ਤਾਜਾ ਖਬਰਾਂ
ਮਕਾਨ ਮਾਲਕਾਂ ਵੱਲੋ ਕਿਰਾਏਦਾਰਾਂ ਦੀ ਸੂਚਨਾ ਆਪਣੇ ਨਜਦੀਕੀ ਥਾਣੇ ਵਿੱਚ ਦਰਜ ਕਰਾਉਣ ਦੇ ਹੁਕਮ

ਮੋਗਾ, 4 ਮਾਰਚ:ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਅੰਦਰ ਮਕਾਨ ਮਾਲਕਾਂ ਵੱਲੋ ਆਪਣੇ ਘਰਾਂ ਵਿੱਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਅਤੇ ਨੌਕਰ ਰੱਖੇ ਜਾਂਦੇ ਹਨ, ਉਨ੍ਹਾਂ ਦੀ ਸੂਚਨਾ ਸਬੰਧਤ ਥਾਣੇ ਵਿੱਚ ਨਹੀਂ ਦਿੱਤੀ ਜਾਂਦੀ। ਇਸ ਲਈ ਵਧਦੇ ਜੁਰਮਾਂ ਨੂੰ ਰੋਕਣ ਲਈ ਜ਼ਿਲ੍ਹਾ ਦੇ ਸਮੂਹ ਮਕਾਨ ਮਾਲਕਾਂ ਨੁੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ ‘ਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕੀ ਥਾਣੇ ਵਿੱਚ ਦਰਜ ਕਰਾਉਣ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਨਾਉਣ। ਅਜਿਹਾ ਨਾ ਕਰਨ ਦੀ ਸੂਰਤ ‘ਚ ਮਕਾਨ ਮਾਲਕ ਦੇ ਵਿਰੁੱਧ ਜਾਬਤੇ ਅਨੁਸਾਰ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।




