WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆ

ਕੁਪੋਸ਼ਣ ਦਾ ਸਿ਼ਕਾਰ ਹੋਏ ਬੱਚੇ ਹੁੰਦੇ ਹਨ ਬੀਮਾਰੀਆਂ ਦੇ ਸਿ਼ਕਾਰ -ਡਾਕਟਰ ਰਾਜੇਸ਼ ਅੱਤਰੀ

ਕਿਹਾ ! ਜੰਕ ਫ਼ੂਡ ਨੂੰ ਛੱਡੋ , ਉਮਰ ਵਧਾਉਣੀ ਹੈ ਤਾਂ ਮਾਂ ਦੇ ਹੱਥ ਦਾ ਖਾਣਾ ਖਾਓ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 6 ਸਤੰਬਰ:-ਦੇਸ਼ ਦੀ ਵਾਂਗਡੋਰ ਸੰਭਾਲਣ ਵਾਲੀ ਨਵੀਂ ਪੀੜ੍ਹੀ ਲਗਾਤਾਰ ਕੁਪੋਸ਼ਣ ਦਾ ਸਿ਼ਕਾਰ ਹੋ ਰਹੀ ਹੈ ਅਤੇ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਣ ਲਈ ਸਮੇਂ ਸਿਰ ਭੋਜਣ ਕਰਨ ਦੇ ਨਾਲ-ਨਾਲ ਫਲ ਫਰੂਟ ਅਤੇ ਮਾਂ ਦੇ ਹੱਥ ਦਾ ਬਣਿਆ ਖਾਣਾ ਦੇਣਾ ਸਮੇੰ ਦੀ ਮੁੱਖ ਲੋੜ ਹੈ ਤਾਂ ਹੀ ਦੇਸ਼ ਅਤੇ ਸਾਡੇ ਸਮਾਜ ਦੀ ਤਰੱਕੀ ਸੰਭਵ ਹੈ। ਡਾ ਰਾਜੇਸ਼ ਅੱਤਰੀ ਸਿਵਲ ਸਰਜਨ ਮੋਗਾ ਵੱਲੋਂ ਅੱਜ ਕੌਮੀ ਸੰਤੁਲਿਤ ਖੁਰਾਕ ਹਫਤੇ ਦੌਰਾਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਭਾਰਤ ਵਿੱਚ ਹਰ ਸਾਲ 74 ਲੱਖ ਬੱਚੇ ਘੱਟ ਵਜਣ ਵਾਲੇ ਪੈਦਾ ਹੁੰਦੇ ਹਨ ਜ਼ੋ ਕਿ ਵਿਕਾਸਸ਼ੀਲ ਦੇਸ਼ਾਂ ਵਿੱਚ ਪੈਦਾ ਹੋਣ ਵਾਲੇ ਘੱਟ ਵਜਨ ਵਾਲੇ ਬੱਚਿਆਂ ਦਾ 40 ਫੀਸਦੀ ਹਨ। ਇਹ ਆਕੜੇ ਸਾਹਮਣੇ ਆਉਣ ਦਾ ਮੁੱਖ ਕਾਰਨ ਸੰਤੁਲਿਤ ਭੋਜਣ ਦੀ ਘਾਟ ਹੈ ਸਿਹਤਮੰਦ ਸਮਾਜ ਦੀ ਸਿਰਜਣਾ ਹੋਣਾ ਅਤਿ ਜ਼ਰੂਰੀ ਹੈ ਅਤੇ ਅਜੋਕੀ ਭੱਜ ਦੌੜ ਵਾਲੀ ਜਿੰਦਗੀ ਵਿਚ ਮਾਪੇ ਆਪਣੇ ਬੱਚਿਆਂ ਨੂੰ ਸਹੀ ਸਮੇਂ ਤੇ ਖੁਰਾਕ ਲੈਣ ਲਈ ਸੁਹਿਰਦ ਬਨਾਉਣ ਤਾਂ ਜੋ ਆਉਣ ਵਾਲੀ ਪੀੜ੍ਹੀ ਕੁਪੋਸ਼ਣ ਦਾ ਸਿ਼ਕਾਰ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਕਈ ਵਾਰ ਬੱਚੇ ਦਾ ਜਨਮ ਸਮੇਂ ਵਜ਼ਨ ਘੱਟ ਹੁੰਦਾ ਹੈ, ਪ੍ਰੰਤੂ ਬੱਚੇ ਦੀ ਤੰਦਰੁਸਤੀ ਨੂੰ ਬਰਕਰਾਰ ਰੱਖਣ ਲਈ ਉਸ ਦੀ ਉਮਰ ਦੇ ਮੁਤਾਬਿਕ ਵਜ਼ਨ ਵਧਣਾ ਅਤਿ ਜ਼ਰੂਰੀ ਹੈ ਤਾਂ ਜੋ ਬੱਚਾ ਕੁਪੋਸ਼ਣ ਦਾ ਸਿ਼ਕਾਰ ਹੋ ਕੇ ਬਿਮਾਰੀਆਂ ਦੇ ਘੇਰੇ ਵਿਚ ਨਾ ਆ ਸਕੇ।
ਉਨ੍ਹਾਂ ਕਿਹਾ ਕਿ ਸਮੇਂ ਸਿਰ ਤੇ ਸਹੀ ਮਾਤਰਾ ਵਿਚ ਭੋਜ਼ਣ ਤੇ ਫਰੂਟ ਦਾ ਇਸਤੇਮਾਲ ਨਾ ਕਰਨ ਕਰਕੇ ਕੁਪੋਸ਼ਣ ਦਾ ਸ਼ਿਕਾਰ ਹੋਏ ਬੱਚੇ ਅਕਸਰ ਹੀ ਬਿਮਾਰੀਆਂ ਨਾਲ ਲਿਪਤ ਹੋ ਜਾਂਦੇ ਹਨ, ਜਿਸ ਕਰਕੇ ਉਨ੍ਹਾਂ ਦੀ ਬਿਮਾਰੀਆਂ ਨਾਲ ਲੜਣ ਦੀ ਸਮੱਰਥਾ ਘੱਟ ਜਾਂਦੀ ਹੈ ਤਾਂ ਉਹ ਦਵਾਈਆਂ ਲੈਣ ਲਈ ਮਜ਼ਬੂਰ ਹੁੰਦੇ ਹਨ। ਬੱਚਿਆਂ ਨੂੰ ਤੰਦਰੁਸਤ ਰਹਿਣ ਲਈ ਵਿਟਾਮਿਨ ਏ ਅਤੇ ਵਿਟਾਮਿਨ ਡੀ ਅਤਿ ਜ਼ਰੂਰੀ ਹੈ। ਜੇਕਰ ਬੱਚਾ ਸਹੀ ਖੁਰਾਕ ਲਵੇਗਾ ਤਾਂ ਉਸ ਨੂੰ ਕਦੇ ਵੀ ਦਵਾਈਆਂ ਦੀ ਜ਼ਰੂਰਤ ਨਹੀਂ ਪਵੇਗੀ ਅਤੇ ਉਹ ਪੜ੍ਹਾਈ ਵਿਚ ਵੀ ਸਮੱਰਥ ਰਹੇਗਾ।  ਇਸ ਮੌਕੇ ਜਿਲ੍ਹਾ ਜਿਲਾ ਟੀਕਾਕਰਣ ਅਫ਼ਸਰ ਡਾਕਟਰ ਅਸ਼ੋਕ ਸਿੰਗਲਾ ਨੇ ਦੱਸਿਆ ਕਿ ਅਕਸਰ ਹੀ ਕੁਪੋਸ਼ਣ ਦਾ ਸਿ਼ਕਾਰ ਬੱਚੇ ਆਪਣੇ ਹਮ ਜਮਾਤੀਆਂ ਨਾਲੋਂ ਪਛੜ ਜਾਂਦੇ ਹਨ, ਜਿਸ ਦਾ ਸਿੱਧਾ ਕਾਰਣ ਉਨ੍ਹਾਂ ਦੇ ਅੰਦਰਲੀ ਕਮਜ਼ੋਰੀ ਹੁੰਦਾ ਹੈ। ਬੱਚੇ ਨੂੰ ਜਨਮ ਉਪਰੰਤ ਜਿਥੇ ਮਾਂ ਦਾ ਦੁੱਧ ਅੰਮ੍ਰਿਤ ਵਾਂਗ ਸਿੱਧ ਹੁੰਦਾ ਹੈ, ਉਸੀ ਤਰ੍ਹਾਂ ਉਮਰ ਵਧਣ ਦੇ ਨਾਲ ਨਾਲ ਸਹੀ ਭੋਜਣ ਤੇ ਫਲ ਫਰੂਟ, ਦੁੱਧ ਆਦਿ ਦਾ ਇਸਤੇਮਾਲ ਕਰਨਾ ਅਤਿ ਜ਼ਰੂਰੀ ਹੈ ਤਾਂ ਜੋ ਬੱਚੇ ਕਿਸੇ ਤਰ੍ਹਾਂ ਦੀ ਬਿਮਾਰੀ ਦੇ ਸਿ਼ਕਾਰ ਨਾ ਹੋ ਸਕੇ।
ਇਸ ਮੌਕੇ ਡਾਕਟਰ ਰਾਜੇਸ਼ ਅੱਤਰੀ ਸਿਵਿਲ ਸਰਜਨ ਦੇ ਨਾਲ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰੀਤੂ ਜੈਨ, ਡਾਕਟਰ ਜੋਤੀ ਏ ਸੀ ਐੱਸ, ਡਾਕਟਰ ਰਾਜੇਸ਼ ਮਿੱਤਲ ਡਿਪਟੀ ਮੈਡੀਕਲ ਕਮਿਸ਼ਨਰ ਅਤੇ ਅੰਮ੍ਰਿਤ ਸ਼ਰਮਾ ਜਿਲਾ ਮੀਡੀਆ ਕੋਆਰਡੀਨੇਟਰ ਵੀ ਹਾਜ਼ਿਰ ਸਨ।

 

 

SUNAMDEEP KAUR

Related Articles

Back to top button