ਤਾਜਾ ਖਬਰਾਂ
ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚਲਾਉਣ ‘ਤੇ ਰੋਕ

ਮੋਗਾ, 4 ਮਾਰਚ:ਇਸੇ ਤਰ੍ਹਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿੰਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਲਾਲ ਰੰਗ ਦੇ ਰਿਫਲੈਕਟਰ, ਆਈ ਗਲਾਸ ਜਾਂ ਕੋਈ ਹੋਰ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ ‘ਤੇ ਰੋਕ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ।ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ।




