ਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਉਪਲਬਧ : ਡਿਪਟੀ ਕਮਿਸ਼ਨਰ
ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਵੀ ਕਰਵਾਈਆਂ

ਮੋਗਾ, 27 ਸਤੰਬਰ (Charanjit Singh) -ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਜ਼ਿਲ੍ਹੇ ਦੀਆਂ 340 ਗ੍ਰਾਮ ਪੰਚਾਇਤਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਮੋਗਾ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓ. ਦਫ਼ਤਰਾਂ ਕੋਲ ਉਪਲਬੱਧ ਹਨ ਅਤੇ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ https://moga.nic.in/election/
ਤੋਂ ਡਾਊਨਲੋਡ ਵੀ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਕੀਤੀਆਂ ਗਈਆਂ ਹਨ ਅਤੇ ਇਹ ਸੂਚੀਆਂ ਡੀ.ਡੀ.ਪੀ.ਓ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਵੀ ਉਪਲਬੱਧ ਹਨ।
ਉਹਨਾਂ ਨੇ ਕਿਹਾ ਕਿ ਜੇਕਰ ਕੋਈ ਪਿੰਡ ਵਾਸੀ ਇਹ ਸੂਚੀਆਂ ਲੈਣ ਦਾ ਚਾਹਵਾਨ ਹੈ ਤਾਂ ਉਹ ਇਨ੍ਹਾਂ ਦਫ਼ਤਰਾਂ ਵਿੱਚੋਂ ਲੈ ਸਕਦਾ ਹੈ।ਇਸੇ ਦੌਰਾਨ ਏ.ਡੀ.ਸੀ. (ਦਿਹਾਤੀ ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਸਾਰੀਆਂ ਸੂਚੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਉਪਲਬੱਧ ਕਰਵਾ ਦਿੱਤੀਆਂ ਗਈਆਂ ਹਨ।




