ਤਾਜਾ ਖਬਰਾਂ
ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਤੇ ਪਾਬੰਦੀ

ਮੋਗਾ, 8 ਮਈ:ਇਨ੍ਹਾਂ ਪਾਬੰਦੀਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਜ਼ਾਰ (ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ, ਚੌਂਕ ਤੱਕ) ਭਾਰੀ ਵਾਹਨਾਂ ਦੀ ਐਂਟਰੀ ਸਵੇਰੇ 8 ਵਜੇ ਤੋਂ ਸ਼ਾਮੀ 8 ਵਜੇ ਤੱਕ ਚਾਲੂ ਰੱਖਣ ਨਾਲ ਜਿੱਥੇ ਆਮ ਪਬਲਿਕ ਨੂੰ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਉਥੇ ਵਾਹਨ ਇੱਕ ਦੂਸਰੇ ਤੋਂ ਅੱਗੇ ਕੱਢਣ ਦੀ ਮਨਸ਼ਾ ਕਰਕੇ ਤਕਰਾਰਬਾਜ਼ੀ ਦੀ ਸਥਿਤੀ ਵੀ ਬਣਨ ਦਾ ਖਦਸ਼ਾ ਰਹਿੰਦਾ ਹੈ। ਇਸ ਲਈ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ ਤੇ ਪਾਬੰਦੀ ਲਗਾਈ ਗਈ ਹੈ। ਇਹ ਵਾਹਨ ਇਸ ਸਮੇਂ ਜੀ.ਟੀ. ਰੋਡ ਰਾਹੀ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰ. 9 ਰਾਹੀਂ ਦੇਵ ਹੋਟਲ ਚੌਂਕ ਜਾਇਆ ਕਰਨਗੇ।




