ਤਾਜਾ ਖਬਰਾਂ
ਮੁੱਖ ਹਾਈਵੇਅ ਸੜਕਾਂ ਅਤੇ ਲਿੰਕ ਸੜਕਾਂ ‘ਤੇ ਪਸ਼ੂਆਂ ਦੇ ਚਰਾਏ ਜਾਣ ‘ਤੇ ਵੀ ਪਾਬੰਦੀ

ਮੋਗਾ, 4 ਮਾਰਚ:ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੁੱਖ ਹਾਈਵੇਅ ਸੜਕਾਂ ਅਤੇ ਲਿੰਕ ਸੜਕਾਂ ‘ਤੇ ਪਸ਼ੂਆਂ ਦੇ ਚਰਾਏ ਜਾਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੁਆਲੇ ਚਰਦੇ ਇਹ ਪਸ਼ੂ ਆਵਾਜਾਈ ‘ਚ ਵਿਘਨ ਪਾਉਂਦੇ ਹਨ, ਜਿਸ ਨਾਲ ਐਕਸੀਡੈਂਟ ਹੋਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਜੰਗਲਾਤ ਵਿਭਾਗ ਦੀ ਸੰਪਤੀ ਅਤੇ ਕਿਸਾਨਾਂ ਦੀ ਫ਼ਸਲ ਦਾ ਵੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਇੰਨ੍ਹਾਂ ਪਸ਼ੂਆਂ ਦੁਆਰਾ ਸੜਕਾਂ ‘ਤੇ ਗੰਦਗੀ ਵੀ ਪਾਈ ਜਾਂਦੀ ਹੈ।




