ਵੱਖ ਵੱਖ ਸਕੂਲਾਂ ਵਿੱਚ ਸਵੀਪ ਗਤੀਵਿਧੀਆਂ ਆਯੋਜਿਤ

ਮੋਗਾ 27 ਅਪ੍ਰੈਲ:
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ, ਇਸ ਵਾਰ ਵੋਟ ਫ਼ੀਸਦੀ 70 ਪਾਰ ਨੂੰ ਸਾਕਾਰ ਕਰਨ ਲਈ ਸਵੀਪ ਗਤੀਵਿਧੀਆਂ ਦੀ ਲੜੀ ਵਿੱਚ ਹਲਕਾ ਮੋਗਾ ਤੋਂ ਬੀਐਲਓ ਬੇਅੰਤ ਸਿੰਘ ਅਤੇ ਜਤਿੰਦਰ ਸਿੰਘ ਦੁਆਰਾ ਸਕੂਲੀ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਵੋਟਾਂ ਦੀ ਮਹਤੱਤਾ ਬਾਰੇ ਦੱਸਿਆ। ਇਸ ਤੋਂ ਇਲਾਵਾ ਜ਼ਿਲਾ ਮੋਗਾ ਦੇ ਵੱਖ ਵੱਖ ਸਰਕਾਰੀ ਸਕੂਲਾ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਬਲਦੇਵ ਸਿੰਘ ਦੀ ਦੇਖ ਰੇਖ ਵਿਚ ਵੀ ਸਵੀਪ ਗਤੀਵਿਧੀਆਂ ਆਯੋਜਿਤ ਕਰਵਾਈਆਂ ਗਈਆਂ ।
ਵਿਦਿਆਰਥੀਆਂ ਦੇ ਚੋਣਾਂ ਨਾਲ ਸਬੰਧਤ ਭਾਸ਼ਣ, ਡਰਾਇੰਗ, ਕਵਿਤਾ ਆਦਿ ਮੁਕਾਬਲੇ ਕਰਵਾਏ ਜਾ ਰਹੇ ਹਨ। ਵੋਟ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਰੈਲੀਆਂ ਵੀ ਕੱਢੀਆਂ ਜਾ ਰਹੀਆਂ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਬਲਦੇਵ ਸਿੰਘ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਪਰਿਵਾਰ ਦੀਆਂ ਵੋਟਾਂ ਨੂੰ ਸਹੀ ਤਰੀਕੇ ਨਾਲ ਪਵਾਉਣ ਲਈ ਯੋਗਦਾਨ ਦੇਣ ਅਤੇ ਵੋਟਾਂ ਵਾਲੇ ਦਿਨ ਲੋੜਵੰਦ ਵੋਟਰਾਂ ਦੇ ਕੰਮ ਆਉਣ। ਇਸ ਤੋਂ ਇਲਾਵਾ ਲੋਕਾਂ ਵਿੱਚ ਵੋਟਿੰਗ ਪ੍ਰਕਿਰਿਆ ਵਿੱਚ ਸਹਾਈ ਐਪ ਜਿਵੇਂ ਕਿ ਸਕਸ਼ਮ, ਵੋਟਰ ਹੈਲਪ ਲਾਈਨ, ਸੀ ਵਿਜਲ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।




