ਜ਼ਿਲੇ ‘ਚ ਪਲਾਸਟਿਕ ਲਿਫ਼ਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ‘ਤੇ ਪਾਬੰਦੀ

ਮੋਗਾ 23 ਜਨਵਰੀ(Charanjit Singh):-ਤਕਨਾਲਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਉਪਭੋਗੀ ਵਸਤੂਆਂ ਲਈ ਵਧ ਰਹੀ ਖਪਤ ਕਾਰਣ ਬਹੁਤ ਜਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਦੀਆਂ ਥਾਵਾਂ ਅਤੇ ਖੁੱਲੀਆਂ ਥਾਵਾਂ ਆਦਿ ਤੇ ਥਾਂ ਮੱਲ ਰਹੀ, ਇਹ ਲਿਫ਼ਾਫੇ ਸੀਵਰੇਜ਼ ਪ੍ਰਣਾਲੀ ਨੂੰ ਖਾਸ ਤੌਰ ਤੇ ਨੁਕਸਾਨ ਪਹੁੰਚਾਉਂਦੇ ਹਨ ਕਿਉਂਕਿ ਇਹ ਨਾਲੀਆਂ ਅਤੇ ਖੁੱਲ੍ਹੇ ਨਾਲਿਆਂ ਵਿੱਚ ਰੁਕਾਵਟ ਦਾ ਕਾਰਣ ਬਣਦੇ ਹਨ। ਇਸੇ ਤਰਾਂ ਮਨੁੱਖੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ‘ਦੀ ਪੰਜਾਬ ਪਲਾਸਟਿਕ ਅਤੇ ਕੈਰੀ ਬੈਗ (ਮੈਨੂਫੈਕਚਰਿੰਗ, ਯੂਜਿਜ ਐਂਡ ਡਿਸਪੋਜ਼ਲ) ਕੰਟਰੋਲ ਐਕਟ, 2005’ ਅਨੁਸਾਰ ਜਿਲੇ ‘ਚ 30 ਮਾਈਕਰੋਨ ਤੋਂ ਘੱਟ ਮੋਟਾਈ ਅਤੇ 8 12 ਇੰਚੀ ਆਕਾਰ ਤੋਂ ਘੱਟ ਅਣਲੱਗ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ‘ਤੇ ਪੂਰਣ ਪਾਬੰਦੀ ਲਗਾਈ ਗਈ ਹੈ। ਪਲਾਸਟਿਕ ਮਨੁੱਖੀ ਸਿਹਤ ਲਈ ਹਾਨੀਕਾਰਕ ਹੋਣ ਦੇ ਨਾਲ ਪਸ਼ੂਆਂ ਵੱਲੋਂ ਪਲਾਸਟਿਕ ਲਿਫ਼ਾਫ਼ਿਆਂ ਦੀ ਰਹਿੰਦ-ਖੂੰਹਦ ਖਾਧੇ ਜਾਣ ਕਾਰਣ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਉਨਾਂ ਦੀ ਮੌਤ ਹੋ ਜਾਂਦੀ ਹੈ, ਜਿਸ ਨਾਲ ਆਮ ਜਨ-ਜੀਵਨ ਵਿੱਚ ਭਾਰੀ ਵਿਘਨ ਪੈਂਦਾ ਹੈ।



