WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ, ਡਿਪਟੀ ਕਮਿਸ਼ਨਰ ਨੇ ਸ਼ੁਰੂ ਕਰਵਾਈ ਖਰੀਦ

14.17 ਲੱਖ ਮੀਟ੍ਰਿਕ ਟਨ ਆਮਦ ਹੋਣ ਦੀ ਸੰਭਾਵਨਾ, ਸਾਰੇ ਪ੍ਰਬੰਧ ਪੁਖਤਾ - ਡਿਪਟੀ ਕਮਿਸ਼ਨਰ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਧਰਮਕੋਟ, 9 ਅਕਤੂਬਰ (000) – ਜ਼ਿਲ੍ਹਾ ਮੋਗਾ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਹਨ, ਕਿਸੇ ਵੀ ਮੰਡੀ ਵਿੱਚ ਕਿਸੇ ਵੀ ਕਿਸਾਨ ਨੂੰ ਝੋਨਾ ਵੇਚਣ ਵਿੱਚ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਸਾਰੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ ਢੋਆਈ ਦੇ ਪ੍ਰਬੰਧ ਵੀ ਮੁਕੰਮਲ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਦਾਣਾ ਮੰਡੀ ਧਰਮਕੋਟ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਬਿਸ਼ੰਭੂ ਵੀ ਹਾਜ਼ਰ ਸਨ।
ਉਨ੍ਹਾਂ ਦੱਸਿਆ ਕਿ ਖਰੀਫ਼ ਸੀਜ਼ਨ 2024-25 ਦੌਰਾਨ ਝੋਨੇ ਦੀ ਕੁਲ 14,17,000 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਖਰੀਦ ਲਈ ਕੁੱਲ 108 ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ। ਸਰਕਾਰ ਵਲੋਂ ਖਰੀਦ ਏਜੰਸੀਆਂ ਲਈ ਖਰੀਦ ਟੀਚੇ ਨਿਰਧਾਰਿਤ ਕੀਤੇ ਗਏ ਹਨ, ਜਿਸ ਤਹਿਤ ਪਨਗ੍ਰੇਨ 34 ਫੀਸਦੀ , ਪਨਸਪ 22 ਫੀਸਦੀ, ਮਾਰਕਫੈੱਡ 26 ਫੀਸਦੀ, ਵੇਅਰ ਹਾਊਸ 13 ਫੀਸਦੀ, ਐਫ. ਸੀ. ਆਈ. 5 ਫੀਸਦੀ ਖਰੀਦ ਕਰਨਗੀਆਂ। ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਕੁੱਲ 361 ਚੌਲ ਮਿੱਲਾਂ ਹਨ, ਜਿਸ ਵਿਚੋਂ ਲਗਭਗ ਸਾਰੀਆਂ ਮਿੱਲਾਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ। ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ। ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ।
ਜ਼ਿਲ੍ਹਾ ਮੋਗਾ ਵਿੱਚ ਲੇਬਰ ਅਤੇ ਢੋਆ ਦੁਆਈ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੰਡੀ ਬੋਰਡ ਵਲੋਂ ਮੰਡੀਆਂ ਵਿੱਚ ਫੜਾਂ ਦੀ ਸਫਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ। ਸਮੂਹ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਖਰੀਦ ਅਮਲੇ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਖਰੀਫ਼ ਸੀਜ਼ਨ ਦੌਰਾਨ ਹਰ ਆੜਤੀਏ ਵਲੋਂ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਕਿਸਾਨਾਂ ਦੇ ਭੋਂ ਵੇਰਵਿਆਂ ਨੂੰ ਪੰਜਾਬ ਮੰਡੀ ਬੋਰਡ ਦੇ ਈ ਮੰਡੀਕਰਨ ਪੋਰਟਲ ਅਤੇ ਖ਼ੁਰਾਕ ਸਪਲਾਈਜ਼ ਵਿਭਾਗ ਦੇ ਅਨਾਜ ਖਰੀਦ ਪੋਰਟਲ ਉੱਤੇ ਦਰਜ ਅਤੇ ਤਸਦੀਕ ਕੀਤੇ ਜਾਣ ਅਤੇ ਕਿਸਾਨ ਵਲੋਂ ਲਿਆਂਦੀ ਗਈ ਫਸਲ ਦਰਜ ਕੀਤੀ ਭੂਮੀ ਦੇ ਅਨੁਪਾਤ ਵਿੱਚ ਹੀ ਹੋਵੇ ।
ਉਹਨਾਂ ਕਿਹਾ ਕਿ ਖਰੀਫ਼ ਸੀਜ਼ਨ 2024-25 ਦੌਰਾਨ ਆੜਤੀਆ ਵਲੋਂ ਬੋਰੀਆਂ ਉਤੇ ਛਾਪਾ ਨੀਲੇ ਰੰਗ ਦੀ ਸਿਆਹੀ ਵਿੱਚ ਲਗਾਇਆ ਜਾਵੇਗਾ ਅਤੇ ਸਿਲਾਈ ਲਾਲ ਰੰਗ ਦੇ ਧਾਗੇ ਨਾਲ ਕੀਤੀ ਜਾਵੇਗੀ । ਮੰਡੀਆਂ ਵਿਚੋਂ ਖਰੀਦ ਕੀਤੇ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ ਅਤੇ ਲਿਫਟਿੰਗ ਸਮੇਂ ਅਨਾਜ ਖਰੀਦ ਪੋਰਟਲ ਤੇ ਆਨਲਾਈਨ ਵਿਧੀ ਰਾਹੀਂ ਗੇਟ ਪਾਸ ਜਾਰੀ ਕੀਤੇ ਜਾਣਗੇ।
ਡਿਪਟੀ ਕਮਿਸਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਾਫ ਫਸਲ ਲਿਆਉਣ ਤਾਂ ਜੋ ਉਹਨਾਂ ਨੂੰ ਨਮੀ ਘਟਣ ਤੱਕ ਮੰਡੀਆਂ ਵਿਚ ਰੁਕਣਾ ਨਾ ਪਵੇ।

SUNAMDEEP KAUR

Related Articles

Back to top button