WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਬੈਂਕ ਪ੍ਰਬੰਧਕਾਂ ਨੂੰ ਚੋਣਾਂ ਦੌਰਾਨ ਕੈਸ਼ ਦੀ ਆਵਾਜਾਈ ਅਤੇ ਜਮਾਂ/ਨਿਕਾਸੀ ਉੱਤੇ ਨਜ਼ਰ ਰੱਖਣ ਦੀ ਹਦਾਇਤ

ਵੋਟਾਂ ਵਿੱਚ ਉਮੀਦਵਾਰਾਂ ਅਤੇ ਰਾਜਸੀ ਪਾਰਟੀਆਂ ਵੱਲੋਂ ਬੇਅਥਾਹ ਗੈਰਕਾਨੂੰਨੀ ਖਰਚਾ ਰੋਕਣ ਵਿੱਚ ਬੈਂਕਾਂ ਬਹੁਤ ਵੱਡਾ ਯੋਗਦਾਨ ਪਾ ਸਕਦੀਆਂ-ਜ਼ਿਲ੍ਹਾ ਚੋਣ ਅਫ਼ਸਰ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 17 ਮਾਰਚ:-
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਬੈਂਕ ਪ੍ਰਬੰਧਕਾਂ ਨੂੰ ਲੋਕ ਸਭਾ ਚੋਣਾਂ-2024 ਮੱਦੇਨਜ਼ਰ ਦੌਰਾਨ ਚੁਸਤ-ਦਰੁਸਤ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਕਿ ਵੋਟਾਂ ਵਿੱਚ ਉਮੀਦਵਾਰਾਂ ਅਤੇ ਰਾਜਸੀ ਪਾਰਟੀਆਂ ਵੱਲੋਂ ਬੇਅਥਾਹ ਗੈਰ ਕਾਨੂੰਨੀ ਖਰਚਾ ਰੋਕਣ ਵਿੱਚ ਬੈਂਕਾਂ ਬਹੁਤ ਵੱਡਾ ਯੋਗਦਾਨ ਪਾ ਸਕਦੀਆਂ ਹਨ। ਉਹ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਮੋਗਾ ਦੇ ਸਮੂਹ ਬੈਂਕ ਮੈਨੇਜਰਾਂ ਅਤੇ ਐਕਸਪੈਂਡੀਚਰ ਟੀਮ ਨਾਲ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਸਮੂਹ ਬੈਂਕ ਆਪਣੀਆਂ ਬ੍ਰਾਂਚਾਂ ਨੂੰ ਪਾਬੰਦ ਕਰਨਗੇ ਕਿ ਉਹ ਉਮੀਦਵਾਰਾਂ ਦੇ ਚੋਣਾਂ ਸਬੰਧੀ ਬੈਂਕ ਖਾਤਿਆਂ ਨੂੰ ਖੋਲ੍ਹਣ ਦੀ ਲੋੜੀਂਦੀ ਸਹੂਲਤ ਪਹਿਲੇ ਦੇ ਆਧਾਰ ਉੱਪਰ ਮੁਹੱਈਆ ਕਰਾਉਣ ਦੇ ਪਾਬੰਦ ਰਹਿਣ। ਬੈਂਕ ਇਹ ਗੱਲ ਯਕੀਨੀ ਬਣਾਉਣਗੇ ਕਿ ਆਊਟਸੋਰਸਡ ਏਜੰਸੀਜ਼/ਕੰਪਨੀਜ਼ ਦੀਆਂ ਕੈਸ਼ ਵੈਨਜ਼ ਜੋ ਕਿ ਬੈਂਕਾਂ ਦਾ ਕੈਸ਼ ਲੈ ਕੇ ਚੱਲਦੀਆਂ ਹਨ, ਕਿਸੇ ਵੀ ਹਾਲਤ ਵਿੱਚ ਸਿਵਾਏ ਬੈਂਕਾਂ ਤੋਂ ਕਿਸੇ ਵੀ ਥਰਡ ਪਾਰਟੀ/ਏਜੰਸੀ ਜਾਂ ਵਿਅਕਤੀ ਦਾ ਕੈਸ਼ ਲੈ ਕੇ ਨਹੀਂ ਚੱਲਣਗੀਆਂ। ਇਸ ਸਬੰਧੀ ਆਊਟਸੋਰਸ ਏਜੰਸੀਜ਼/ਕੰਪਨੀਜ਼ ਬੈਂਕ ਵੱਲੋਂ ਜਾਰੀ ਈ.ਐਸ.ਐਮ.ਐਸ. ਤੇ ਕਿਊ ਆਰ. ਰਸੀਦ ਨਾਲ ਲੈ ਕੇ ਚੱਲਣਗੀਆਂ, ਜਿਸ ਵਿੱਚ ਬੈਂਕਾਂ ਵੱਲੋਂ ਜਾਰੀ ਨਕਦੀ/ਡਰਾਈਵਰ ਆਦਿ ਦਾ ਵੇਰਵਾ ਹੋਵੇਗਾ ਅਤੇ ਇਨ੍ਹਾਂ ਕੈਸ਼ ਵੈਨਜ਼ ਵੱਲੋਂ ਏ.ਟੀ.ਐਮ. ਵਿੱਚ ਪੈਸੇ ਭਰਨ ਲਈ ਜਾਂ ਬੈਂਕ ਦੀਆਂ ਹੋਰ ਦੂਸਰੀਆਂ ਬ੍ਰਾਂਚਾਂ ਵਿੱਚ ਪੈਸੇ ਦੇਣ ਲਈ ਜਾਂ ਦੂਸਰੇ ਬੈਂਕ ਵਿੱਚ ਜਾਂ ਕਰੰਸੀ ਕੈਸ਼ ਵਿੱਚ ਪੈਸੇ ਦੇਣ ਦਾ ਪੂਰਾ ਵੇਰਵਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਆਊਟਸੋਰਸਡ ਏਜੰਸੀਜ਼/ਕੰਪਨੀਜ਼ ਦੀਆਂ ਕੈਸ਼ ਵੈਨਜ਼ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੀ ਸਬੰਧਤ ਏਜੰਸੀਜ਼ ਬਕਾਇਦਾ ਤੌਰ ਤੇ ਸ਼ਨਾਖਤੀ ਕਾਰਡ ਜਾਰੀ ਕੀਤੇ ਜਾਣਗੇ।ਜੇਕਰ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੋਈ ਵੀ ਅਧਿਕਾਰੀ ਜੇਕਰ ਕਿਸੇ ਆਊਟਸੋਰਸ ਏਜੰਸੀ/ਕੰਪਨੀ ਦੀ ਕੈਸ਼ ਵੈਨ ਨੂੰ ਇੰਸਪੈਕਸ਼ਨ ਦੌਰਾਨ ਰੋਕ ਲੈਂਦਾ ਹੈ ਤਾਂ ਸਹਿਯੋਗ ਕਰਨਾ ਜ਼ਰੂਰੀ ਹੋਵੇਗਾ।
ਚੋਣ ਪ੍ਰਕਿਰਿਆ ਦੌਰਾਨ ਕਿਸੇ ਰਾਜਨੀਤਿਕ ਪਾਰਟੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਜਾਂ ਸਪਾਊਸ ਦੇ ਖਾਤੇ ਵਿੱਚੋਂ ਇੱਕ ਲੱਖ ਰੁਪਏ ਤੋਂ ਵੱਧ ਦੀ ਜਮ੍ਹਾਂ ਰੁਪਏ ਜਾਂ ਨਿਕਾਸੀ ਜੋ ਕਿ ਅਸਾਧਾਰਨ ਜਾਂ ਸ਼ੱਕੀ ਲੱਗਦੀ ਹੋਵੇ, ਦੀ ਸੂਚਨਾ ਜਿੰਨ੍ਹਾਂ ਚੋਣ ਅਫ਼ਸਰ ਨੂੰ ਦਿੱਤੀ ਜਾਣ ਬਾਰੇ ਹਦਾਇਤ ਕੀਤੀ ਗਈ। ਚੋਣ ਪ੍ਰਕਿਰਿਆ ਦੌਰਾਨ ਕਿਸੇ ਰਾਜਨੀਤਿਕ ਪਾਰਟੀ ਦੇ ਖਾਤੇ ਵਿੱਚ ਇੱਕ ਲੱਖ ਰੁਪਏ ਤੋਂ ਵੱਧ ਦੀ ਜਮ੍ਹਾਂ ਜਾਂ ਨਿਕਾਸੀ ਦਾ ਵੇਰਵਾ ਭੇਜਣਾ ਜਰੂਰੀ ਹੋਵੇਗਾ। ਅਜਿਹੀ ਕੋਈ ਵੀ ਸ਼ੱਕੀ ਨਕਦ ਟ੍ਰਾਂਜੈਕਸ਼ਨ ਜਿੰਨ੍ਹਾਂ ਨੂੰ ਕਿ ਵੋਟਰਾਂ ਨੂੰ ਰਿਸ਼ਵਤ ਦੇਣ ਲਈ ਵਰਤਿਆ ਜਾ ਸਕਦਾ ਹੈ, ਦੀ ਸੂਚਨਾ ਵੀ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਨੂੰ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਇਹ ਸ਼ੱਕੀ ਜਾਪਦਾ ਹੋਵੇ ਕਿ ਨਕਦੀ ਦਾ ਪ੍ਰਯੋਗ ਵੋਟਰਾਂ ਨੂੰ ਰਿਸ਼ਵਤ ਦੇਣ ਲਈ ਕੀਤਾ ਜਾ ਸਕਦਾ ਹੈ ਤਾਂ ਅਜਿਹੀ ਸਥਿਤੀ ਵਿੱਚ ਜ਼ਿਲ੍ਹਾ ਚੋਣ ਅਫ਼ਸਰ, ਮੋਗਾ ਉਕਤ ਸੂਚਨਾ ਫਲਾਈਂਗ ਸਕੂਐਡ ਨੂੰ ਅਗਲੇਰੀ ਲੋੜੀਦੀ ਅਤੇ ਯੋਗ ਕਾਰਵਾਈ ਹਿੱਤ ਦੇਣਗੇ। ਜੇਕਰ ਨਕਦ ਜ਼ਮ੍ਹਾਂ ਜਾਂ ਨਿਕਾਸੀ ਦੀ ਰਕਮ 10 ਲੱਖ ਰੁਪਏ ਤੋਂ ਉਪਰ ਹੈ ਤਾਂ ਇਹ ਸੂਚਨਾ ਆਮਦਨ ਕਰ ਵਿਭਾਗ ਦੇ ਨੋਡਲ ਅਫ਼ਸਰ ਨੂੰ ਇਨਕਮ ਟੈਕਸ ਲਾਅਜ਼ ਅਨੁਸਾਰ ਬਣਦੀ ਯੋਗ ਅਤੇ ਲੋੜੀਂਦੀ ਕਾਰਵਾਈ ਹਿੱਤ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਵੱਲੋਂ ਭੇਜੀ ਜਾਵੇਗੀ। ਮੀਟਿੰਗ ਵਿੱਚ ਹਾਜ਼ਰ ਸਮੂਹ ਬੈਂਕ ਪ੍ਰਬੰਧਕਾਂ ਨੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਹਰ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਸ਼ੁਭੀ ਆਂਗਰਾ, ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਹੋਰ ਅਧਿਕਾਰੀ ਹਾਜ਼ਰ ਸਨ।

 

SUNAMDEEP KAUR

Related Articles

Back to top button