ਤਾਜ਼ਾ ਖਬਰਾਂ
ਹੁਕਮ ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 28 ਸਤੰਬਰ (Charanjit Singh) –
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਮ ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਪੰਜਾਬ ਭਰ ਵਿੱਚ ਆਮ ਪੰਚਾਇਤੀ ਚੋਣਾਂ-2024 ਮਿਤੀ 15 ਅਕਤੂਬਰ, 2024 ਨੂੰ ਨਿਸ਼ਚਿਤ ਹੋਈਆਂ ਹਨ। ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਪਾਬੰਦੀ ਲਗਾਉਣਾ ਅਤਿ ਜਰੂਰੀ ਬਣ ਜਾਂਦਾ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ।ਉਕਤ ਨੂੰ ਮੁੱਖ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਹੋਣ ਵਾਲੀ ਉਕਤ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਮੋਗਾ ਦੇ ਸਾਰੇ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦਾ ਹੁਕਮ ਜਾਰੀ ਕੀਤੇ ਜਾਂਦੇ ਹਨ । ਇਹ ਹੁਕਮ ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ, ਪ੍ਰੰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ/ਐਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ।