WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਪੀ.ਐਮ. ਵਿਸ਼ਵਕਰਮਾ ਯੋਜਨਾ ਤਹਿਤ ਪ੍ਰਾਪਤ 363 ਅਰਜੀਆਂ ਨੂੰ ਅਗਲੇਰੀ ਕਾਰਵਾਈ ਲਈ ਦਿੱਤੀ ਮਨਜੂਰੀ

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਜਾਰੀ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 9 ਜਨਵਰੀ (Charanjit Singh) – ਭਾਰਤ ਸਰਕਾਰ ਵੱਲੋਂ ਸੁਰੂ ਕੀਤੀ ਗਈ ਪੀ.ਐਮ. ਵਿਸਵਕਰਮਾ ਸਕੀਮ ਦੀ ਜਿਲ੍ਹਾ ਮੋਗਾ ਵਿੱਚ ਵੱਖ ਵੱਖ ਤਰ੍ਹਾਂ ਦੇ 18 ਕਿੱਤਿਆਂ ਨਾਲ ਜੁੜੇ ਹਸਤਕਾਰਾਂ ਦੀ ਰਜਿਸਟ੍ਰੇਸਨ ਦਾ ਕੰਮ ਲਗਾਤਾਰ ਜਾਰੀ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਕੀਮ ਤਹਿਤ ਬਣਾਈ ਗਈ ਡਿਸਟ੍ਰਿਕਟ ਇੰਪਲੀਮੈਂਟੇਸਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਪੀ.ਐਮ. ਵਿਸ਼ਵਕਰਮਾ ਸਕੀਮ ਤਹਿਤ ਵੱਖ ਵੱਖ ਉਮੀਦਵਾਰਾਂ ਦੀਆਂ ਹੁਣ ਤੱਕ 363 ਅਰਜ਼ੀਆਂ ਆਈਆਂ ਸਨ ਜਿਹਨਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਅਗਲੇਰੀ ਕਾਰਵਾਈ ਲਈ ਮਨਜੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਸਕੀਮ ਤਹਿਤ ਹਸਤ ਕਲਾਕਾਰਾਂ ਨੂੰ ਇਕ ਪੋਰਟਲ ਉੱਤੇ ਰਜਿਸਟਰ ਕਰਵਾਇਆ ਜਾ ਰਿਹਾ ਹੈ। ਰਜਿਸਟਰੇਸ਼ਨ ਦਾ ਕੰਮ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ 300 ਤੋਂ ਵਧੇਰੇ ਕਾਮਨ ਸਰਵਿਸ ਸੈਂਟਰਾਂ ਉੱਤੇ ਜਾਰੀ ਹੈ।ਰਜਿਸਟਰੇਸ਼ਨ ਦਾ ਇਹ ਡਾਟਾ ਜਿਲ੍ਹਾ ਉਦਯੋਗ ਕੇਂਦਰ ਵਿੱਚ ਇਕੱਠਾ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਮੇਟੀ ਨੂੰ ਨਿਰਦੇਸ਼ ਜਾਰੀ ਕੀਤੇ ਕਿ 18 ਕਿੱਤਿਆਂ ਨਾਲ ਜੁੜੇ ਹਸਤਖਾਰਾਂ ਦੀ ਸਤ ਫੀਸਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਦੇ ਯਤਨ ਕੀਤੇ ਜਾਣ। ਇਸ ਸਕੀਮ ਦੇ ਵਿੱਚ ਵਿਸ਼ਵਕਰਮੀਆਂ ਨੂੰ ਉਹਨਾਂ ਦੇ ਕਿੱਤੇ ਵਿੱਚ ਹੋਰ ਨਿਪੁੰਨਤਾ ਲਿਆਉਣ ਲਈ ਟ੍ਰੇਨਿੰਗ ਮੁਹਇਆ ਕਰਵਾਈ ਜਾਵੇਗੀ ਅਤੇ 500 ਰੁਪਏ ਪ੍ਰਤੀ ਦਿਨ ਵੀ ਦਿੱਤੇ ਜਾਣਗੇ। ਯੋਗ ਹਸਤਕਾਰਾਂ ਨੂੰ ਕੇਂਦਰ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ ਅਤੇ ਟੂਲ ਕਿੱਟ ਖਰੀਦਣ ਲਈ 15 ਹਜਾਰ ਰੁਪਏ ਦਾ ਵਾਉਚਰ ਦਿੱਤਾ ਜਾਵੇਗਾ। ਇਸ ਉਪਰੰਤ ਉਹਨਾਂ ਨੂੰ ਬਿਨਾ ਕਿਸੇ ਫੀਸ ਤੋਂ ਇਕ ਲੱਖ ਰੁਪਏ ਦਾ ਕਰਜਾ ਦਿੱਤਾ ਜਾਵੇਗਾ, ਜਿਸ ਉੱਤੇ ਮਹਿਜ 5 ਫੀਸਦੀ ਦਰ ਨਾਲ ਵਿਆਜ ਲੱਗੇਗਾ। ਨਿਰਧਾਰਤ 18 ਮਹੀਨੇ ਵਿੱਚ ਇਹ ਕਰਜਾ ਲਾਹੁਣ ਵਾਲੇ ਹਸਤ ਕਲਾਕਾਰਾਂ ਨੂੰ ਨਵੇਂ ਸਿਰੇ ਤੋਂ 2 ਲੱਖ ਰੁਪਏ ਕਰਜਾ ਮਿਲਣਯੋਗ ਹੋਵੇਗਾ। ਜਿਸ ਨਾਲ ਉਹ ਆਪਣਾ ਕੰਮ ਹੋਰ ਵਧਾ ਸਕਣਗੇ।ਵਿਸਵਕਰਮੀਆਂ ਨੂੰ ਡਿਜੀਟਲ ਟ੍ਰਾਂਜੈਕਸਨ ਨੂੰ ਸਸਕਤੀਕਰਨ ਕਰਨ ਲਈ ਇੰਨਸੈਂਟਿਵ ਮੁਹਇਆ ਕਰਵਾਏ ਜਾਣਗੇ ਅਤੇ ਉਤਪਾਦਾਂ ਨੂੰ ਸੇਲ ਕਰਨ ਲਈ ਮਾਰਕਟਿੰਗ ਸਪੋਰਟ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਹ ਸਕੀਮ ਹਸਤ ਕਲਾਕਾਰਾਂ ਦੇ ਆਰਥਿਕ ਅਤੇ ਸਮਾਜਿਕ ਉਥਾਨ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ। ਉਹਨਾਂ ਜਿਲ੍ਹਾ ਮੋਗਾ ਦੇ ਹਸਤ ਕਲਾਕਾਰਾਂ ਨੂੰ ਇਸ ਸਕੀਮ ਦਾ ਲਾਭ ਲੈਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਵਧੇਰੀ ਜਾਣਕਾਰੀ ਲਈ 9888880556 ਨੰਬਰ ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਮੋਗਾ ਦੇ ਐੱਸ ਡੀ ਐੱਮ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ, ਜਿਲ੍ਹਾ ਉਦਯੋਗ ਕੇਂਦਰ ਮੋਗਾ ਸ੍ਰ ਸੁਖਮਿੰਦਰ ਸਿੰਘ ਰੇਖੀ, ਸ੍ਰ. ਵਜੀਰ ਸਿੰਘ ਅਸਿਸਟੈਂਟ ਡਾਇਰੈਕਟਰ ਮਨਿਸਟਰੀ ਆਫ਼ ਐਮ.ਐਸ.ਐਮ.ਈ.-ਡੀ.ਐਫ.ਓ. ਲੁਧਿਆਣਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

 

SUNAMDEEP KAUR

Related Articles

Back to top button