ਤਾਜਾ ਖਬਰਾਂ
ਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ‘ਤੇ ਪਾਬੰਦੀ

ਮੋਗਾ, 8 ਮਈ:-ਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਣ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨ ਲਈ ਮੋਗਾ ਦੇ ਪੇਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ/ਪੁਟਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।



