ਸੀਜਨ ਦੌਰਾਨ ਚੋਰੀ ਦੀਆਂ ਘਟਨਾਵਾਂ ਰੋਕਣ ਲਈ ਵਿਸ਼ੇਸ਼ ਪੁਲਿਸ ਸੁਰੱਖਿਆ ਤੇ ਪੀ.ਸੀ.ਆਰ ਦਾ ਪ੍ਰਬੰਧ ਕਰਨ ਦੀ ਹਦਾਇਤ

ਤਾਜ਼ਾ ਖਬਰਾਂ

ਮੋਗਾ, 30 ਸਤੰਬਰ (Charanjit Singh) – ਝੋਨੇ ਦੇ ਸੀਜਨ ਦੌਰਾਨ ਕਿਸਾਨਾਂ, ਆੜਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਆਦਿ ਕਿਸੇ ਵੀ ਵਰਗ ਨੂੰ ਸਮੱਸਿਆ ਦਾ ਸਾਹਮਣਾ ਕਰਨ ਨਹੀਂ ਦਿੱਤਾ ਜਾਵੇਗਾ ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਝੋਨੇ ਦੀ ਖਰੀਦ ਵੇਚ ਨਾਲ ਜੁੜੇ ਹਰੇਕ ਵਰਗ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਵਿੱਚ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਆੜਤੀਆ ਐਸੋਸੀਏਸ਼ਨ, ਰਾਈਸ ਮਿੱਲਰਜ ਨਾਲ ਮੀਟਿੰਗ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਉਹਨਾਂ ਆੜ੍ਹਤੀਆਂ ਅਤੇ ਸ਼ੈਲਰ ਮਿਲਰਾਂ ਨਾਲ ਲੰਬੀ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ  ਆੜਤੀਆਂ, ਰਾਈਸ ਮਿਲਰਜ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੁਰਜ਼ੋਰ ਯਤਨਸ਼ੀਲ ਹੈ। ਉਹਨਾਂ ਕਿਹਾ ਕਿ ਸਮੂਹ ਮਿਲਰਜ ਆਪਣੀ ਰਜਿਸਟ੍ਰੇਸ਼ਨ ਲਾਜ਼ਮੀ ਕਰਵਾਉਣ ਅਤੇ ਚਾਲੂ ਝੋਨੇ ਦੇ ਖਰੀਦ ਪ੍ਰਕਿਰਿਆ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ । ਉਹਨਾਂ ਦੱਸਿਆ ਕਿ ਸਟੋਰੇਜ ਸਮਰੱਥਾ ਵਿੱਚ ਵਾਧਾ ਕਰਨ ਲਈ ਮੋਗਾ ਵਿਖੇ ਲੱਗ ਰਹੀਆਂ ਸਪੈਸ਼ਲਾਂ ਦੀ ਗਿਣਤੀ ਨੂੰ ਵੀ ਵਧਾਇਆ ਜਾਵੇਗਾ ਤਾਂ ਕਿ ਪੁਰਾਣਾ ਸਟਾਕ ਜਲਦ ਤੋਂ ਜਲਦ ਕਲੀਅਰ ਹੋ ਸਕੇ।  ਆੜਤੀਆਂ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਦਾ ਕਿ ਝੋਨੇ ਦੇ ਸੀਜਨ ਦੌਰਾਨ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਨੂੰ ਕਾਬੂ ਪਾਉਣ ਲਈ ਉਹਨਾਂ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਜਾਵੇ, ਇਸ ਮੰਗ ਤਹਿਤ ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ ਮੋਗਾ ਨੂੰ ਹਦਾਇਤ ਕੀਤੀ ਕਿ ਸੀਜਨ ਦੌਰਾਨ ਚੋਰੀ ਦੀਆਂ ਘਟਨਾਵਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਪੁਲਿਸ ਸੁਰੱਖਿਆ ਤੇ ਪੀ.ਸੀ.ਆਰ ਦਾ ਪ੍ਰਬੰਧ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab