ਡਿਪਟੀ ਕਮਿਸ਼ਨਰ ਵੱਲੋਂ 10 ਉਦਯੋਗਿਕ ਇਕਾਈਆਂ ਨੂੰ ਸਰਟੀਫਿਕੇਟ ਆਫ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ

ਤਾਜਾ ਖਬਰਾਂ

ਮੋਗਾ, 10 ਅਕਤੂਬਰ (Charanjit Singh) – ਜ਼ਿਲ੍ਹਾ ਮੋਗਾ ਵਿੱਚ ਉਦਯੋਗਾਂ ਦੇ ਪਸਾਰ ਅਤੇ ਪ੍ਰਸਾਰ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ (ਆਈ.ਏ.ਐਸ) ਨੇ ਅੱਜ ਰਾਈਟ ਟੂ ਬਿਜਨਸ ਐਕਟ 2020 ਤਹਿਤ ਆਈਆਂ ਅਰਜੀਆਂ ਦੇ ਨਿਪਟਾਰੇ ਲਈ ਕਮੇਟੀ ਦੀ ਮੀਟਿੰਗ ਬੁਲਾਈ, ਜਿਸ ਵਿੱਚ 10 ਉਦਯੋਗਿਕ ਇਕਾਈਆਂ ਨੂੰ ਰਾਈਟ ਟੂ ਬਿਜਨਸ ਐਕਟ ਸਰਟੀਫਿਕੇਟ ਆਫ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤਾ। ਇਸ ਮੌਕੇ ਉਹਨਾਂ ਨਾਲ ਸੁਖਮਿੰਦਰ ਸਿੰਘ ਰੇਖੀ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਵੀ ਮੌਜੂਦ ਸਨ।
ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਵੱਧ ਤੋਂ ਵੱਧ ਨਿਵੇਸ਼ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਕਤ ਐਕਟ ਅਧੀਨ ਜ਼ਿਲ੍ਹਾ ਮੋਗਾ ਵਿਖੇ ਉਦਯੋਗ ਵਿਭਾਗ ਦੇ ਆਨ-ਲਾਈਨ ਪੋਰਟਲ ਰਾਹੀਂ ਨਵੇਂ ਉਦਯੋਗ ਸਥਾਪਿਤ ਕਰਨ ਵਾਲੀਆਂ ਵੱਖ-ਵੱਖ ਇਕਾਈਆਂ, ਜਿਵੇਂ ਕਿ ਰਾਈਸ ਸੈਲਰ, ਇੰਟਰਲਾਕ ਟਾਈਲਾਂ ਅਤੇ ਕੈਟਲ ਫੀਲਡ ਦੇ ਵੱਖ ਵੱਖ ਉਤਪਾਦਾਂ ਲਈ ਰਾਈਟ ਟੂ ਬਿਜਨਸ ਐਕਟ ਇਕਾਈਆਂ ਦੀਆਂ 12 ਪ੍ਰਤੀਬੇਨਤੀਆਂ ਪ੍ਰਾਪਤ ਹੋਈਆਂ ਹਨ ਅਤੇ ਇਕਾਈਆਂ ਪਾਸੋਂ ਆਨਲਾਈਨ ਪੋਰਟਲ ਰਾਹੀਂ ਹੀ ਬਣਦੀ ਫੀਸ ਜਮ੍ਹਾਂ ਕਰਵਾਈ ਗਈ।
ਉਨ੍ਹਾਂ ਦੱਸਿਆ ਕਿ ਇਸ ਐਕਟ ਦੀ ਪ੍ਰੋਵੀਜ਼ਨ ਅਨੁਸਾਰ ਇਹ ਸਾਰਿਆਂ ਲਈ ਇੰਨ ਪ੍ਰਿੰਸੀਪਲ ਅਪਰੂਵਲ ਇੰਡਸਟ੍ਰੀਅਲ ਫੋਕਲ ਪੁਆਇੰਟ ਵਿਚ 03 ਦਿਨ ਅਤੇ ਫੋਕਲ ਪੁਆਇੰਟ ਤੋਂ ਬਾਹਰ 15 ਦਿਨਾਂ ਦੇ ਵਿਚ ਦੇਣੀ ਹੁੰਦੀ ਹੈ, ਜਿਸ ਅਨੁਸਾਰ ਇਕਾਈ ਨੂੰ ਸਾਢੇ 3 ਸਾਲ ਦਾ ਸਮਾਂ ਮਿਲ ਜਾਂਦਾ ਹੈ, ਜਿਸ ਨਾਲ ਉਹ  ਨਕਸ਼ਾ ਪ੍ਰਵਾਨ ਪਾਸ ਕਰਵਾਏ ਬਿਨ੍ਹਾਂ ਹੀ ਉਸਾਰੀ ਦਾ ਕੰਮ ਸ਼ੁਰੂ ਕਰਾ ਸਕਦਾ ਹੈ। ਇਸ ਵਿੱਚ ਨਿਵੇਸ਼ਕਾਂ ਨੂੰ ਸਰਕਾਰ ਦੇ ਰੂਲ ਐਂਡ ਰੈਗੂਲੇਸ਼ਨ ਨੂੰ ਮੰਨਣ ਸਬੰਧੀ ਅੰਡਰਟੇਕਿੰਗ ਵੀ ਦੇਣੀ ਲਾਜ਼ਮੀ ਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਗਰੀਨ ਸਟੈਂਪ ਦਾ ਉਪਰਾਲਾ ਕੀਤਾ ਗਿਆ ਹੈ ਜਿਸ ਵਿੱਚ ਅਤੇ ਇੰਨਬਿਲਟ ਸੀ ਐਲ ਯੂ ਵੀ ਵਿੱਚ ਲੱਗਿਆ ਹੁੰਦਾ ਹੈ ਜੋ ਕਿ ਉਦਯੋਗਪਤੀਆਂ ਲੈਣਾ ਚਾਹੀਦਾ ਹੈ।
ਇਸ ਮੌਕੇ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਨੇ ਦੱਸਿਆ ਕਿ  ਜਿਲ੍ਹਾ ਮੋਗਾ ਵਿਖੇ ਕੋਈ ਵੀ ਉਦਯੋਗ ਸਥਾਪਿਤ ਕਰਨ ਲਈ ਜਾਂ ਮਿਲਣ ਵਾਲੀਆਂ ਸਹੂਲਤਾਂ ਲਈ ਜਾਣਕਾਰੀ ਲੈਣੀ ਹੋਵੇ ਤਾਂ ਦਫ਼ਤਰ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਫੋਕਲ ਪੁਆਇੰਟ ਮੋਗਾ ਵਿਖੇ ਦੌਰਾ ਕੀਤਾ ਜਾ ਸਕਦਾ ਹੈ ਜਾਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਬਿਜਨਸ ਫਸਟ ਪੋਰਟਲ pbindustries.gov.in ਤੇ ਜਾ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣੀ ਜਰੂਰਤ (ਸਰਵਿਸ ਜਾਂ ਰੈਗੂਲੇਟਰੀ) ਅਨੁਸਾਰ ਆਨ-ਲਾਈਨ ਅਪਲਾਈ ਕਰ ਸਕਦੇ ਹਨ ਅਤੇ ਨਿਰਧਾਰਤ ਸਮੇਂ ਅੰਦਰ ਲਾਭ ਲੈ ਸਕਦੇ ਹਨ।
ਇਸ ਮੌਕੇ ਸੰਦੀਪ ਕੁਮਾਰ ਜਿਲ੍ਹਾ ਨਗਰ ਯੋਜਨਾ ਬੋਰਡ, ਸਤਿੰਦਰ ਕੁਮਾਰ ਨਗਰ ਨਿਗਮ, ਵਿਜੈ ਬਹਾਦੁਰ ਫਾਇਰ ਅਫਸਰ, ਸ਼ਮਸ਼ੇਰ ਸਿੰਘ ਪੀ.ਪੀ.ਸੀ.ਬੀ., ਮੋਹਰ ਸਿੰਘ ਡਿਪਟੀ ਡਾਇਰੈਕਟਰ ਫੈਕਟਰੀਜ਼ ਆਦਿ ਹਾਜ਼ਰ ਸਨ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab