ਤਾਜਾ ਖਬਰਾਂ
ਪਿੰਡਾਂ ਦੀਆਂ ਫਿਰਨੀਆਂ ‘ਤੇ ਰੂੜੀਆਂ ਆਦਿ ਦੇ ਢੇਰ ਲਗਾ ਕੇ ਨਜਾਇਜ਼ ਕਬਜ਼ੇ ਕਰਨ ‘ਤੇ ਪਾਬੰਦੀ

ਮੋਗਾ 23 ਜਨਵਰੀ(Charanjit Singh):-ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਆਮ ਲੋਕਾਂ ਵੱਲੋਂ ਪਿੰਡਾਂ ਦੀਆਂ ਫਿਰਨੀਆਂ ‘ਤੇ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਨਜਾਇਜ਼ ਕਬਜੇ ਕੀਤੇ ਗਏ ਹਨ, ਜਿਸ ਕਾਰਣ ਜਿਥੇ ਦੁਰਘਟਨਾ ਵਾਪਰਨ ਦਾ ਖਤਰਾ ਪੈਦਾ ਹੁੰਦਾ ਹੈ, ਉਥੇ ਲੜਾਈ-ਝਗੜੇ ਕਾਰਣ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ। ਇਸ ਲਈ ਜਿਲੇ ਅੰਦਰ ਸੜਕਾਂ ਦੇ ਇਰਦ-ਗਿਰਦ ਆਮ ਲੋਕਾਂ ਵੱਲੋਂ ਕੂੜੇ ਦੇ ਢੇਰ ਲਗਾਉਣ ਅਤੇ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਕੱਟਣ ‘ਤੇ ਵੀ ਪਾਬੰਦੀ ਲਗਾਈ ਗਈ ਹੈ।




