WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਕਣਕ ਦੀ ਗੁਲਾਬੀ ਸੁੰਡੀ ਤੋਂ ਘਬਰਾਉਣ ਦੀ ਨਹੀਂ ,ਸਮੇਂ ਸਿਰ ਇਲਾਜ ਕਰਨ ਦੀ ਜ਼ਰੂਰਤ- ਮੁੱਖ ਖੇਤੀਬਾੜੀ ਅਫ਼ਸਰ

ਬਾਸਮਤੀ ਵਾਲੇ ਖੇਤਾਂ ਵਿਚ ਕਣਕ ਦੀ ਬਿਜਾਈ ਤੋਂ ਪਹਿਲਾਂ ਕੀਟਨਾਸ਼ਕਾਂ ਨਾਲ ਬੀਜ ਨੂੰ ਸੋਧਣਾ ਜ਼ਰੂਰੀ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ :19 ਨਵੰਬਰ:-ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ, ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਜਾਂਦੀ ਹੈ ਪਰ ਕਿਸਾਨਾਂ ਦੇ ਮਨਾਂ ਅੰਦਰ ਡਰ ਬਣਿਆ ਰਹਿੰਦਾ ਹੈ ਕਿ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਫਸਲ ਨੂੰ ਗੁਲਾਬੀ ਸੁੰਡੀ ਨੁਕਸਾਨ ਕਰਦੀ ਹੈ ਜਿਸ ਕਾਰਨ ਝੋਨੇ ਦੀ ਪਰਾਲੀ ਜਾਂ ਕੰਬਾਈਨ ਦੇ ਕਟਾਈ ਉਪਰੰਤ ਲਾਈਨਾਂ ਵਿਚ ਫੂਸ ਨੂੰ ਅੱਗ ਲਗਾ ਕੇ ਕਣਕ ਦੀ ਬਿਜਾਈ ਸੁਪਰ , ਹੈਪੀ ਸੀਡਰ ਜਾਂ ਸਮਾਰਟ ਸੀਡਰ ਨਾਲ ਕਣਕ ਦੀ ਬਿਜਾਈ ਕਰਦੇ ਹਨ , ਅਜਿਹਾ ਕਰਨ ਨਾਲ ਹਵਾ ਦਾ ਪ੍ਰਦੂਸ਼ਣ ਤਾਂ ਵਧਦਾ ਹੀ ਹੈ, ਸਗੋਂ ਜ਼ਮੀਨ ਨੂੰ ਮਿਲਣ ਵਾਲੇ ਖੁਰਾਕੀ ਤੱਤਾਂ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਗੁਲਾਬੀ ਸੁੰਡੀ ਤਾਂ  ਹਰੇਕ ਤਰ੍ਹਾਂ ਦੀ ਤਕਨੀਕ ਨਾਲ ਬਿਜਾਈ ਕੀਤੀ ਗਈ ਕਣਕ ਦੀ ਫਸਲ ਉੱਪਰ ਹਮਲਾ ਸਕਦੀ ਹੈ। ਕਣਕ ਤੋਂ ਇਲਾਵਾ ਇਹ ਸੁੰਡੀ ਮੱਕੀ, ਝੋਨਾ, ਬਾਸਮਤੀ ਅਤੇ ਜਵਾਰ ਵਿਚ ਵੀ ਹਮਲਾ ਕਰਦੀ ਹੈ, ਇਸ ਲਈ ਗੁਲਾਬੀ ਸੁੰਡੀ ਤੋਂ ਡਰਨ ਦੀ ਨਹੀਂ ਸਗੋਂ ਸਮੇਂ ਸਿਰ ਸਿਫਾਰਸ਼ਸ਼ੁਦਾ ਤਕਨੀਕਾਂ ਵਰਤ ਕੇ ਇਲਾਜ ਕਰਨ ਦੀ ਜ਼ਰੂਰਤ ਹੈ। ਉਨਾਂ ਦੱਸਿਆ ਕਿ  ਗੁਲਾਬੀ ਸੁੰਡੀ, ਜਦੋਂ ਝੋਨੇ ਦੀ ਫਸਲ ਵਿੱਚ ਹੁੰਦੀ ਹੈ ਤਾਂ ਫਸਲ ਦੀ ਕਟਾਈ ਉਪਰੰਤ ਝੋਨੇ ਦੇ ਮੁੱਢਾਂ ਵਿੱਚ ਲੁਕ ਕੇ ਮਿੱਟੀ ਵਿੱਚ ਨਿਵਾਸ ਕਰਦੀ ਹੈ। ਇਸ ਸੁੰਡੀ ਦੇ ਮਾਦਾ ਪਤੰਗੇ ਤਣੇ ਦੁਆਲੇ ਪੱਤੇ ਵਿਚ ਅੰਡੇ ਦਿੰਦੀਆਂ ਹਨ ਜਿਸ ਵਿੱਚੋਂ ਮੌਸਮ ਦੇ ਹਿਸਾਬ ਨਾਲ 6-7 ਦਿਨਾਂ ਬਾਅਦ ਸੁੰਡੀਆਂ ਨਿਕਲ ਕੇ ਤਣੇ ਵਿਚ ਮੋਰੀ ਕਰਕੇ ਤਣੇ ਅੰਦਰਲਾ ਮਾਦਾ ਖਾਂਦੀਆਂ ਹਨ। ਸੁੰਡੀਆਂ ਦੁਆਰਾ ਤਣੇ ਅੰਦਰਲਾ ਮਾਦਾ ਖਾਣ ਨਾਲ ਮੁੱਖ ਸ਼ਾਖ਼ ਸੁੱਕ ਜਾਂਦੀ ਹੈ ਅਤੇ ਬੂਟਾ ਪੀਲਾ ਪੈ ਕੇ ਸੁੱਕ ਜਾਂਦਾ ਹੈ। ਉਨਾਂ ਦੱਸਿਆ ਕਿ ਇਸ ਗੱਲ ਦਾ ਖਿਆਲ ਰੱਖਣਾ ਹੈ ਕਿ ਸੁੰਡੀ ਦਾ ਹਮਲਾ ਆਰਥਿਕ ਕਗਾਰ ਤੋਂ ਉੱਪਰ ਨਾ ਜਾਵੇ ਮਤਲਬ ਕਿ ਜੇਕਰ ਹਮਲਾ ਜ਼ਿਆਦਾ ਹੈ ਤਾਂ ਕੀਟਨਾਸ਼ਕਾਂ ਦੀ ਵਰਤੋਂ ਕਰੋ। ਕਈ ਵਾਰ ਜੇਕਰ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਸੁੰਡੀ ਕਣਕ ਦੀ ਫਸਲ ਦਾ ਕਾਫੀ ਨੁਕਸਾਨ ਕਰ ਦਿੰਦੀ ਹੈ।
ਉਨਾਂ ਦੱਸਿਆ ਕਿ ਕਣਕ ਦੀ ਗੁਲਾਬੀ ਸੁੰਡੀ ਤੋਂ ਘਬਰਾਉਣ ਦੀ ਨਹੀਂ ਸਗੋਂ ਸਮੇਂ ਸਿਰ ਸਿਫਾਰਸ਼ਸ਼ੁਦਾ ਤਕਨੀਕਾਂ ਵਰਤ ਕੇ ਇਲਾਜ ਕਰਨ ਦੀ ਜ਼ਰੂਰਤ ਹੈ। ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਉਨਾਂ ਦੱਸਿਆ ਕਿ ਕਣਕ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਅ ਕਰਨ ਦਾ ਇੱਕੋ ਇੱਕ ਸੌਖਾ ਅਤੇ ਸਸਤਾ ਤਰੀਕਾ ਬੀਜ ਦੀ ਸੋਧ ਹੈ ਜਿਸ ਨਾਲ ਕਣਕ ਦੀ ਫਸਲ ਨੂੰ ਨਾ ਕੇਵਲ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਇਆ ਜਾ ਸਕਦਾ ਹੈ ਸਗੋਂ ਕਣਕ ਦੇ ਬੀਜ ਦੀ ਉੱਗਣ ਸ਼ਕਤੀ ਵਿੱਚ ਵਾਧਾ ਵੀ ਹੁੰਦਾ ਹੈ। ਉਨਾਂ ਦੱਸਿਆ ਕਿ ਜਿੰਨਾ ਕਿਸਾਨਾਂ ਨੇ ਬਾਸਮਤੀ ਵਾਲੇ ਖੇਤਾਂ ਵਿੱਚ ਕਣਕ ਦੀ ਬਿਜਾਈ ਕਰਨੀ ਹੈ ,ਉਹ ਬੀਜ ਨੁੰ ਬਿਜਾਈ ਤੋਂ ਪਹਿਲਾਂ ਜਰੂਰ ਸੋਧ ਲੈਣ।
ਉਨਾਂ ਦੱਸਿਆ ਕਿ ਬੀਜ ਸੋਧਣ ਲਈ ਬੀਜ ਨੂੰ ਬਿਜਾਈ ਤੋਂ ਪਹਿਲਾਂ ਕੀਟਨਾਸ਼ਕਾਂ ਜਿਵੇਂ 160 ਮਿਲੀਲੀਟਰ ਕਲੋਰੋਪਾਈਰੋਫਾਸ ਜਾਂ 80 ਮਿਲੀਲੀਟਰ ਇਮਿਡਾਕਲੋਪ੍ਰਿਡ+ਹੈਕਸਾਕੋਨਾਜ਼ੋਲ ਪ੍ਰਤੀ 40 ਕਿੱਲੋ ਬੀਜ ਨਾਲ ਸੋਧ ਕੇ ਬਿਜਾਈ ਕਰੋ। ਇਨ੍ਹਾਂ ਕੀਟਨਾਸ਼ਕਾਂ ਵਿੱਚੋਂ ਕਿਸੇ ਇੱਕ ਕੀਟਨਾਸ਼ਕ ਨੂੰ ਇੱਕ ਲੀਟਰ ਪਾਣੀ ਵਿੱਚ ਘੋਲ ਕੇ 40 ਕਿੱਲੋ ਬੀਜ ਦੀ ਪੱਕੇ ਫਰਸ਼ ਜਾਂ ਤਰਪਾਲ ਜਾਂ ਪਲਾਸਟਿਕ ਦੀ ਸ਼ੀਟ ਤੇ ਪਤਲੀ ਤਹਿ ਵਿਛਾਅ ਕੇ ਛਿੜਕਾਅ ਕਰੋ ਅਤੇ ਸੁਕਾਉਣ ਉਪਰੰਤ ਬਿਜਾਈ ਕਰ ਦਿਉ।
ਉਨਾਂ ਦੱਸਿਆ ਕਿ ਕਣਕ ਦੀ ਫ਼ਸਲ ਨੂੰ ਪਹਿਲਾ ਪਾਣੀ ਲਾਉਣ ਤੋਂ ਪਹਿਲਾਂ ਫ਼ਸਲ ਦਾ ਨਿਰੰਤਰ ਨਿਰੀਖਣ ਕਰੋ ,ਜੇਕਰ ਕਣਕ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦਾ ਹਮਲਾ ਆਰਥਿਕ ਕਗਾਰ ਤੋਂ ਜ਼ਿਆਦਾ ਹੋਵੇ ਤਾਂ ਪਹਿਲਾ ਪਾਣੀ ਲਾਉਣ ਤੋਂ ਪਹਿਲਾਂ 7 ਕਿੱਲੋ ਫਿਪਰੋਨਿਲ ਜਾਂ ਇੱਕ ਲੀਟਰ ਕਲੋਰੋਪਾਈਰੀਫਾਸ ਨੂੰ 20 ਈ ਸੀ ਨੂੰ 20 ਕਿੱਲੋ ਸਿੱਲੀ ਮਿੱਟੀ ਵਿੱਚ ਰਲਾ ਕੇ ਛੱਟਾ ਦੇਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਕਣਕ ਦੀ ਫਸਲ ਨੂੰ ਦਿਨ ਸਮੇਂ ਪਹਿਲਾ ਪਾਣੀ ਲਗਾਉਣ ਨੂੰ ਦੇਣੀ ਚਾਹੀਦੀ ਹੈ ਤਾਂ ਜੋ ਪੰਛੀ ਵੱਧ ਤੋਂ ਵੱਧ ਸੁੰਡੀਆਂ ਦਾ ਸ਼ਿਕਾਰ ਕਰ ਸਕਣ।
ਉਨਾਂ ਦੱਸਿਆ ਕਿ ਜੇਕਰ ਪਹਿਲਾ ਪਾਣੀ ਲਾਉਣ ਤੋਂ ਬਾਅਦ ਸੁੰਡੀ ਦਾ ਹਮਲਾ ਦਿਖਾਈ ਦਿੰਦਾ ਹੈ ਤਾਂ 50 ਮਿਲੀਲੀਟਰ ਕਲੋਰਐਂਟਰਾਨਿਲੀਪਰੋਲ 18.5 ਐਸ ਸੀ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਨੂਪ ਸੈਕ ਛਿੜਕਾਅ ਪੰਪ ਵਰਤ ਕੇ ਗੋਲ ਨੋਜ਼ਲ ਨਾਲ ਛਿੜਕਾਅ ਕਰਨਾ ਚਾਹੀਦਾ ਹੈ।
Fast News Punjab

Related Articles

Back to top button