ਤਾਜਾ ਖਬਰਾਂ
ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ
ਪਿੰਡਾਂ ਸ਼ਹਿਰਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼

ਮੋਗਾ, 8 ਮਈ:
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 30 ਜੂਨ, 2024 ਤੱਕ ਲਾਗੂ ਰਹਿਣਗੇ।




