WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਸ਼ੇਸ਼ ਬੱਸ ਕੋਟ ਈਸੇ ਖਾਂ ਤੋਂ ਚਿੰਤਪੁਰਨੀ ਧਾਰਮਿਕ ਸਥਾਨ ਲਈ ਰਵਾਨਾ

ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਉੱਚਿਤ ਪ੍ਰਬੰਧ, ਲਾਹਾ ਲੈਣ ਲਈ ਅਗਾਊਂ ਰਜਿਸਟ੍ਰੇਸ਼ਨ ਲਾਜ਼ਮੀ-ਐਸ.ਡੀ.ਐਮ. ਚਾਰੂ ਮਿਤਾ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਧਰਮਕੋਟ (ਮੋਗਾ) 6 ਮਾਰਚ:
ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਜਾਣਕਾਰੀ ਦਿੰਦਿਆਂ ਉਪ-ਮੰਡਲ ਮੈਜਿਸਟ੍ਰੇਟ ਧਰਮਕੋਟ ਸ੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਅੱਜ ਵਿਸ਼ੇਸ਼ ਬੱਸ ਨੂੰ ਕੋਟ ਈਸੇ ਖਾਂ ਤੋਂ ਚਿੰਤਪੁਰਨੀ ਧਾਰਮਿਕ ਸਥਾਨ ਲਈ ਰਵਾਨਾ ਕਰ ਦਿੱਤਾ ਗਿਆ ਹੈ।
ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ’ ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਲ੍ਹਾ ਮੋਗਾ ਨਾਲ ਸਬੰਧਤ ਸ਼ਰਧਾਲੂ ਉਕਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ।

Fast News Punjab

Related Articles

Back to top button