ਤਾਜਾ ਖਬਰਾਂ
ਜ਼ਿਲ੍ਹਾ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਮੋਗਾ, 4 ਮਾਰਚ:ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਹਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਿਕ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਰਫ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ ‘ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ‘ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ।
ਇਹ ਹੁਕਮ ਪੁਲਿਸ/ਆਰਮੀ, ਮਿਲਟਰੀ ਅਮਲਾ, ਡਿਊਟੀ ਤੇ ਕੋਈ ਸਰਕਾਰੀ ਸੇਵਕ, ਮਾਤਮੀ ਜਲੂਸ ਵਿਆਹ ਵਗੈਰਾ ਤੇ ਲਾਗੂ ਨਹੀ ਹੋਵੇਗਾ।




