰ. 1 ਕੇਸਾਧਾਰੀ ਮਿਤੀ 15.11.2023 ਤੱਕ ਪ੍ਰਾਪਤ ਕੀਤੇ ਜਾਣੇ ਸਨ ਹੁਣ ਇਸ ਮਿਤੀ ਵਿੱਚ 29 ਫਰਵਰੀ 2024 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ।
ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਦੱਸਿਆ ਕਿ  ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ ਕੁੱਲ 45887 ਕੇਸਾਧਾਰੀ ਫਾਰਮ ਪ੍ਰਾਪਤ ਹੋਏ ਹਨ। ਉਹਨਾਂ ਦੱਸਿਆ ਕਿ ਕੇਸਾਧਾਰੀ ਫਾਰਮ ਪ੍ਰਾਪਤ ਕਰਨ ਲਈ 20 ਜਨਵਰੀ 2024 (ਦਿਨ ਸ਼ਨੀਵਾਰ) ਨੂੰ ਅਤੇ ਮਿਤੀ 21 ਜਨਵਰੀ 2024 (ਦਿਨ ਐਤਵਾਰ) ਨੂੰ ਸਪੈਸ਼ਲ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।ਇਨ੍ਹਾਂ ਕੈਂਪਾਂ ਵਾਲੇ ਦਿਨ ਸਬੰਧਤ ਪਟਵਾਰੀ  ਆਪਣੀਆਂ-ਆਪਣੀਆਂ ਨਿਰਧਾਰਤ ਥਾਵਾਂ ਤੇ ਬੈਠ ਕੇ ਆਮ ਜਨਤਾ ਤੋ ਫਾਰਮ ਨੰ.1 ਪ੍ਰਾਪਤ ਕਰਨਗੇ ਅਤੇ ਇਹ ਫਾਰਮ ਨੰ:1 ਉਨ੍ਹਾਂ ਪਾਸ ਹੀ ਉਪਲੱਬਧ ਹੋਣਗੇ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

ਜ਼ਿਲ੍ਹਾ ਚੋਣ ਅਫ਼ਸਰ ਨੇ ਅਪੀਲ ਕੀਤੀ  ਕਿ ਵੱਧ ਤੋ ਵੱਧ ਲੋਕ ਇਹਨਾਂ ਸਪੈਸ਼ਲ ਕੈਂਪਾਂ ਦਾ ਫਾਇਦਾ  ਉਠਾਉਣ ਨੂੰ ਯਕੀਨੀ ਬਣਾਉਣ ਅਤੇ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ ਅਤੇ ਬੀ.ਐਲ.ਓਜ ਪਾਸ ਜਮ੍ਹਾਂ ਕਰਵਾਏ ਜਾਣ। ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

 

 

Fast News Punjab