ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ ‘ਤੇ ਭੰਡਾਰਨ/ ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ

ਮੋਗਾ 23 ਜਨਵਰੀ(Charanjit Singh):-ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਣ-ਅਧਿਕਾਰਤ ਤੌਰ ‘ਤੇ ਵੇਚੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉੱਚਿਤ ਨਹੀਂ ਹੈ। ਇਸ ਲਈ ਜ਼ਿਲ੍ਹਾ ਮੋਗਾ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ ‘ਤੇ ਭੰਡਾਰਨ ਕਰਨ, ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਗਾਈ ਗਈ ਹੈ, ਪਰੰਤੂ ਇਹ ਹੁਕਮ ਪਸ਼ੂ ਪਾਲਣ ਵਿਭਾਗ ਦੀਆਂ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਤੇ ਪੋਲੀ-ਕਲੀਨਿਕ, ਰੂਰਲ ਵੈਟਨਰੀ ਹਸਪਤਾਲਾਂ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫ਼ੀਸ਼ਲ ਇਨਸੈਮੀਨੇਸ਼ਨ ਸੈਂਟਰਾਂ, ਕੋਈ ਹੋਰ ਆਰਟੀਫੀਸ਼ਨ ਇਨਸੈਮੀਨੇਸ਼ਨ ਸੈਂਟਰ ਜ਼ੋ ਕਿ ਪਸ਼ੂ ਪਾਲਣ ਵਿਭਾਗ ਵੱਲੋ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿੰਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ਆਦਿ ‘ਤੇ ਲਾਗੂ ਨਹੀਂ ਹੋਣਗੇ।




