WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
Mogaਅਨੋਖੇ ਅਜੂਬੇਅਪਰਾਧਸਿੱਖਿਆਖੇਡਟੇਕਨੋਲਜੀਫੋਟੋ ਗੈਲਰੀਮਨੋਰੰਜਨਮੁਫਤ ਜੋਇਨ ਕਰੋਮੂਵੀ ਰੀਵਿਊਰਾਜਰਾਜਨੀਤੀਵਪਾਰਵਿਸ਼ਵ

ਜ਼ਿਲ੍ਹਾ ਦੇ ਵੱਧ ਪ੍ਰਭਾਵਿਤ ਪਿੰਡਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 58 ਨੋਡਲ ਅਫ਼ਸਰ ਤਾਇਨਾਤ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਕੀਤੀ ਅਪੀਲ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 24 ਸਤੰਬਰ ( Charanjit Singh) ਪੰਜਾਬ ਵਿਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਣ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਨੇ ਵੱਧ ਪ੍ਰਭਾਵਿਤ ਪਿੰਡਾਂ ਵਜੋਂ ਸ਼ਨਾਖ਼ਤ ਕੀਤੇ ਗਏ ਇਨ੍ਹਾਂ ਸਾਰੇ ਪਿੰਡਾਂ ਵਿਚ 58 ਨੋਡਲ ਅਫਸਰ ਤਾਇਨਾਤ ਕੀਤੇ ਹਨ। ਝੋਨਾ ਦਾ ਉਤਪਾਦਨ ਕਰਨ ਵਾਲੇ ਇਨ੍ਹਾਂ ਪਿੰਡਾਂ ਨੂੰ ਇਸ ਕਰਕੇ ਵੱਧ ਪ੍ਰਭਾਵਿਤ ਪਿੰਡ ਮੰਨਿਆ ਜਾਂਦਾ ਹੈ ਕਿਉਂ ਜੋ ਇਨ੍ਹਾਂ ਪਿੰਡਾਂ ਵਿਚ ਪਿਛਲੇ ਸਮੇਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਦੀਆਂ ਆ ਰਹੀਆਂ ਹਨ।
          ਇਹ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ  ਇਨ੍ਹਾਂ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਜਿੱਥੇ ਕਿ ਪਿਛਲੇ ਸੀਜ਼ਨ ਦੌਰਾਨ ਹਰੇਕ ਪਿੰਡ ਵਿਚ ਪਰਾਲੀ ਨੂੰ ਅੱਗ ਲੱਗਣ ਦੀਆਂ ਵੱਧ ਘਟਨਾਵਾਂ ਵਾਪਰੀਆਂ ਸਨ।
          ਜ਼ਿਕਰਯੋਗ ਹੈ ਕਿ ਪਿੰਡ ਜੀਤ ਸਿੰਘ, ਸਿੰਘਾਂਵਾਲਾ, ਚੜਿੱਕ ਪੱਤੀ ਜੰਗੀਰ, ਚੜਿੱਕ ਪੱਤੀ ਸਰਕਾਰ, ਬਿਸ਼ਨਪੁਰਾ, ਖੋਟੇ, ਨਾਹਲ, ਝੰਡੇਆਣਾ, ਮੰਡੀਰਾਂਵਾਲਾ ਨਵਾਂ, ਮੰਡੀਰਾਂਵਾਲਾ ਖੁਰਾਣਾ, ਬੁੱਕਣਵਾਲਾ, ਮੋਠਾਂਵਾਲੀ, ਚੁੱਪਕੀਤੀ, ਸੰਧੂਵਾਲਾ, ਤਾਰੇਵਾਲਾ, ਬੁੱਧ ਸਿੰਘ ਵਾਲਾ,ਮੱਲੀਆਂ ਵਾਲਾ, ਦੌਧਰ ਸ਼ਰਕੀ, ਦੌਧਰ ਗਰਬੀ, ਮੱਲੇਆਣਾ, ਤਖਾਣਵੱਧ, ਧੂੜਕੋਟ ਕਲਾਂ, ਧੂੜਕੋਟ ਟਾਹਲੀ ਵਾਲਾ, ਧੂੜਕੋਟ ਚੜਤ ਸਿੰਘ, ਮੌੜ ਨੌ ਆਬਾਦ, ਵੈਰੋਕੇ, ਵਾਂਦਰ-1,2, ਬੰਬੀਹਾ ਭਾਈ, ਸਮਾਲਸਰ, ਪੰਜਗਰਾਈ ਖੁਰਦ,  ਲੰਡ, ਡੇਮਰੂ ਕਲਾਂ, ਰਾਜੇਆਣ, ਰੋਡੇ, ਸੰਗਤਪੂਰਾ, ਜੀਤਾ ਸਿੰਘ ਵਾਲਾ, ਕੋਟਲਾ ਰਾਏਕਾ, ਗੰਜੀ ਗੁਲਾਬ ਸਿੰਘ, ਸੁਖਾਨੰਦ, ਥਰਾਜ, ਚੀਦਾ, ਕੋਟਲਾ ਮਿਹਰ ਸਿੰਘ ਵਾਲਾ, ਲਧਾਈਕੇ, ਚੰਨੂਵਾਲਾ, ਬੁੱਧ ਸਿੰਘ ਵਾਲਾ, ਸਮਾਧਭਾਈ, ਢਿੱਲਵਾਂ ਕਲਾਂ, ਦਲੂਵਾਲਾ, ਨੱਥੂਵਾਲਾ ਗਰਬੀ, ਡੇਮਰੂ ਖੁਰਦ, ਜੈਮੱਲ ਵਾਲਾ, ਭੇਖਾ, ਵੱਡਾ ਘਰ, ਛੋਟਾ ਘਰ, ਮਾਹਲਾ ਕਲਾਂ, ਮਾਹਲਾ ਖੁਰਦ, ਭਲੂਰ, ਨਾਥੇਵਾਲਾ, ਹਰੀਏਵਾਲਾ, ਲੰਗੇਆਣਾ ਪੁਰਾਣਾ, ਗੱਜਣਵਾਲਾ, ਪਠਾਨਗੜ੍ਹ, ਨਿਹਾਲ ਸਿੰਘ ਵਾਲਾ, ਪੱਤੋ ਹੀਰਾ ਸਿੰਘ, ਖਾਈ, ਦੀਨਾ, ਕਿਸ਼ਨਗੜ੍ਹ ਵਿੱਚ ਝੋਨੇ ਦੀ ਪਰਾਲੀ ਨੂੰ ਸਾੜੇ ਜਾਣ ਦੀਆਂ ਵੱਧ ਘਟਨਾਵਾਂ ਵਾਪਰਨ ਦੇ ਮਾਮਲੇ ਸਾਹਮਣੇ ਆਏ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਨੋਡਲ ਅਫਸਰਾਂ ਨੂੰ ਹਰੇਕ ਪ੍ਰਭਾਵਿਤ ਪਿੰਡ ਵਿਚ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਝੋਨੇ ਦੀ ਵਾਢੀ ਉਪਰੰਤ ਦੇ ਕਾਰਜਾਂ ਉਤੇ ਨਿਗ੍ਹਾ ਰੱਖੀ ਜਾ ਸਕੇ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਹਿਕਾਰਤਾ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਬਾਗਬਾਨੀ ਅਤੇ ਭੂਮੀ ਸੰਭਾਲ ਸਮੇਤ ਹੋਰ ਵਿਭਾਗਾਂ ਦੇ ਸਟਾਫ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ ਤਂ ਕਿ ਪੰਜਾਬ ਵਿਚ ਪਰਾਲੀ ਸਾੜਨ ਦੇ ਗੈਰ-ਸਿਹਤਮੰਦ ਰੁਝਾਨ ਨੂੰ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾ ਸਕੇ।
          ਇਨ੍ਹਾਂ ਨੋਡਲ ਅਫਸਰਾਂ ਵੱਲੋਂ ਪਿੰਡਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਚਲਾਈਆਂ ਜਾਣਗੀਆਂ ਜਿਸ ਦੇ ਤਹਿਤ ਕਿਸਾਨ ਮਿਲਣੀਆਂ, ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਮਸ਼ੀਨਾਂ ਦਾ ਬੰਦੋਬਸਤ ਕਰਨ, ਪਿੰਡਾਂ ਵਿਚ ਪ੍ਰਚਾਰ ਸਮੱਗਰੀ ਵੰਡਣ ਤੋਂ ਇਲਾਵਾ ਹੋਰ ਢੰਗ-ਤਰੀਕਿਆਂ ਨਾਲ ਵੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਖਿਲਾਫ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ।
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹਾ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਨਾ ਸਾੜ ਕੇ ਇਸਨੂੰ ਖੇਤ ਵਿੱਚ ਹੀ ਗਾਲਣ ਨੂੰ ਤਰਜੀਹ ਦੇਣ ਕਿਉਂਕਿ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ।
Fast News Punjab

Related Articles

Back to top button