ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 262079.4 ਮੀਟ੍ਰਿਕ ਟਨ ਕਣਕ ਪੁੱਜੀ- ਡੀ.ਸੀ
262079.4 ਮੀਟ੍ਰਿਕ ਟਨ ਕਣਕ ’ਚੋਂ 229894 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ-ਡੀ.ਸੀ

ਮੋਗਾ, 26 ਅਪ੍ਰੈਲ(Charanjit Singh):-ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਜਾਰੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਨੇ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫ਼ਸਲ ਦੀ ਨਾਲੋ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫ਼ਸਲ ਦੀ ਤੇਜੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ। ਇਸ ਮੌਕੇ ਸ੍ਰ. ਕੁਲਵੰਤ ਸਿੰਘ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 262079.4 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜਿਸ ਵਿੱਚੋਂ 229894 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 69591 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 68720 ਪਨਸਪ ਵੱਲੋਂ 50584 ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 40845 ਅਤੇ ਵਪਾਰੀਆਂ ਵੱਲੋਂ 154 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਾਤ ਨੂੰ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕੀਤੀ ਜਾਵੇ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਕਿਸਾਨ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ।




