WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ/ਮਲੇਰੀਆ/ਚਿਕਨਗੁਨੀਆ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ

ਵਿਭਾਗਾਂ ਦੀ ਹਾਜ਼ਰੀ ਵਿੱਚ ਜਾਗਰੂਕਤਾ ਪੋਸਟਰ ਵੀ ਕੀਤਾ ਰਿਲੀਜ਼

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 25 ਅਪ੍ਰੈਲ:
ਮਲੇਰੀਆ/ਡੇਂਗੂ/ਚਿਕਨਗੁਨੀਆ ਬਿਮਾਰੀਆਂ ਦੀ ਰੋਕਥਾਮ ਅਤੇ ਇਸ ਪ੍ਰਤੀ ਆਮ ਲੋਕਾਂ ਵਿੱਚ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਸਬੰਧਤ ਵਿਭਾਗਾਂ ਦੀ ਇੱਕ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਤੋਂ ਇਲਾਵਾ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ, ਨਗਰ ਨਿਗਮ, ઠਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਜਲ ਸਪਲਾਈ ਤੇ ਸੀਵਰੇਜ਼ ਵਿਭਾਗ, ਸਿੱਖਿਆ ਵਿਭਾਗ, ਲੇਬਰ ਵਿਭਾਗ, ਆਈ.ਐਮ.ਏ. ਅਤੇ ਐਨ.ਜੀ.ਓ.ਜ਼ ਦੇ ਨੁਮਾਇੰਦੇ ਹਾਜ਼ਰ ਸਨ।
ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ  ਨੇ ਦੱਸਿਆ ਕਿ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਦੀ ਜਰੂਰਤ ਹੈ। ਸਿਹਤ ਵਿਭਾਗ ਦੇ ਨੁਮਾਇੰਦਆਂ ਨੇ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ ਤੇ ਸਿਹਤ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਬੁਖਾਰ ਵਾਲੇ ਮਰੀਜ਼ਾਂ ਦਾ ਖੂਨ ਟੈਸਟ ਮੁਫ਼ਤ ਕੀਤਾ ਜਾਂਦਾ ਹੈ ਅਤੇ ਮਲੇਰੀਆ ਦੀ ਰਿਪੋਰਟ ਪਾਜੀਟਿਵ ਆਉਣ ‘ਤੇ ਮਰੀਜ਼ਾਂ ਨੂੰ ਪੂਰਾ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ। ਮਲੇਰੀਆ ਅਤੇ ਡੇਂਗੂ ਪ੍ਰਭਾਵਿਤ ਇਲਾਕੇ ਵਿੱਚ ਫੀਵਰ ਸਰਵੇ ਅਤੇ ਸਪਰੇਅ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਆਦੇਸ਼ ਜਾਰੀ ਕੀਤੇ ਕਿ ਉਹ ਜ਼ਿਲ੍ਹੇ ਦੇ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਜੋ ਕਿ ਮੱਛਰਾਂ ਦਾ ਲਾਰਵਾ ਖਾਂਦੀਆਂ ਹਨ, ਨੂੰ ਛੱਡਣਾ ਯਕੀਨੀ ਬਣਾਉਣ। ਨਗਰ ਨਿਗਮ ਦੇ ਅਧਿਕਾਰੀਆਂ ਨੂੰ ਉਨ੍ਹਾਂ ਹਦਾਇਤ ਜਾਰੀ ਕੀਤੀ ਕਿ ਉਹ ਡੇਂਗੂ/ਚਿਕਨਗੁਨੀਆ/ਮਲੇਰੀਆ ਨੂੰ ਰੋਕਣ ਲਈ ਕਰਵਾਈ ਜਾਣ ਵਾਲੀ ਫਾਗਿੰਗ ਜਾਂ ਲਾਰਵੇ ਦੀ ਚੈਕਿੰਗ ਜਾਂ ਹੋਰ ਕਾਰਵਾਈ ਦਾ ਰੋਸਟਰ ਬਣਾ ਕੇ ਦਫ਼ਤਰ ਨੂੰ ਜਮ੍ਹਾਂ ਕਰਵਾਉਣ।
ਉਨ੍ਹਾਂ ਦੱਸਿਆ ਕਿ ਏਡੀਜ਼ ਦੀ ਬ੍ਰੀਡਿੰਗ ਦੇ ਖਾਤਮੇ ਲਈ ਹਰ ਸ਼ੁੱਕਰਵਾਰ ਨੂੰ ਡ੍ਰਾਈ ਡੇ ਦੇ ਤੌਰ ਤੇ ਮਨਾਉਣ ਅਤੇ ਘਰਾਂ ਵਿੱਚ ਮੱਛਰਾਂ ਦੀ ਬ੍ਰੀਡਿੰਗ ਦੇ ਖਾਤਮੇ ਲਈ ਹਰ ਐਤਵਾਰ ਡੇਂਗੂ ਤੇ ਵਾਰ ਦਾ ਪ੍ਰਚਾਰ ਜੋਰਾਂ ‘ਤੇ ਕੀਤਾ ਜਾਵੇ। ਇਸ ਦੌਰਾਨ ਘਰਾਂ ਵਿੱਚ ਪਏ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਜਾਂ ਕੰਨਟੇਨਰਾਂ ਨੂੰ ਢਕ ਕੇ ਰੱਖਿਆ ਜਾਵੇ ਅਤੇ ਘਰਾਂ ਵਿੱਚ ਪਏ ਖਾਲੀ ਕੰਨਟੇਨਰ, ਗਮਲੇ, ਟਾਇਰਾਂ, ਕੂਲਰ ਜਾਂ ਫਰਿਜਾਂ ਦੀਆਂ ਡਿਸਪੋਜ਼ਲ ਟ੍ਰੇਆਂ ਨੂੰ ਸਾਫ਼ ਕਰਵਾਇਆ ਜਾਵੇ।
ਉਨ੍ਹਾਂ ਮਿਉਂਸਪਲ ਕਾਰਪੋਰੇਸ਼ਨ ਅਤੇ ਲੋਕਲ ਸਰਕਾਰੀ ਕਮੇਟੀਆਂ ਨੂੰ ਫਾਗਿੰਗ ਲਗਾਤਾਰ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਏਡੀਜ਼ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਫਾਗਿੰਗ ਕਰਨ ਦਾ ਸਮਾਂ ਸਵੇਰੇ 9 ਤੋਂ 11 ਵਜੇ ਅਤੇ ਸ਼ਾਮ 4 ਤੋਂ 7 ਵਜੇ ਦੇ ਵਿੱਚ ਹੀ ਰੱਖਿਆ ਜਾਵੇ।
ਅਖੀਰ ਉਨ੍ਹਾਂ ਸਮੂਹ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਡੇਂਗੂ/ਚਿਕਨਗੁਨੀਆ/ਮਲੇਰੀਆ ਲਈ ਰੋਕਥਾਮ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ ਤਾਂ ਕਿ ਜ਼ਿਲ੍ਹੇ ਵਿੱਚ ਇਨ੍ਹਾਂ ਦੇ ਕੇਸਾਂ ਨੂੰ ਘਟਾਇਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੀ ਹਾਜ਼ਰੀ ਵਿੱਚ ਇੱਕ ਜਾਗਰੂਕਤਾ ਪੋਸਟਰ ਵੀ ਰਿਲੀਜ ਕੀਤਾ ਗਿਆ ਜਿਸ ਜਰੀਏ ਇਨ੍ਹਾਂ ਬਿਮਾਰੀਆਂ ਪ੍ਰਤੀ ਆਮ ਲੋਕਾਂ ਵਿੱਚ ਜਾਗਰੂਕਤਾ ਨੂੰ ਹੋਰ ਤੇਜ਼ ਕੀਤਾ ਜਾ ਸਕੇਗਾ।

 

Fast News Punjab

Related Articles

Back to top button