ਤਾਜਾ ਖਬਰਾਂ
ਸ਼ਹਿਰਾਂ ਅਤੇ ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ ‘ਤੇ ਵੀ ਪਾਬੰਦੀ

ਮੋਗਾ 23 ਜਨਵਰੀ(Charanjit Singh):-ਇਸੇ ਤਰ੍ਹਾਂ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਜਿਲੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਕਈ ਵਿਅਕਤੀਆਂ ਵੱਲੋਂ ਮੀਟ ਸ਼ਾਪ ਦੀਆਂ ਦੁਕਾਨਾਂ ਅਤੇ ਖੋਖੇ ਆਦਿ ਬਣਾਏ ਹੋਏ ਹਨ, ਜਿੱਥੇ ਇਹ ਵਿਅਕਤੀ ਬੱਕਰੇ, ਮੁਰਗੇ ਅਤੇ ਮੱਛੀ ਆਦਿ ਕੱਟ ਕੇ ਵੇਚਦੇ ਹਨ। ਇਸ ਨਾਲ ਜਿੱਥੇ ਸ਼ਹਿਰਾਂ/ਪਿੰਡਾਂ ਵਿੱਚ ਬਦਬੂ ਫੈਲਦੀ ਹੈ ਤੇ ਗੰਦਗੀ ਪੈਦਾ ਹੁੰਦੀ ਹੈ, ਉਥੇ ਵਾਤਾਵਰਣ ਦੂਸਿਤ ਹੁੰਦਾ ਹੈ ਅਤੇ ਸ਼ਹਿਰਾਂ ਵਿੱਚ ਸੀਵਰੇਜ ਬੰਦ ਹੋ ਜਾਂਦੇ ਹਨ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਸਬੰਧੀ ਪੱਕੇ ਤੌਰ ‘ਤੇ ਸਲਾਟਰ ਹਾਊਸ ਬਣਾਏ ਹੋਏ ਹਨ ਅਤੇ ਇਹ ਮੀਟ ਕੇਵਲ ਸਲਾਟਰ ਹਾਊੋਸ ਵਿੱਚ ਹੀ ਕੱਟਿਆ/ਵੇਚਿਆ ਜਾ ਸਕਦਾ ਹੈ।




