ਤਾਜਾ ਖਬਰਾਂ
ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ‘ਤੇ ਪਾਬੰਦੀ

ਮੋਗਾ 23 ਜਨਵਰੀ(Charanjit Singh):-ਜ਼ਿਲ੍ਹੇ ‘ਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਮੱਦੇ-ਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਲਈ ਲਾਇਸੰਸੀ ਹਥਿਆਰ, ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਰੋਕ ਲਗਾਈ ਹੈ। ਇਹ ਹੁਕਮ ਪੁਲਿਸ, ਹੋਮਗਾਰਡ ਜਾਂ ਸੀ.ਆਰ.ਪੀ.ਐਫ. ਕ੍ਰਮਚਾਰੀਆਂ, ਜਿੰਨ੍ਹਾਂ ਕੋਲ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮਨਜ਼ੂਰੀ ਪ੍ਰਾਪਤ ਅਸਲਾ ਧਾਰਕਾਂ ‘ਤੇ ਲਾਗੂ ਨਹੀਂ ਹੋਵੇਗਾ।




